13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਪਿੰਡ ਬਾਠ ਤੋਂ ਲਹਿਰਾ ਬੇਗਾ ਤੱਕ ਸੜਕ ਨਵੀਂ ਬਣਾਉਣ ਲਈ ਵਿਧਾਇਕ ਮਾ. ਜਗਸੀਰ ਸਿੰਘ ਦਾ ਧੰਨਵਾਦ <br/>

Ad Position 21
No active advertisement
ਅਜੀਤ ਡੈਸਕ 24-04-2026
ਲਹਿਰਾ ਮੁਹੱਬਤ, 23 ਅਪ੍ਰੈਲ (ਸੁਖਪਾਲ ਸਿੰਘ ਸੁੱਖੀ): ਪਿੰਡ ਬਾਠ ਤੋਂ ਲਹਿਰਾ ਬੇਗਾ ਨੂੰ ਜੋੜਦੀ ਕਾਫੀ ਸਮੇਂ ਤੋਂ ਖਸਤਾ ਹਾਲ ਹੋਈ ਪੇਂਡੂ ਸੜਕ ਨੂੰ ਨਵੀਂ ਬਣਾਉਣ ਲਈ ਪਿੰਡ ਬਾਠ ਦੀ ਗ੍ਰਾਮ ਪੰਚਾਇਤ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਭੁੱਚੋ ਦੇ ਹਲਕਾ ਵਿਧਾਇਕ ਮਾ. ਜਗਸੀਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਪਿੰਡ ਬਾਠ ਦੇ ਸਰਪੰਚ ਰਣਜੀਤ ਕੌਰ ਪਤਨੀ ਸੁਖਜਿੰਦਰ ਸਿੰਘ ਬਾਠ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲੇ ਨਾਲ ਪਿੰਡ ਵਾਸੀਆਂ ਦੀ ਭਲਾਈ ਲਈ ਹੋਰ ਅਧੂਰੇ ਕੰਮਾਂ ਨੂੰ ਪੂਰੇ ਕਰਨ ਲਈ ਹਮੇਸ਼ਾ ਤੱਤਪਰ ਰਹਿਣਗੇ | ਇਸ ਮੌਕੇ ਸੁਖਜਿੰਦਰ ਸਿੰਘ, ਪੰਚ ਰੇਸ਼ਮ ਸਿੰਘ, ਪ੍ਰਧਾਨ ਗੁਰਸੇਵਕ ਸਿੰਘ ਬਾਠ ਪੰਚ, ਪੰਚ ਕੁਲਬੀਰ ਸਿੰਘ, ਤਰਸੇਮ ਸਿੰਘ ਪੰਚ, ਅਜਾਇਬ ਸਿੰਘ ਪੰਚ, ਗੁਰਲਾਲ ਸਿੰਘ ਪੰਚ, ਪੰਚ ਜਸਪ੍ਰੀਤ ਸਿੰਘ ਬਾਠ, ਲਛਮਣ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੈਰ-ਵਿੱਦਿਅਕ ਡਿਊਟੀਆਂ ਖਿਲਾਫ ਡੀ. ਟੀ. ਐਫ. ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ-ਪੱਤਰ <br/> ਅਗਲੀ ਖ਼ਬਰ ਕਾਂਗਰਸੀ ਆਗੂ ਕਰਮਜੀਤ ਸਿੰਘ ਪੰਮਾ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ
Ad Position 24