08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਵਿਸ਼ੇਸ਼ ਲੋਕ ਅਦਾਲਤ 18 ਜੁਲਾਈ ਅਤੇ 21 ਨਵੰਬਰ ਨੂੰ

Ad Position 21
No active advertisement
ਅਜੀਤ ਡੈਸਕ 29-04-2026
ਬਠਿੰਡਾ, 28 ਅਪ੍ਰੈਲ (ਵਲ੍ਹਾਣ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਦੇ ਅਨੁਸਾਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਲੋਂ 18 ਜੁਲਾਈ 2026 ਅਤੇ 21 ਨਵੰਬਰ 2026 ਨੂੰ ਨੈਗੋਸ਼ਿਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 138 ਅਧੀਨ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤਾਂ ਲਗਾਈਆਂ ਜਾਣਗੀਆਂ | ਇਹ ਲੋਕ ਅਦਾਲਤਾਂ ਜ਼ਿਲ੍ਹਾ ਅਤੇ ਸੈਸ਼ਨਜ਼-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਕਰੁਨੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਗਾਈਆਂ ਜਾ ਰਹੀਆਂ ਹਨ | ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ-ਕਮ-ਸਕੱਤਰ ਮਿਸ. ਬਲਜਿੰਦਰ ਕੌਰ ਮਾਨ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਲੋਕ ਅਦਾਲਤਾਂ ਦਾ ਉਦੇਸ਼ ਲੰਬੇ ਸਮੇ ਤੋਂ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਕਰਨਾ ਹੈ | ਇਸ ਲੋਕ ਅਦਾਲਤ ਦਾ ਉਦੇਸ਼ ਚੈੱਕ ਬਾਊਾਸ ਕੇਸਾਂ ਵਿਚ ਪਾਰਟੀਆਂ ਦਾ ਆਪਸੀ ਸਮਝੌਤੇ ਨਾਲ ਨਿਪਟਾਰਾ ਕਰਨਾ ਹੈ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਲੋਂ ਸਾਰੇ ਹੀ ਵਕੀਲਾਂ ਨਾਲ ਇਸ ਵਿਸ਼ੇਸ਼ ਲੋਕ ਅਦਾਲਤ ਸਬੰਧੀ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਸਾਰੇ ਸੰਬੰਧਿਤ ਵਕੀਲ ਅਤੇ ਵਿੱਤੀ ਸੰਸਥਾਵਾਂ ਨੂੰ ਇਸ ਮੌਕੇ ਤੋਂ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਵਿਵਾਦਾਂ ਨੂੰ ਇਸ ਵਿਸ਼ਵਿਕਲਪਿਕ ਵਿਵਾਦ ਨਿਵਾਰਣ ਤਰੀਕੇ ਰਾਹੀਂ ਸੁਲਝਾਉਣ ਲਈ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਰਾਮਸਰਾ ਤੋਂ ਸ਼ਰਧਾਲੂਆਂ ਨੂੰ ਲੈ ਕੇ ਬੱਸ ਰਵਾਨਾ <br/> ਅਗਲੀ ਖ਼ਬਰ ਸਰਕਾਰੀ ਸਕੂਲਾਂ ਦੇ 5 ਵਿਦਿਆਰਥੀਆਂ ਨੇ ਜੇ ਈ ਈ ਮੇਨਸ ਕੀਤਾ ਪਾਸ <br/>
Ad Position 24