21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸਪੀਕਰ ਸੰਧਵਾਂ ਪਿੰਡ ਦੇਵੀ ਵਾਲਾ ਵਿਖੇ ਪਹਿਲੇ ਕਾਸਕੋ ਕਿ੍ਕਟ ਟੂਰਨਾਮੈਂਟ 'ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ <br/>

Ad Position 21
No active advertisement
ਸਪੀਕਰ ਕੁਲਤਾਰ ਸਿੰਘ ਸੰਧਵਾਂ ਪਿੰਡ ਦੇਵੀ ਵਾਲਾ ਵਿਖੇ ਟੂਰਨਾਮੈਂਟ ਦੌਰਾਨ ਖਿਡਾਰੀਆਂ ਅਤੇ ਪ੍ਰਬੰਧਕਾਂ ਨਾਲ | ਅਜੀਤ ਤਸਵੀਰ <br/> 04-05-2026
ਕੋਟਕਪੂਰਾ, 3 ਮਈ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪਿੰਡ ਦੇਵੀ ਵਾਲਾ ਵਿਖੇ ਬਾਬਾ ਕਾਲਾ ਮਹਿਰ ਜੀ ਦੀ ਯਾਦ ਵਿਚ ਕਰਵਾਏ ਗਏ ਪਹਿਲੇ ਕਾਸਕੋ ਕਿ੍ਕਟ ਟੂਰਨਾਮੈਂਟ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਸਪੀਕਰ ਸੰਧਵਾਂ ਨੇ ਟੂਰਨਾਮੈਂਟ ਦਾ ਉਦਘਾਟਨ ਕਰਦਿਆਂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧੀਆ ਖੇਡ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸਨ, ਸਿਹਤਮੰਦ ਜੀਵਨ ਅਤੇ ਟੀਮ ਵਰਕ ਦੀ ਸਿੱਖਿਆ ਦਿੰਦੀਆਂ ਹਨ ਅਤੇ ਇਹ ਸਮਾਜ ਵਿਚ ਸਦਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ | ਸਪੀਕਰ ਸੰਧਵਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਉਹ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਣ | ਉਨ੍ਹਾਂ ਟੂਰਨਾਮੈਂਟ ਦੇ ਪ੍ਰਬੰਧਕਾਂ ਦੀ ਇਸ ਉਪਰਾਲੇ ਲਈ ਸ਼ਲਾਘਾ ਕੀਤੀ ਅਤੇ ਕਿਹਾ ਕਿ ਪਿੰਡ ਪੱਧਰ 'ਤੇ ਅਜਿਹੇ ਖੇਡ ਮੁਕਾਬਲੇ ਪ੍ਰਤਿਭਾ ਨੂੰ ਉਭਾਰਨ ਲਈ ਮਹੱਤਵਪੂਰਨ ਹਨ | ਇਸ ਮੌਕੇ ਪਿੰਡ ਵਾਸੀ, ਖਿਡਾਰੀ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਨਤੀਜੇ 'ਚ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ <br/> ਅਗਲੀ ਖ਼ਬਰ ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਿਚ ਇਨਵੈਸਟੀਚਰ ਸਮਾਗਮ ਕਰਵਾਇਆ <br/>
Ad Position 24