08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬਿਜਲੀ ਦੇ ਲੰਬੇ ਕੱਟਾਂ ਤੋਂ ਦੁਖੀ ਲੋਕ ਅਕਾਲੀ ਦਲ ਨੂੰ ਯਾਦ ਕਰਨ ਲੱਗੇ- ਰਾਜਵੰਤ ਸਿੰਘ ਕੋਟਭਾਰਾ <br/>

Ad Position 21
No active advertisement
ਅਜੀਤ ਡੈਸਕ 29-04-2026
ਮੌੜ ਮੰਡੀ, 28 ਅਪ੍ਰੈਲ (ਗੁਰਜੀਤ ਸਿੰਘ ਕਮਾਲੂ): ਪੰਜਾਬ ਅੰਦਰ ਬਿਜਲੀ ਦੇ ਲੰਬੇ ਲੰਬੇ ਕੱਟਾਂ ਤੋਂ ਲੋਕ ਬੁਰੀ ਤਰ੍ਹਾਂ ਨਾਲ ਦੁੱਖੀ ਹੋ ਗਏ ਹਨ, ਕਿਉਂਕਿ ਕਈ-ਕਈ ਘੰਟਿਆਂ ਦੇ ਲੱਗ ਰਹੇ ਕੱਟਾਂ ਨੇ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ ਹੈ, ਜਿਸ ਕਾਰਨ ਲੋਕ ਦੁਬਾਰਾ ਅਕਾਲੀ ਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਨੂੰ ਯਾਦ ਕਰਨ ਲੱਗੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਬਠਿੰਡਾ ਐੱਸ.ਸੀ ਵਿੰਗ ਦੇ ਪ੍ਰਧਾਨ ਰਾਜਵੰਤ ਸਿੰਘ ਕੋਟਭਾਰਾ ਨੇ ਕੀਤਾ ਹੈ | ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਨੇ ਸੂਬੇ ਅੰਦਰ ਕਈ ਥਰਮਲ ਲਗਾ ਕੇ ਸੂਬੇ ਨੂੰ ਬਿਜਲੀ ਸਰਪਲੱਸ ਸੂਬਾ ਬਣਾ ਦਿੱਤਾ ਸੀ, ਜਿਸ ਕਾਰਨ ਲੋਕਾਂ ਨੂੰ ਬਿਜਲੀ ਦੀ ਕਮੀ ਤੋਂ ਰਾਹਤ ਮਿਲੀ ਸੀ ਅਤੇ ਸੂਬੇ ਅੰਦਰ 24 ਘੰਟੇ ਬਿਜਲੀ ਰਹਿਣ ਲੱਗੀ ਸੀ, ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਅੰਦਰ ਬਿਜਲੀ ਦੀ ਸਪਲਾਈ ਦਾ ਬਹੁਤ ਮੰਦਾ ਹਾਲ ਹੈ | ਪੰਜਾਬ ਅੰਦਰ ਅਪ੍ਰੈਲ ਮਹੀਨੇ ਤੋਂ ਹੀ ਪੈ ਰਹੀ ਭਿਆਨਕ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ ਅਤੇ ਬਿਜਲੀ ਵਿਭਾਗ ਨਿੱਤ ਦਿਨ ਵੱਡੇ-ਵੱਡੇ ਕੱਟ ਲਗਾ ਕੇ ਲੋਕਾਂ ਲਈ ਮੁਸ਼ਕਲਾਂ ਪੈਦਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਹ ਕਹਿੰਦੇ ਨਹੀ ਥੱਕਦੇ ਸਨ ਕਿ ਪੰਜਾਬ ਨੇ ਇਕ ਕੋਇਲਾ ਖਾਣ ਖ਼ਰੀਦ ਲਈ ਹੈ, ਪਰ ਪੰਜਾਬ ਅੰਦਰ ਬਿਜਲੀ ਦਾ ਹਾਲ ਕਿਸੇ ਤੋਂ ਵੀ ਲੁਕਿਆ ਨਹੀ ਹੈ | ਸਰਕਾਰ ਦੀ ਇਸ ਤੋਂ ਵੱਡੀ ਗ਼ੈਰਜ਼ਿੰਮੇਵਾਰੀ ਕੀ ਹੋ ਸਕਦੀ ਹੈ ਕਿ ਅਜਿਹੇ ਨਾਜ਼ੁਕ ਹਾਲਾਤ ਵਿਚ ਸੂਬੇ ਦਾ ਬਿਜਲੀ ਮੰਤਰੀ ਵਿਦੇਸ਼ਾਂ ਦੇ ਦੌਰੇ ਕਰ ਰਿਹਾ ਹੈ, ਜਦਕਿ ਸੂਬੇ ਦੇ ਲੋਕ ਬਿਜਲੀ ਸੰਕਟ ਨਾਲ ਜੂਝ ਰਹੇ ਹਨ | ਉਨ੍ਹਾਂ ਕਿਹਾ ਕਿ ਬਿਜਲੀ ਦੇ ਲੰਬੇ ਕੱਟਾਂ ਦੇ ਵਿਰੋਧ ਵਿਚ 30 ਅਪ੍ਰੈਲ ਨੂੰ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹਰ ਹਲਕੇ ਅੰਦਰ ਧਰਨੇ ਲਗਾ ਰਿਹਾ ਹੈ | ਹਲਕਾ ਮੌੜ ਅੰਦਰ ਐਸ.ਡੀ.ਐਮ ਦਫ਼ਤਰ ਅੱਗੇ ਹਲਕਾ ਇੰਚਾਰਜ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਅਗਵਾਈ ਵਿਚ ਅਕਾਲੀ ਦਲ ਧਰਨਾ ਦੇਵੇਗਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਦੀ ਵਿਦਿਆਰਥਣ ਦਾ ਚੰਗਾ ਪ੍ਰਦਰਸ਼ਨ <br/... ਅਗਲੀ ਖ਼ਬਰ ਆਂਧਰਾ ਪ੍ਰਦੇਸ਼ ਦੇ ਸੀਨੀਅਰ ਪੱਤਰਕਾਰ ਜਗਨ ਮੋਹਣ ਰੈਡੀ ਦੇ ਕਤਲ ਦੀ ਜ਼ੋਰਦਾਰ ਨਿੰਦਾ <br/>
Ad Position 24