ਬਠਿੰਡਾ, 28 ਅਪ੍ਰੈਲ (ਰੋਮਾਣਾ): ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀ.ਬੀ ਅਫ਼ਸਰ ਡਾ. ਰੋਜ਼ੀ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਦੇ ਵੱਖ-ਵੱਖ ਪਿੰਡਾਂ ਵਿਚ ਨੈਸ਼ਨਲ ਟੀ.ਬੀ. ਐਲੀਮੀਨੇਸ਼ਨ ਪ੍ਰੋਗਰਾਮ ਤਹਿਤ ਟੀ.ਬੀ ਸਕਰੀਨਿੰਗ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ | ਇਸ ਦੌਰਾਨ ਜੇਕਰ ਕੋਈ ਵੀ ਮਰੀਜ਼ ਸ਼ੱਕੀ ਪਾਇਆ ਜਾਂਦਾ ਹੈ ਤਾਂ ਉਸ ਦਾ ਇਲਾਜ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ |ਸਿਵਲ ਸਰਜਨ ਡਾ: ਤਪਿੰਦਰਜੋਤ ਨੇ ਦੱਸਿਆ ਕਿ ਨੈਸ਼ਨਲ ਤਪਦਿਕ ਐਲੀਮੀਨੇਸ਼ਨ ਪ੍ਰੋਗਰਾਮ ਤਹਿਤ 100 ਦਿਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਮੁਹਿੰਮ ਦੌਰਾਨ ਵੱਖ-ਵੱਖ ਪਿੰਡਾਂ, ਸਲੱਮ ਏਰੀਆ, ਹਾਈ ਰਿਸਕ ਏਰੀਆ/ ਝੁੱਗੀ ਝੌਂਪੜੀ ਆਦਿ ਏਰੀਏ ਵਿਚ ਰਹਿੰਦੀ ਆਬਾਦੀ ਦਾ ਟੀ.ਬੀ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਸਮਾਂ ਰਹਿੰਦੇ ਹੀ ਟੀ.ਬੀ. ਵਰਗੀ ਨਾਮੁਰਾਦ ਬਿਮਾਰੀ ਤੇ ਕਾਬੂ ਪਾਇਆ ਜਾ ਸਕੇ ਅਤੇ ਪੰਜਾਬ ਨੂੰ ਟੀ.ਬੀ. ਮੁਕਤ ਰਾਜ ਬਣਾਇਆ ਜਾ ਸਕੇ | ਡਾ: ਰੋਜੀ ਅਗਰਵਾਲ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲੇ੍ਹ ਵਿਚ ਜੋ 60 ਸਾਲ ਤੋਂ ਵੱਧ ਉਮਰ ਦੇ ਲੋਕ, ਸ਼ੂਗਰ ਦੇ ਮਰੀਜ਼, ਕਿਸੇ ਵੀ ਤਰ੍ਹਾਂ ਦੇ ਨਸ਼ੇ ਦੇ ਆਦੀ, ਪਹਿਲਾਂ ਦਵਾਈ ਖਾ ਚੁੱਕੇ ਟੀ.ਬੀ ਦੇ ਮਰੀਜ਼, ਜੋ ਮਰੀਜ਼ ਟੀ.ਬੀ ਦੀ ਦਵਾਈ ਖਾ ਰਹੇ ਹਨ, ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਜਾਂ ਹੋਰ ਵੀ ਕੋਈ ਜਿਸ ਨੂੰ ਦੋ ਹਫ਼ਤੇ ਦੀ ਖਾਂਸੀ, ਬੁਖ਼ਾਰ, ਬਲਗ਼ਮ ਵਿਚ ਖੂਨ, ਵਜ਼ਨ ਘਟਣਾ ਆਦਿ ਹਨ, ਉਨ੍ਹਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ |