14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

9 ਮਈ ਨੂੰ ਐਨ ਐਸ ਕਿਊ ਐਫ ਵੋਕੇਸ਼ਨਲ ਅਧਿਆਪਕ ਕਰਨਗੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ

Ad Position 21
No active advertisement
ਅਜੀਤ ਡੈਸਕ 05-05-2026
ਗੋਨਿਆਣਾ, 4 ਮਈ (ਲਛਮਣ ਦਾਸ ਗਰਗ)-ਐਨ ਐਸ ਕਿਊ ਐਫ ਵੋਕੇਸ਼ਨਲ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਨੇਹੀਂਆਂ ਵਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਗਵੰਤ ਮਾਨ ਦੀ ਆਪ ਸਰਕਾਰ ਮੁਲਾਜ਼ਮਾਂ ਨਾਲ ਵਾਅਦਾ ਕਰਕੇ ਆਈ ਸੀ ਕਿ ਸਿੱਖਿਆ ਵਿਭਾਗ ਵਿਚ ਕੋਈ ਵੀ ਅਧਿਆਪਕ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ, ਪਰ ਹੁਣ ਸਰਕਾਰ ਆਪਣੇ ਕੀਤੇ ਵਾਅਦੇ ਤੋਂ ਭੱਜ ਰਹੀ ਹੈ | ਉਕਤ ਨੇ ਕਿਹਾ ਕਿ ਹੁਣ ਜਥੇਬੰਦੀ ਵਲੋਂ ਸਿੱਖਿਆ ਵਿਭਾਗ, ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਨਾਲ ਬੇਅੰਤ ਮੀਟਿੰਗਾਂ ਕਰਨ ਤੋਂ ਬਾਅਦ ਵੀ ਕੋਈ ਸਿੱਟਾ ਨਹੀਂ ਨਿਕਲਿਆ | ਅਧਿਆਪਿਕਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਪ੍ਰਾਈਵੇਟ ਕੰਪਨੀਆਂ ਨੂੰ ਪੱਕੇ ਤੌਰ 'ਤੇ ਬਾਹਰ ਕੱਢ ਕੇ ਐਨ ਐਸ ਕਿਊ ਐਫ਼ ਵੋਕੇਸ਼ਨਲ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ਼ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਸਿੱਖਿਆ ਕ੍ਰਾਂਤੀ ਦੇ ਦਾਅਵੇ ਕਰ ਰਹੀ ਹੈ | ਉਨ੍ਹਾਂ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਵਾਲੇ ਅਧਿਆਪਕ ਦਾ ਇਹ ਹਾਲ ਹੈ ਤਾਂ ਆਉਣ ਵਾਲੇ ਭਵਿੱਖ ਵਿਚ ਬੱਚਿਆਂ ਦਾ ਕੀ ਹਾਲ ਹੋਵੇਗਾ | ਉਕਤ ਨੇ ਦੱਸਿਆ ਕਿ ਜੇ ਸਰਕਾਰ ਨੇ ਸਰਕਾਰੀ ਸਕੂਲਾਂ ਵਿਚੋਂ ਕੰਪਨੀਆਂ ਬਾਹਰ ਕੱਢ ਕੇ ਐਨ ਐਸ ਕਿਊ ਐਫ ਅਧਿਆਪਕਾਂ ਨੂੰ ਵਿਭਾਗ ਵਿਚ ਸ਼ਾਮਿਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਲਗਾਤਾਰ ਸੰਘਰਸ਼ ਕਰਕੇ ਸਰਕਾਰ ਦੇ ਝੂਠੇ ਦਾਅਵਿਆਂ ਦੀ ਫੂਕ ਕੱਢੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਗਵਰਨਰ ਦੇ ਨਾਂਅ ਡੀ ਸੀ ਨੂੰ ਮੰਗ-ਪੱਤਰ ਦਿੱਤਾ ਅਗਲੀ ਖ਼ਬਰ ਕਸਬਾ ਭਾਈਰੂਪਾ ਦੀ ਸੰਗਤ ਵਲੋਂ ਕੈਨੇਡਾ (ਐਡਮਿੰਟਨ) ਵਿਖੇ ਬਾਬਾ ਭਾਈ ਰੂਪ ਚੰਦ ਦਾ ਜਨਮ ਦਿਵਸ ਮਨਾਇਆ <br/>
Ad Position 24