08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਆਂਧਰਾ ਪ੍ਰਦੇਸ਼ ਦੇ ਸੀਨੀਅਰ ਪੱਤਰਕਾਰ ਜਗਨ ਮੋਹਣ ਰੈਡੀ ਦੇ ਕਤਲ ਦੀ ਜ਼ੋਰਦਾਰ ਨਿੰਦਾ <br/>

Ad Position 21
No active advertisement
ਅਜੀਤ ਡੈਸਕ 29-04-2026
ਭੁੱਚੋ ਮੰਡੀ, 28 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਇੰਡੀਅਨ ਜਰਨਲਿਸਟਸ ਯੂਨੀਅਨ (ਆਈ.ਜੇ.ਯੂ) ਨੇ ਆਂਧਰਾ ਪ੍ਰਦੇਸ਼ ਦੇ ਵੈਂਕਟਗਿਰੀ ਕੋਟੇਨ ਚਿਤੌੜ ਜ਼ਿਲ੍ਹੇ ਵਿਚ ਆਂਧਰਾ ਜਯੋਤੀ ਨਾਲ ਕੰਮ ਕਰਨ ਵਾਲੇ ਸੀਨੀਅਰ ਪੱਤਰਕਾਰ ਜਗਨ ਮੋਹਨ ਰੈਡੀ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ ਹੈ | ਜਥੇਬੰਦੀ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ ਅਤੇ ਸਕੱਤਰ ਜਨਰਲ ਡੀ. ਸੋਮਾ ਸੁੰਦਰ ਨੇ ਕਿਹਾ ਕਿ ਇਹ ਭਿਆਨਕ ਘਟਨਾ 28 ਅਪ੍ਰੈਲ ਦੀ ਸਵੇਰ ਨੂੰ ਉਸ ਸਮੇਂ ਵਾਪਰੀ, ਜਦੋਂ ਪੀੜ੍ਹਤ ਸਵੇਰ ਦੀ ਸੈਰ 'ਤੇ ਗਿਆ ਸੀ | ਅਪਰਾਧੀਆਂ ਨੇ ਜਗਨ ਮੋਹਨ ਰੈਡੀ 'ਤੇ ਚਾਕੂਆਂ ਨਾਲ ਹਮਲਾ ਕੀਤਾ ਅਤੇ ਉਹ ਮੌਕੇ 'ਤੇ ਹੀ ਦਮ ਤੋੜ ਗਏ | ਆਗੂਆਂ ਨੇ ਕਿਹਾ ਕਿ ਜਗਨ ਮੋਹਨ ਰੈਡੀ ਨੇ ਹਾਲ ਹੀ ਵਿਚ ਚਿਤੌੜ ਜ਼ਿਲ੍ਹੇ ਵਿਚ ਚੰਦਨ ਦੀ ਲੱਕੜ ਨਾਲ ਜੁੜੇ ਮਾਫ਼ੀਆ ਬਾਰੇ ਰਿਪੋਰਟਾਂ ਪ੍ਰਕਾਸ਼ਿਤ ਕੀਤੀਆਂ ਸਨ | ਇੰਡੀਅਨ ਜਰਨਲਿਸਟਸ ਯੂਨੀਅਨ ਨੇ ਪੱਤਰਕਾਰ ਦੇ ਕਤਲ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਅਤੇ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਅਪਰਾਧੀਆਂ ਤੇ ਸਾਜ਼ਿਸ਼ਘਾੜਿਆਂ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ | ਜਥੇਬੰਦੀ ਨੇ ਆਂਧਰਾ ਪ੍ਰਦੇਸ਼ ਸਰਕਾਰ ਨੂੰ ਪੱਤਰਕਾਰਾਂ ਦੀ ਸੁਰੱਖਿਆ ਲਈ ਵੱਖਰਾ ਕਾਨੂੰਨ ਬਣਾਉਣ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਅਪੀਲ ਕੀਤੀ, ਤਾਂ ਜੋ ਪ੍ਰੈੱਸ ਦੀ ਆਜ਼ਾਦੀ ਯਕੀਨੀ ਬਣਾਈ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਲੰਬੇ ਕੱਟਾਂ ਤੋਂ ਦੁਖੀ ਲੋਕ ਅਕਾਲੀ ਦਲ ਨੂੰ ਯਾਦ ਕਰਨ ਲੱਗੇ- ਰਾਜਵੰਤ ਸਿੰਘ ਕੋਟਭਾਰਾ <br/> ਅਗਲੀ ਖ਼ਬਰ ਬੱਚਿਆਂ ਦੀ ਮੌਤ ਦਰ 'ਤੇ ਕਾਬੂ ਪਾਉਣਾ ਸਿਹਤ ਵਿਭਾਗ ਦਾ ਮੁੱਖ ਟੀਚਾ - ਸਿਵਲ ਸਰਜਨ
Ad Position 24