08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਵਿਸ਼ਵ ਪੁਸਤਕ ਦਿਵਸ ਨੂੰ ਸਮਰਪਿਤ ਸੈਮੀਨਾਰ ਪੁਸਤਕ ਸੱਭਿਆਚਾਰ ਅਪਨਾਉਣਾ ਸਮੇਂ ਦੀ ਲੋੜ: ਡਾ. ਧੀਮਾਨ <br/>

Ad Position 21
No active advertisement
ਅਜੀਤ ਡੈਸਕ 29-04-2026
ਤਲਵੰਡੀ ਸਾਬੋ, 28 ਅਪ੍ਰੈਲ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਵਿਦਿਆਰਥੀਆਂ ਵਿਚ ਪੜ੍ਹਨ ਦੀ ਆਦਤ ਨੂੰ ਪ੍ਰਫੁੱਲਿਤ ਕਰਨ, ਕਿਤਾਬਾਂ ਸੰਬੰਧੀ ਜਾਣਕਾਰੀ ਦੇਣ ਲਈ ਜੀ. ਕੇ. ਯੂ. ਸੈਂਟਰਲ ਲਾਇਬ੍ਰੇਰੀ ਅਤੇ ਸਟੂਡੈਂਟ ਕੈਰੀਅਰ ਕੌਂਸਲਿੰਗ ਸੈੱਲ ਵਲੋਂ ਵਿਸ਼ਵ ਪੁਸਤਕ ਦਿਵਸ ਨੂੰ ਸਮਰਪਿਤ ਇਕ ਸੈਮੀਨਰ ਕਰਵਾਇਆ ਗਿਆ | ਜਿਸ ਵਿਚ ਰਮਿੰਦਰ ਸਿੰਘ, ਮੈਨੇਜਿੰਗ ਡਾਇਰੈਕਟਰ ਕੁੰਆਟਿਲ ਬਿਲਡਰਸ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਵਾਈਸ ਚਾਂਸਲਰ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ, ਡੀਨ, ਅਕਾਦਮਿਕ ਡਾ. ਜਾਵੇਦ ਅਹਿਮਦ ਖਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸੈਮੀਨਾਰ ਵਿਚ ਵੱਖ-ਵੱਖ ਫੈਕਲਟੀਆਂ ਦੇ ਡੀਨ, ਅਧਿਆਪਕ ਅਤੇ 100 ਤੋਂ ਜ਼ਿਆਦਾ ਵਿਦਿਆਰਥੀ ਹਾਜ਼ਰ ਹੋਏ | ਸੈਮੀਨਾਰ ਦੇ ਮੁੱਖ ਬੁਲਾਰੇ ਨੇ ਪੁਸਤਕਾਂ ਦਾ ਜੀਵਨ ਵਿਚ ਮਹੱਤਵ ਅਤੇ ਵਿਦਿਆਰਥੀਆਂ ਵਿਚ ਇਸ ਨੂੰ ਪੜ੍ਹਨ ਲਈ ਰੁਚੀ ਪੈਦਾ ਕਰਨ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨਾਲ ਪੁਸਤਕ ਲੇਖਨ ਤੇ ਉੱਨਤ ਛਪਾਈ ਸੰਬੰਧੀ ਨੁਕਤੇ ਸਾਂਝੇ ਕੀਤੇ | ਉਨ੍ਹਾਂ ਵਿਦਿਆਰਥੀਆਂ ਨੂੰ ਕਾਪੀ ਰਾਈਟ ਅਤੇ ਇਸ ਦੇ ਤਕਨੀਕੀ ਪਹਿਲੂਆਂ ਬਾਰੇ ਵੀ ਦੱਸਿਆ | ਵਾਈਸ ਚਾਂਸਲਰ ਡਾ. ਧੀਮਾਨ ਨੇ 'ਵਿਸ਼ਵ ਕਿਤਾਬ ਦਿਵਸ' ਦੀ ਸਥਾਪਨਾ ਅਤੇ ਇਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਕਿਤਾਬਾਂ ਵਿਦਿਆਰਥੀਆਂ ਦਾ ਸਭ ਤੋਂ ਨੇੜਲੇ ਦੋਸਤ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਕਿਤਾਬਾਂ ਤੋਂ ਮਿਲਿਆ ਗਿਆਨ ਉਮਰ ਭਰ ਉਨ੍ਹਾਂ ਦੇ ਨਾਲ ਰਹਿੰਦਾ ਹੈ ਅਤੇ ਹਰ ਘੜੀ ਵਿਚ ਉਨ੍ਹਾਂ ਲਈ ਸਹਾਈ ਹੁੰਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪੁਸਤਕਾਂ ਨਾਲ ਦੋਸਤੀ ਕਰਨ ਅਤੇ ਆਪਸ ਵਿਚ ਗਿਆਨ ਦੇ ਅਦਾਨ-ਪ੍ਰਦਾਨ ਦੀ ਗੱਲ ਵੀ ਕੀਤੀ | ਡੀਨ ਅਕਾਦਮਿਕ ਡਾ: ਖਾਨ ਨੇ ਸੈਮੀਨਾਰ ਦੇ ਮੰਤਵ ਦੀ ਗੱਲ ਕਰਦਿਆਂ ਦੱਸਿਆ ਕਿ ਕਿਤਾਬਾਂ ਆਪਸ ਵਿਚ ਭਾਈਚਾਰਾ ਪੈਦਾ ਕਰਦੀਆਂ ਹਨ ਅਤੇ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ | ਉਨ੍ਹਾਂ ਦੱਸਿਆ ਕਿ ਕਿਤਾਬਾਂ ਇਨਸਾਨ ਦਾ ਮਨੋਬਲ ਉੱਚਾ ਰੱਖਦੀਆਂ ਹਨ ਅਤੇ ਵਧੀਆ ਸਾਹਿਤ ਉਨ੍ਹਾਂ ਨੂੰ ਖੁਸ਼ੀਆਂ ਵੰਡਦਾ ਹੈ | ਸਹਾਇਕ ਲਾਇਬ੍ਰੇਰਿਅਨ ਸੁਖਵਿੰਦਰ ਕੌਰ ਤੇ ਪ੍ਰੀਤਮ ਸਿੰਘ ਨੇ ਦੱਸਿਆ ਕਿ 'ਵਰਸਿਟੀ ਦੀ ਸੈਂਟਰਲ ਲਾਇਬ੍ਰੇਰੀ ਵਲੋਂ ਜੀ.ਕੇ.ਯੂ.ਸਟੂਡੈਂਟ ਬੁੱਕ ਕਲੱਬ ਦੀ ਸਥਾਪਨਾ ਵੀ ਕੀਤੀ ਗਈ ਹੈ | ਜਿਸ ਦੇ ਮੈਂਬਰ ਬਣ ਕੇ ਵਿਦਿਆਰਥੀ ਆਪਸ ਵਿਚ ਕਿਤਾਬਾਂ ਦਾ ਅਦਾਨ ਪ੍ਰਦਾਨ ਵੀ ਕਰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸੇਂਟ ਜ਼ੇਵੀਅਰਜ ਸਕੂਲ ਕੌਂਸਲ ਇੰਡਕਸ਼ਨ 2026- ਇਨਵੈਸਟਰ ਸਾਲਾਨਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਨੈਸ਼ਨਲ ਟੀ.ਬੀ. ਐਲੀਮੀਨੇਸ਼ਨ ਪ੍ਰੋਗਰਾਮ ਤਹਿਤ ਟੀ.ਬੀ ਸਕਰੀਨਿੰਗ ਅਤੇ ਜਾਗਰੂਕਤਾ ਕੈਂਪ ਆਯੋਜਿਤ - ਡਾ: ਤਪਿੰਦਰਜੋਤ <br...
Ad Position 24