07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਦਿੱਤਾ ਗਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 29-04-2026

ਬਠਿੰਡਾ, 28 ਅਪ੍ਰੈਲ (ਵੀਰਪਾਲ ਸਿੰਘ)-ਅੱਤ ਦੀ ਗਰਮੀ ਦੇ ਦਿਨਾਂ ਵਿਚ ਲਗਾਤਾਰ ਵੱਧ ਰਹੇ ਬਿਜਲੀ ਦੇ ਲੰਬੇ ਕੱਟਾਂ ਨੂੰ ਲੈ ਕੇ ਪ੍ਰੇਸ਼ਾਨ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਵਲੋਂ ਨਿਗਰਾਨ ਇੰਜਨੀਅਰ ਪੀ ਐਸ ਪੀ ਸੀ ਐਲ ਬਠਿੰਡਾ ਰਾਹੀਂ ਚੇਅਰਮੈਨ ਪਟਿਆਲਾ ਦੇ ਨਾਂਅ 'ਤੇ ਮੰਗ ਪੱਤਰ ਦਿੱਤਾ ਗਿਆ | ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਮਾਨਸਾ ਇਕਾਈ ਪਰਮਜੀਤ ਸਿੰਘ ਗੋਗੋਵਾਲ ਨੇ ਪ੍ਰੈਸ ਨੂੰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਲੰਘੇ ਦੋ ਹਫ਼ਤਿਆਂ ਤੋਂ ਪੰਜਾਬ ਵਿਚ ਬਿਜਲੀ ਦੇ ਲੰਬੇ ਕੱਟ ਲੱਗਣ ਕਾਰਨ ਪੰਜਾਬ ਦੇ ਪੇਂਡੂ ਖੇਤਰ ਵਿਚ ਰਹਿਣ ਵਾਲਾ ਕਿਸਾਨ ਅਤੇ ਮਜ਼ਦੂਰ ਵਰਗ ਗਰਮੀ ਅਤੇ ਮੱਛਰਾਂ ਦੇ ਕੱਟਣ ਤੋਂ ਡਾਢ੍ਹਾ ਪ੍ਰੇਸ਼ਾਨ ਹੋ ਰਿਹਾ | ਕਿਸਾਨ ਆਗੂਆਂ ਵਿਚ ਕਮੇਟੀ ਚੇਅਰਮੈਨ ਕੁਲਦੀਪ ਸਿੰਘ ਚੱਕ ਭਾਈਕਾ, ਜ਼ਿਲ੍ਹਾ ਮੀਤ ਪ੍ਰਧਾਨ, ਸ਼ਿੰਗਾਰਾ ਸਿੰਘ ਖਜ਼ਾਨਚੀ ਜ਼ਿਲ੍ਹਾ ਮਾਨਸਾ, ਅਵਤਾਰ ਸਿੰਘ ਰੱਲਾ ਜ਼ਿਲ੍ਹਾ ਕਮੇਟੀ ਮੈਂਬਰ, ਲਛਮਣ ਸਿੰਘ ਦੋਦੜਾ ਆਦਿ ਵਲੋਂ ਸੂਬਾ ਪ੍ਰਧਾਨ ਹਰਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਦੀ ਆਵਾਜ਼ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਦੇ ਕੰਨਾਂ ਤੱਕ ਪਹੁੰਚਾਉਣ ਲਈ ਮੰਗ ਪੱਤਰ ਦਿੱਤਾ ਗਿਆ | ਕਿਸਾਨ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ 24 ਘੰਟੇ ਬਿਜਲੀ ਸਪਲਾਈ ਦਿੱਤੇ ਜਾਣ ਦੇ ਵਾਅਦਿਆਂ ਤੋਂ ਭੱਜ ਰਹੀ ਹੈ | ਉਨ੍ਹਾਂ ਅੱਗੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਕਿ 24 ਘੰਟੇ ਬਿਜਲੀ ਸਪਲਾਈ ਦੇ ਨਾਲ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਚਾਲੂ ਕੀਤੇ ਜਾਣ ਦੀ ਮੰਗ ਕੀਤੀ | ਕਿਸਾਨਾਂ ਨੇ ਦੱਸਿਆ ਕਿ ਖੇਤੀ ਮੋਟਰ ਦੀ ਸਪਲਾਈ ਨਾ ਆਉਣ ਕਾਰਨ ਕਿਸਾਨਾਂ ਦਾ ਹਰਾ ਚਾਰਾ, ਸਬਜ਼ੀਆਂ, ਪਾਣੀ ਦੀ ਘਾਟ ਕਾਰਨ ਤਬਾਹ ਹੋ ਗਏ ਹਨ | ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਵਲੋਂ ਅਗੇਤੇ ਝੋਨੇ ਦੀ ਲਵਾਈ ਲਈ ਝੋਨੇ ਦੀ ਪਨੀਰੀ ਲਗਾਉਣ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਸਤੇ ਖੇਤ ਤਿਆਰ ਕਰਨ ਲਈ ਪਾਣੀ ਦੀ ਵਧੇਰੇ ਲੋੜ ਹੈ | ਉਨ੍ਹਾਂ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਦੇ ਚੇਅਰਮੈਨ ਨੂੰ ਕਿਸਾਨਾਂ ਦੀ ਸਮੱਸਿਆ ਦਾ ਹੱਲ ਕਰਨ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹਾਲਾਤ ਸਰਕਾਰ ਤੇ ਕੰਟਰੋਲ ਤੋਂ ਹੋਏ ਬਾਹਰ ਹੋਏ- ਜੀਤ ਮਹਿੰਦਰ ਸਿੰਘ ਸਿੱਧੂ <br/> ਅਗਲੀ ਖ਼ਬਰ ਗੁਰੂ ਕਾਸ਼ੀ ਕੈਂਪਸ ਦਮਦਮਾ ਸਾਹਿਬ ਦੇ ਬਿਜ਼ਨੈੱਸ ਸਟੱਡੀਜ਼ ਵਿਭਾਗ ਵਲੋਂ ਖੇਡ ਮੁਕਾਬਲੇ ਕਰਵਾਏ <br/>
Ad Position 24