13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਕਾਂਗਰਸੀ ਆਗੂ ਕਰਮਜੀਤ ਸਿੰਘ ਪੰਮਾ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 24-04-2026
ਬਠਿੰਡਾ, 23 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੀਨੀਅਰ ਕਾਂਗਰਸੀ ਆਗੂ ਕਰਮਜੀਤ ਸਿੰਘ ਪੰਮਾ ਵਲੋਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ¢ ਉਨ੍ਹਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਵਲੋਂ ਸਿਰੋਪਾ ਪਾ ਕੇ ਪਾਰਟੀ ਵਿਚ ਸ਼ਾਮਿਲ ਕਰਵਾਇਆ ਗਿਆ¢ ਇਸ ਮੌਕੇ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਰਮਜੀਤ ਸਿੰਘ ਪੰਮਾ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਵਿਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਪੰਮਾ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ ਅਤੇ ਹਲਕੇ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ¢ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦਿਨੋਂ-ਦਿਨ ਪੰਜਾਬ ਵਿਚ ਮਜ਼ਬੂਤ ਹੋ ਰਿਹਾ ਹੈ ਅਤੇ ਸਾਲ 2027 ਵਿੱਚ ਪੰਜਾਬ ਵਿਚ ਸਰਕਾਰ ਬਣਾਏਗਾ¢ ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਹੀ ਉਹ ਪਾਰਟੀ ਹੈ ਜੋ ਪੰਜਾਬ ਦੇ ਹੱਕਾਂ, ਵਪਾਰੀਆਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਮੁੱਦਿਆਂ ਲਈ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ¢ ਬਬਲੀ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਲੋਕ ਹੁਣ ਬਦਲਾਅ ਦੇ ਨਾਮ 'ਤੇ ਆਈ ਸਰਕਾਰ ਤੋਂ ਅੱਕ ਚੁੱਕੇ ਹਨ, ਕਿਉਂਕਿ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਨਹੀਂ ਹੋਏ¢ ਉਨ੍ਹਾਂ ਕਿਹਾ ਕਿ ਭਿ੍ਸ਼ਟਾਚਾਰ ਅਤੇ ਨਸ਼ੇ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਸਰਕਾਰ ਦੇ ਰਾਜ ਵਿੱਚ ਇਹ ਸਮੱਸਿਆਵਾਂ ਹੋਰ ਵੱਧ ਗਈਆਂ ਹਨ¢ ਇਸ ਮÏਕੇ ਕਰਮਜੀਤ ਸਿੰਘ ਪੰਮਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਸ਼ਹਿਰ ਵਿੱਚ ਕਰਵਾਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਿਲ ਹੋਏ ਹਨ¢ ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ¢ ਇਸ ਮÏਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਬੱਲੀ, ਗੁਰਪ੍ਰੀਤ ਸਿੰਘ ਸੰਧੂ, ਬੀਬੀ ਬਲਵਿੰਦਰ ਕÏਰ, ਮਨਿੰਦਰ ਸਿੰਘ ਸੋਢੀ, ਸਤਵਿੰਦਰ ਸਿੰਘ ਅਤੇ ਯੂਥ ਆਗੂ ਗੈਰੀ ਸਿੱਧੂ ਵੀ ਮੌਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਪਿੰਡ ਬਾਠ ਤੋਂ ਲਹਿਰਾ ਬੇਗਾ ਤੱਕ ਸੜਕ ਨਵੀਂ ਬਣਾਉਣ ਲਈ ਵਿਧਾਇਕ ਮਾ. ਜਗਸੀਰ ਸਿੰਘ ਦਾ ਧੰਨਵਾਦ <br/> ਅਗਲੀ ਖ਼ਬਰ ਵਿਸ਼ਵ ਧਰਤੀ ਦਿਵਸ ਮਨਾਇਆ <br/>
Ad Position 24