ਰਾਮਾ ਮੰਡੀ, 28 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)-ਪੰਜਾਬ ਦੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਾਉਣ ਲਈ ਪੰਜਾਬ ਸਰਕਾਰ ਵਲੋਂ ਚਲਾਈ ਗਈ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਰਾਮਸਰਾ ਤੋਂ ਬੱਸ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈ | ਇਸ ਮੌਕੇ ਪਿੰਡ ਦੇ ਸਰਪੰਚ ਸਰਦੂਲ ਸਿੰਘ ਸਿੱਧੂ ਵਲੋਂ ਸ਼ਰਧਾਲੂਆਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਸਰਪੰਚ ਸਰਦੂਲ ਸਿੰਘ ਸਿੱਧੂ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ ਅਤੇ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਹ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ | ਪਿੰਡ ਵਾਸੀਆਂ 'ਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸ ਮੌਕੇ ਪੰਚਾਇਤ ਮੈਂਬਰ ਮਲਕੀਤ ਸਿੰਘ, ਕੇਵਲ ਸਿੰਘ, ਲੀਲਾ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |