08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀ ਦਲ ਵਲੋਂ ਪ੍ਰਦਰਸ਼ਨ 30 ਨੂੰ <br/>

Ad Position 21
No active advertisement
ਅਜੀਤ ਡੈਸਕ 29-04-2026
ਬਠਿੰਡਾ, 28 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੂਬੇ ਵਿਚ ਗਰਮੀ ਦੇ ਮੌਸਮ ਦੌਰਾਨ ਬਿਜਲੀ ਦੇ ਲੱਗ ਰਹੇ ਵੱਡੇ-ਵੱਡੇ ਕੱਟਾਂ ਤੋਂ ਹਰ ਵਰਗ ਦੁੱਖੀ ਹੈ, ਜਿਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਇਕਾਈ ਨੇ ਬਿਜਲੀ ਕੱਟਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਗੱਜਣ ਦਾ ਐਲਾਨ ਕੀਤਾ ਹੈ | ਇਹ ਫ਼ੈਸਲਾ ਪਾਰਟੀ ਦੀ ਸ਼ਹਿਰੀ ਹਲਕਾ ਇਕਾਈ ਦੀ ਮੀਟਿੰਗ ਵਿਚ ਲਿਆ ਗਿਆ, ਜਿਸ ਦੀ ਅਗਵਾਈ ਕਰਦਿਆਂ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਬਿਜਲੀ ਦੇ ਲੰਬੇ ਕੱਟਾਂ ਨਾਲ ਆਮ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਤੇ ਲੋਕਾਂ ਨੂੰ ਭਿਆਨਕ ਗਰਮੀ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਸੂਬੇ ਨੂੰ ਸਰਪਲਸ ਬਿਜਲੀ ਦੀ ਸਥਿਤੀ ਵਿਚ ਪਹੁੰਚਾਇਆ ਸੀ ਪਰ ਮੌਜੂਦਾ ਆਪ ਸਰਕਾਰ ਦੀਆਂ ਨੀਤੀਆਂ ਕਾਰਨ ਅੱਜ ਸੂਬਾ ਬਿਜਲੀ ਸੰਕਟ ਨਾਲ ਜੂਝ ਰਿਹਾ ਹੈ | ਉਨ੍ਹਾ ਦੱਸਿਆ ਕਿ 30 ਅਪ੍ਰੈਲ ਨੂੰ ਬਠਿੰਡਾ ਵਿਚ ਐਸਡੀਐਮ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਜਾਵੇਗਾ ਅਤੇ ਸ਼ਹਿਰ ਵਿਚ ਰੋਸ ਮਾਰਚ ਵੀ ਕੱਢਿਆ ਜਾਵੇਗਾ | ਇਸ ਮੌਕੇ ਗੁਰਸੇਵਕ ਸਿੰਘ ਮਾਨ, ਯਾਦਵਿੰਦਰ ਸਿੰਘ ਯਾਦੀ, ਚਮਕੌਰ ਸਿੰਘ ਮਾਨ, ਰਾਜਬਿੰਦਰ ਸਿੰਘ ਸਿੱਧੂ, ਸੁਖਦੇਵ ਸਿੰਘ ਬਰਾੜ, ਰੋਸ਼ਨ ਗਿਆਨਾ, ਜਗਦੀਪ ਸਿੰਘ ਗਹਿਰੀ, ਜੰਗੀਰ ਸਿੰਘ, ਨਛੱਤਰ ਸਿੰਘ, ਬਿੱਟੂ ਮਹਾਰਾਜ ਬਸਤੀ, ਨਾਇਬ ਸਿੰਘ ਬਰਾੜ, ਇਕਬਾਲ ਸਿੰਘ ਮਿੱਠੜੀ, ਬਲਵਿੰਦਰ ਸਿੰਘ ਬੱਲੀ, ਹਰਤਾਰ ਸੰਧੂ, ਪ੍ਰੀਤਪਾਲ ਸਿੰਘ, ਰਵਿੰਦਰ ਸਿੰਘ ਚੀਮਾ, ਸੁਨੀਲ ਫ਼ੌਜੀ, ਨਰਿੰਦਰ ਪਾਲ ਸਿੰਘ ਲਾਡੀ, ਹਰਮਨ ਪਾਲ ਸਿੰਘ ਰਿੰਕਾ, ਭੋਲਾ ਸਿੰਘ, ਮਨਿੰਦਰ ਸੋਢੀ, ਗੁਰਬਚਨ ਖੁੱਬਣ, ਮੱਖਣ ਐਮ.ਸੀ, ਰੇਸ਼ਮ ਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਰਾਮਪਾਲ, ਟਿੰਕੂ ਵਰਮਾ, ਬੰਤ ਐਮ.ਸੀ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਬਲਕਾਰ ਸਿੰਘ, ਮਨਦੀਪ ਲਾਡੀ, ਕਰਮਜੀਤ ਪੰਮਾ, ਕੁਲਦੀਪ ਸਿੰਘ, ਸੁਰਜੀਤ ਸਿੰਘ, ਪ੍ਰਦੀਪ ਜੌੜਾ, ਪ੍ਰਦੀਪ ਚੋਪੜਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਕੂਲਾਂ ਨਜ਼ਦੀਕ ਐਨਰਜੀ ਡਿ੍ੰਕਸ ਦੀ ਵਿਕਰੀ 'ਤੇ ਲਗਾਈ ਰੋਕ <br/> ਡੀ. ਸੀ. ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਸਖ਼ਤ ਕਾਰ... ਅਗਲੀ ਖ਼ਬਰ ਤੇਜ਼ ਰਫ਼ਤਾਰ ਸਕਾਰਪਿਓ ਟਰਾਲੇ ਨਾਲ ਟਕਰਾਈ, ਚਾਲਕ ਬਾਲ-ਬਾਲ ਬਚਿਆ <br/>
Ad Position 24