08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਵਿਸ਼ਵ ਮਲੇਰੀਆ ਦਿਵਸ ਮੌਕੇ ਮਲਕੋਂ ਸਕੂਲ 'ਚ ਜਾਗਰੂਕਤਾ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 29-04-2026
ਬੋਹਾ, 28 ਅਪ੍ਰੈਲ (ਰਮੇਸ਼ ਤਾਂਗੜੀ)- ਵਿਸ਼ਵ ਮਲੇਰੀਆ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਮਲਕੋਂ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਸਿਹਤ ਸੁਪਰਵਾਈਜ਼ਰ ਭੁਪਿੰਦਰ ਕੁਮਾਰ ਤੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਮਲੇਰੀਆ ਦੀ ਰੋਕਥਾਮ ਲਈ ਲਗਾਤਾਰ ਗਤੀਵਿਧੀਆਂ ਕਰ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮਲੇਰੀਆ ਦਾ ਮੱਛਰ ਸਾਫ਼ ਪਾਣੀ 'ਚ ਪੈਦਾ ਹੁੰਦਾ ਹੈ ਅਤੇ ਮੁੱਖ ਸਰੋਤ ਕੂਲਰ, ਫ਼ਰਿਜ, ਪਾਣੀ ਵਾਲੀਆਂ ਟੈਂਕੀਆਂ, ਹੌਦੀਆਂ, ਪੰਛੀਆਂ ਦੇ ਪਾਣੀ ਪੀਣ ਲਈ ਰੱਖੇ ਕਟੋਰੇ, ਮਨੀ ਪਲਾਂਟ ਦੀਆਂ ਬੋਤਲਾਂ, ਘੜੇ ਆਦਿ ਹਨ | ਉਨ੍ਹਾਂ ਦੱਸਿਆ ਕਿ ਹਫ਼ਤੇ 'ਚ ਘੱਟੋ-ਘੱਟ ਇੱਕ ਵਾਰ ਉਕਤ ਵਸਤਾਂ ਦੀ ਸਾਫ਼ ਸਫ਼ਾਈ ਹੋਣੀ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਕਾਂਬੇ ਨਾਲ ਬੁਖ਼ਾਰ, ਤੇਜ਼ ਸਿਰ ਦਰਦ, ਬਦਨ ਦਰਦ, ਜੀਅ ਕੱਚਾ ਹੋਣਾ, ਕਮਜ਼ੋਰੀ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ ਅਤੇ ਅਜਿਹੇ ਲੱਛਣ ਹੋਣ 'ਤੇ ਤੁਰੰਤ ਸਰਕਾਰੀ ਹਸਪਤਾਲ 'ਚ ਜਾਂਚ ਕਰਵਾਉਣੀ ਚਾਹੀਦੀ ਹੈ | ਇਸ ਮੌਕੇ ਏ.ਐਨ.ਐਮ. ਕਿਰਨਾ ਰਾਣੀ, ਅਧਿਆਪਕ ਜਸਮੇਲ ਸਿੰਘ, ਹਰਵਿੰਦਰ ਸਿੰਘ, ਗੁਰਵਿੰਦਰ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਕਾਸ ਵੈੱਲਫੇਅਰ ਟਰੱਸਟ ਦੇ ਖ਼ੂਨਦਾਨ ਕੈਂਪ 'ਚ 40 ਯੂਨਿਟ ਖ਼ੂਨ ਇਕੱਤਰ <br/> ਅਗਲੀ ਖ਼ਬਰ ਮਾਨਸਾ ਦੇ ਖਿਡਾਰੀਆਂ ਨੇ ਕਰਾਟੇ ਚੈਂਪੀਅਨਸ਼ਿਪ 'ਚੋਂ ਸੋਨ ਤਗਮੇ ਜਿੱਤੇ
Ad Position 24