07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

4 ਨਸ਼ਾ ਤਸਕਰ ਕਾਬੂ-10.15 ਗ੍ਰਾਮ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 29-04-2026
ਬਠਿੰਡਾ, 28 ਅਪ੍ਰੈਲ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 10.15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਦਰ ਪੁਲਿਸ ਵਲੋਂ ਮੇਨ ਰੋਡ ਬਠਿੰਡਾ ਪਾਸੋਂ ਦੋ ਸ਼ੱਕੀ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 7.12 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਸੁਖਪਾਲ ਸਿੰਘ ਵਾਸੀ ਬਹਿਮਣ ਦੀਵਾਨਾ ਅਤੇ ਹਰਪ੍ਰੀਤ ਸਿੰਘ ਵਾਸੀ ਤੁੰਗਵਾਲੀ ਵਜੋਂ ਹੋਈ ਹੈ | ਜਿਨ੍ਹਾਂ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ | ਦੂਸਰੇ ਮਾਮਲੇ ਵਿਚ ਮਹਿਲਾ ਪੁਲਿਸ ਅਧਿਕਾਰੀ ਕਰਮਜੀਤ ਕੌਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਇਨ ਪਿੁਲਸ ਵਲੋਂ ਪ੍ਰਤੀਤ ਸਿੰਘ ਅਤੇ ਜਗਜੀਤ ਸਿੰਘ ਵਾਸੀ ਧੋਬੀਆਣਾ ਬਠਿੰਡਾ ਨੂੰ 3.3 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ, ਜਿਨ੍ਹਾਂ 'ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਕਾਸ਼ੀ ਕੈਂਪਸ ਦਮਦਮਾ ਸਾਹਿਬ ਦੇ ਬਿਜ਼ਨੈੱਸ ਸਟੱਡੀਜ਼ ਵਿਭਾਗ ਵਲੋਂ ਖੇਡ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਗੁਰਪ੍ਰੀਤ ਮਲੂਕਾ ਨੇ ਪੜ੍ਹਾਇਆ ਭਾਜਪਾ ਆਗੂਆਂ ਨੂੰ ਸਮਰਪਿਤ ਭਾਵਨਾ ਦਾ ਪਾਠ <br/>
Ad Position 24