08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਦੀ ਵਿਦਿਆਰਥਣ ਦਾ ਚੰਗਾ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 29-04-2026
ਸੀਂਗੋ ਮੰਡੀ, 28 ਅਪ੍ਰੈਲ (ਪਿ੍ੰਸ ਗਰਗ)-ਬਠਿੰਡਾ ਵਿਖੇ ਹਾਲ ਹੀ ਵਿਚ ਕਰਵਾਈ ਗਈ 5ਵੀਂ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਦੀ ਵਿਦਿਆਰਥਣ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੁਕਾਬਲੇ ਵਿਚ ਜ਼ਿਲ੍ਹੇ ਭਰ ਤੋਂ ਕਈ ਸਕੂਲਾਂ ਦੇ ਖਿਡਾਰੀਆਂ ਨੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ ਅਤੇ ਵੱਖ-ਵੱਖ ਵਰਗਾਂ ਵਿਚ ਤਗੜਾ ਮੁਕਾਬਲਾ ਵੇਖਣ ਨੂੰ ਮਿਲਿਆ | ਇਸ ਦੌਰਾਨ ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਦੀ ਤੀਸਰੀ ਜਮਾਤ ਦੀ ਇਕ ਹੋਣਹਾਰ ਬੱਚੀ ਚਰਨਜੀਤ ਕੌਰ ਪਿੰਡ ਮਿਰਜ਼ੇਆਣਾ ਨੇ -20 ਕਿਲੋਗ੍ਰਾਮ ਵਰਗ ਵਿਚ ਭਾਗ ਲੈ ਕੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ | ਛੋਟੀ ਉਮਰ ਦੇ ਬਾਵਜੂਦ ਉਸਨੇ ਪੂਰੇ ਆਤਮ-ਵਿਸ਼ਵਾਸ ਅਤੇ ਦਿਲੇਰੀ ਨਾਲ ਮੁਕਾਬਲੇ ਵਿਚ ਹਿੱਸਾ ਲਿਆ, ਜਿਸ ਦੀ ਹਰ ਪਾਸੇ ਪ੍ਰਸ਼ੰਸਾ ਕੀਤੀ ਜਾ ਰਹੀ ਹੈ | ਇਸ ਸਫ਼ਲਤਾ ਦੇ ਮੌਕੇ ਸਕੂਲ ਪਿ੍ੰਸੀਪਲ ਮਧੂ ਬਾਂਸਲ ਵਲੋਂ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਸਟਾਫ ਮੈਂਬਰਾਂ ਵਲੋਂ ਵੀ ਵਿਦਿਆਰਥਣ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ | ਮਾਪਿਆਂ ਨੇ ਵੀ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥਣ ਨੂੰ ਭਵਿੱਖ ਵਿਚ ਹੋਰ ਵੱਡੀਆਂ ਉਪਲੱਬਧੀਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲਾਂ ਦੇ 5 ਵਿਦਿਆਰਥੀਆਂ ਨੇ ਜੇ ਈ ਈ ਮੇਨਸ ਕੀਤਾ ਪਾਸ <br/> ਅਗਲੀ ਖ਼ਬਰ ਬਿਜਲੀ ਦੇ ਲੰਬੇ ਕੱਟਾਂ ਤੋਂ ਦੁਖੀ ਲੋਕ ਅਕਾਲੀ ਦਲ ਨੂੰ ਯਾਦ ਕਰਨ ਲੱਗੇ- ਰਾਜਵੰਤ ਸਿੰਘ ਕੋਟਭਾਰਾ <br/>
Ad Position 24