ਬਠਿੰਡਾ, 28 ਅਪ੍ਰੈਲ (ਰੋਮਾਣਾ): ਸਿਵਲ ਸਰਜਨ ਬਠਿੰਡਾ ਡਾ: ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ: ਮੀਨਾਕਸ਼ੀ ਸਿੰਗਲਾ ਦੀ ਅਗਵਾਈ ਹੇਠ ਸੀ.ਡੀ.ਆਰ ਦੀ ਮੀਟਿੰਗ ਕੀਤੀ ਗਈ | ਇਸ ਸੰਬੰਧੀ ਸਿਵਲ ਸਰਜਨ ਡਾ: ਤਪਿੰਦਰਜੋਤ ਨੇ ਦੱਸਿਆ ਕਿ ਮਾਂ ਅਤੇ ਬੱਚਿਆਂ ਦੀ ਮੌਤ ਦਰ ਨੂੰ ਕੰਟਰੋਲ ਕਰਨ ਨੂੰ ਲੈ ਕੇ ਸਿਹਤ ਵਿਭਾਗ ਵਲੋਂ ਵੱਧ ਤੋਂ ਵੱਧ ਉਪਰਾਲੇ ਕੀਤੇ ਜਾ ਰਹੇ ਹਨ | ਮੀਟਿੰਗ ਵਿਚ ਜਣੇਪੇ ਦੌਰਾਨ ਅਤੇ ਇੱਕ ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਮੌਤ ਦਰ ਨੰੂ ਕੰਟਰੋਲ ਕਰਨ ਸੰਬੰਧੀ ਚਰਚਾ ਕੀਤੀ ਗਈ | ਡਾ: ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਹੋਈਆਂ ਬੱਚਿਆਂ ਦੀ ਮੌਤਾਂ ਦੇ ਮਾਮਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਮੌਤਾਂ ਦੇ ਕਾਰਨਾਂ ਦੀ ਪੜਤਾਲ ਕਰਦਿਆਂ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੇ ਕਦਮਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਮਾਂ ਅਤੇ ਬੱਚੇ ਦੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਅਤੇ ਗਰਭਵਤੀ ਮਹਿਲਾਵਾਂ ਅਤੇ ਨਵਜਾਤ ਬੱਚਿਆਂ ਦੀ ਸਮੇਂ ਸਿਰ ਜਾਂਚ ਅਤੇ ਇਲਾਜ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਜਾਗਰੂਕਤਾ ਅਤੇ ਸਹੀ ਸਿਹਤ ਸੇਵਾਵਾਂ ਰਾਹੀਂ ਬੱਚਿਆਂ ਦੀ ਮੌਤ ਦਰ ਨੂੰ ਘਟਾਇਆ ਜਾ ਸਕਦਾ ਹੈ |