08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸੀਯੂ ਪੰਜਾਬ ਨੇ ਸਮਾਜਿਕ ਸੰਵਾਦ ਪ੍ਰੋਗਰਾਮ ਰਾਹੀਂ ਪਿੰਡਾਂ ਦੇ ਨੌਜਵਾਨਾਂ ਨੂੰ ਹੁਨਰ ਵਿਕਾਸ, ਰੋਜ਼ਗਾਰ ਅਤੇ ਨਸ਼ਾ ਮੁਕਤੀ ਪ੍ਰਤੀ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 29-04-2026

ਬਠਿੰਡਾ, 28 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿੰਡਾਂ ਦੇ ਨੌਜਵਾਨਾਂ ਨੂੰ ਰੋਜ਼ਗਾਰਮੁਖੀ ਸਿੱਖਿਆ ਦੇ ਮੌਕਿਆਂ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਕੇਂਦਰੀ ਯੂਨੀਵਰਸਿਟੀ ਵਾਇਸ-ਚਾਂਸਲਰ ਪ੍ਰੋ: ਰਾਘਵੇਂਦਰ ਪ੍ਰਸ਼ਾਦ ਤਿਵਾਰੀ ਦੀ ਅਗਵਾਈ ਹੇਠ ਕਮਿਊਨਿਟੀ ਇੰਟਰੈਕਸ਼ਨ ਪ੍ਰੋਗਰਾਮ ਕਰਵਾਇਆ | ਇਸ ਪ੍ਰੋਗਰਾਮ ਦੌਰਾਨ ਭਾਗੀਦਾਰਾਂ ਨੂੰ ਸੀਯੂ ਪੰਜਾਬ ਵਲੋਂ ਸ਼ੁਰੂ ਕੀਤੇ ਗਏ ਛੇ ਨਵੇਂ ਐਨਸੀਵੀਈਟੀ ਮਨਜ਼ੂਰਸ਼ੁਦਾ ਸਕਿੱਲ ਡਿਵੈਲਪਮੈਂਟ ਕੋਰਸਾਂ ਅਸਿਸਟੈਂਟ ਪਲੰਬਰ-ਜਨਰਲ, ਹੈਲਪਰ ਇਲੈਕਟ੍ਰਰੀਸ਼ਨ, ਫੰਡਾਮੈਂਟਲਜ਼ ਆਫ਼ ਕੰਪਿਊਟਰਜ਼, ਟੈਲੀ ਆਪਰੇਸ਼ਨ ਅਤੇ ਜੀਐਸਟੀ ਕੈਲਕੂਲੇਸ਼ਨ ਦੀ ਜਾਣ-ਪਛਾਣ, ਬਾਇਓਮੈਡੀਕਲ ਵੇਸਟ ਮੈਨੇਜਮੈਂਟ ਅਤੇ ਰੈਫਿ੍ਜਰੇਸ਼ਨ ਐਂਡ ਏਅਰ ਕੰਡੀਸ਼ਨਿੰਗ ਦੀਆਂ ਬੁਨਿਆਦੀ ਜਾਣਕਾਰੀਆਂ ਵਰਗੇ ਕੋਰਸ ਸ਼ਾਮਲ ਹਨ | ਯੂਨੀਵਰਸਿਟੀ ਅਧਿਕਾਰੀਆਂ ਨੇ ਦੱਸਿਆ ਕਿ ਇਹ ਕੋਰਸ ਖਾਸ ਤੌਰ 'ਤੇ ਉਨ੍ਹਾਂ ਨੌਜਵਾਨਾਂ ਲਈ ਤਿਆਰ ਕੀਤੇ ਗਏ ਹਨ | ਜਿਨ੍ਹਾਂ ਨੇ 8ਵੀਂ, 9ਵੀਂ, 10ਵੀਂ ਜਾਂ 12ਵੀਂ ਪਾਸ ਕੀਤੀ ਹੈ, ਜਿਨ੍ਹਾਂ ਕੋਲ ਸੰਬੰਧਤ ਤਜਰਬਾ ਹੈ ਅਤੇ ਜੋ ਆਪਣੇ ਹੁਨਰ ਅਤੇ ਰੋਜ਼ਗਾਰ ਯੋਗਤਾ ਨੂੰ ਹੋਰ ਮਜ਼ਬੂਤ ਕਰਨਾ ਚਾਹੁੰਦੇ ਹਨ | ਯੋਗਤਾ, ਕੋਰਸਾਂ ਅਤੇ ਦਾਖਲੇ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਯੂਨੀਵਰਸਿਟੀ ਦੀ ਅਧਿਕਾਰਕ ਵੈੱਬਸਾਈਟ 'ਤੇ ਉਪਲੱਬਧ ਪ੍ਰਾਸਪੈਕਟਸ ਵਿਚ ਦੇਖੀ ਜਾ ਸਕਦੀ ਹੈ | ਸਭਾ ਨੂੰ ਸੰਬੋਧਨ ਕਰਦਿਆਂ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਰਾਸ਼ਟਰੀ ਸਕਿੱਲ ਯੋਗਤਾ ਫਰੇਮਵਰਕ ਅਧੀਨ ਸ਼ੁਰੂ ਕੀਤੇ ਗਏ ਅਤੇ ਭਾਰਤ ਸਰਕਾਰ ਦੇ ਸਕਿੱਲ ਡਿਵੈਲਪਮੈਂਟ ਅਤੇ ਉੱਦਮਤਾ ਮੰਤਰਾਲੇ ਅਧੀਨ ਰਾਸ਼ਟਰੀ ਵੋਕੇਸ਼ਨਲ ਐਜੂਕੇਸ਼ਨ ਐਂਡ ਟਰੇਨਿੰਗ ਕੌਂਸਲ ਵਲੋਂ ਮਨਜ਼ੂਰਸ਼ੁਦਾ ਇਨ੍ਹਾਂ ਛੇ ਰੋਜ਼ਗਾਰਪਰਕ ਕੋਰਸਾਂ ਦੀ ਮਹੱਤਤਾ ਉਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸਕਿੱਲ ਆਧਾਰਿਤ ਸਿੱਖਿਆ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਲੈ ਜਾ ਸਕਦੀ ਹੈ ਅਤੇ ਯੂਨੀਵਰਸਿਟੀਆਂ ਨੂੰ ਸਿਰਫ ਡਿਗਰੀਆਂ ਦੇਣ ਤੱਕ ਸੀਮਿਤ ਨਹੀਂ ਰਹਿਣਾ ਚਾਹੀਦਾ | ਇਸ ਮੌਕੇ ਪ੍ਰੋ ਵਾਈਸ-ਚਾਂਸਲਰ ਪ੍ਰੋ. ਕਿਰਣ ਹਜ਼ਾਰਿਕਾ ਨੇ ਕਿਹਾ ਕਿ ਇਹ ਕੋਰਸ ਨੌਜਵਾਨਾਂ ਨੂੰ ਬਿਜਲੀ, ਪਲੰਬਿੰਗ, ਕੰਪਿਊਟਰ, ਅਕਾਊਾਟਿੰਗ, ਸਿਹਤ ਸੇਵਾ ਅਤੇ ਤਕਨੀਕੀ ਖੇਤਰਾਂ ਵਿਚ ਵਿਹਾਰਕ ਹੁਨਰ ਪ੍ਰਦਾਨ ਕਰਨਗੇ, ਜਿਸ ਨਾਲ ਉਨ੍ਹਾਂ ਲਈ ਰੋਜ਼ਗਾਰ, ਉਦਯਮਤਾ ਅਤੇ ਸਵੈ-ਰੋਜ਼ਗਾਰ ਦੇ ਨਵੇਂ ਮੌਕੇ ਖੁਲ੍ਹਣਗੇ | ਰਜਿਸਟਰਾਰ ਡਾ: ਵਿਜੈ ਸ਼ਰਮਾ ਨੇ ਦੱਸਿਆ ਕਿ ਇਹ ਕੋਰਸ ਆਤਮਨਿਰਭਰ ਭਾਰਤ ਅਤੇ ਵਿਕਸਿਤ ਭਾਰਤ ਦੇ ਰਾਸ਼ਟਰੀ ਵਿਜ਼ਨ ਅਨੁਸਾਰ ਨੌਜਵਾਨਾਂ ਵਿਚ ਰੋਜ਼ਗਾਰ ਯੋਗਤਾ, ਆਤਮਨਿਰਭਰਤਾ ਅਤੇ ਹੁਨਰ ਸਿਖਲਾਈ ਦੇ ਮੌਕਿਆਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੇ ਗਏ ਹਨ | ਪ੍ਰੋਗਰਾਮ ਦੇ ਅੰਤ ਵਿਚ ਵਿੱਤ ਅਧਿਕਾਰੀ ਡਾ. ਰਾਜਕੁਮਾਰ ਸ਼ਰਮਾ ਨੇ ਤਰੱਕੀ ਦੇ ਮੌਕਿਆਂ ਤੋਂ ਵਾਂਝੇ ਵਰਗਾਂ ਦੇ ਵੱਧ ਤੋਂ ਵੱਧ ਨੌਜਵਾਨਾਂ ਤੱਕ ਇਨ੍ਹਾਂ ਪ੍ਰਵਰਤਨਕਾਰੀ ਮੌਕਿਆਂ ਬਾਰੇ ਜਾਗਰੂਕਤਾ ਪਹੁੰਚਾਉਣ ਲਈ ਯੂਨੀਵਰਸਿਟੀ ਦੀ ਵਚਨਬੱਧਤਾ ਦੁਹਰਾਈ ਅਤੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਹਾਲਤ 'ਚ ਪਏ ਨੌਜਵਾਨ ਨੂੰ ਕਰਵਾਇਆ ਹਸਪਤਾਲ ਦਾਖ਼ਲ ਅਗਲੀ ਖ਼ਬਰ ਡੀ. ਸੀ. ਨੇ ਗੋਦ ਲੈਣ ਦੀਆਂ ਸੇਵਾਵਾਂ ਅਤੇ ਪ੍ਰਕਿਰਿਆਵਾਂ ਦੀ ਕੀਤੀ ਸਮੀਖਿਆ ਮੀਟਿੰਗ
Ad Position 24