15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਕਾਂਗਰਸ ਵਲੋਂ ਗਵਰਨਰ ਦੇ ਨਾਂਅ ਡੀ ਸੀ ਨੂੰ ਮੰਗ-ਪੱਤਰ ਦਿੱਤਾ

Ad Position 21
No active advertisement
ਅਜੀਤ ਡੈਸਕ 05-05-2026
ਬਠਿੰਡਾ, 4 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ):-ਮੁੱਖ ਮੰਤਰੀ ਭਗਵੰਤ ਮਾਨ 'ਤੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ 'ਚ ਨਸ਼ਾ ਕਰਕੇ ਆਉਣ ਦੇ ਦੋਸ਼ ਲਗਾਉਂਦਿਆਂ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ ਅਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਤੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਵਿਚ ਗਵਰਨਰ ਪੰਜਾਬ ਦੇ ਨਾਮ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ-ਪੱਤਰ ਦੇ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ | ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਨ ਗਰਗ ਅਤੇ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਵਿਧਾਨ ਸਭਾ ਨੂੰ ਸਭ ਤੋਂ ਪਵਿੱਤਰ ਸਥਾਨ ਮੰਨਿਆ ਜਾਂਦਾ ਹੈ ਪਰ ਹੈਰਾਨਗੀ ਦੀ ਗੱਲ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਖ਼ੁਦ ਸ਼ਰਾਬ ਦੇ ਨਸ਼ੇ ਵਿਚ ਵਿਧਾਨ ਸਭਾ ਪਹੁੰਚਿਆ, ਜਿਸ ਨੂੰ ਪੂਰੀ ਦੁਨੀਆਂ ਨੇ ਦੇਖਿਆ ਅਤੇ ਸਾਰੀ ਦੁਨੀਆ ਵਿਧਾਨ ਸਭਾ ਵਿਚ ਹੋਈ ਇਸ ਨਮੋਸ਼ੀ ਵਾਲੀ ਕਾਰਵਾਈ ਤੋਂ ਹੈਰਾਨ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਅਤੇ ਵਿਰੋਧੀ ਧਿਰ ਆਗੂ ਵੱਲੋਂ ਤੁਰੰਤ ਅਲਕੋਹਲ ਟੈੱਸਟ ਕਰਵਾਉਣ ਦੀ ਮੰਗ ਕੀਤੇ ਜਾਣ 'ਤੇ ਮੁੱਖ ਮੰਤਰੀ ਦਾ ਵਿਧਾਨ ਸਭਾ ਵਿਚੋਂ ਚਲੇ ਜਾਣਾ ਅਤੇ ਜਵਾਬ ਨਾ ਦੇਣਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਮੁੱਖ ਮੰਤਰੀ ਨਸ਼ੇ ਵਿਚ ਸਨ¢ ਇਸ ਕਰਕੇ ਕਾਂਗਰਸ ਪਾਰਟੀ ਮੰਗ ਕਰਦੀ ਹੈ ਕਿ ਮੁੱਖ ਮੰਤਰੀ ਨੂੰ ਇਸ ਅਹੁਦੇ ਤੋਂ ਪਾਸੇ ਕੀਤਾ ਜਾਵੇ, ਵਿਧਾਨ ਸਭਾ ਦੀ ਮਰਿਆਦਾ ਨੂੰ ਭੰਗ ਕਰਨ ਨੂੰ ਲੈ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਦੇ ਦਿੱਤੇ ਚੇਤਾਵਨੀ ਮੰਗ ਪੱਤਰਾਂ 'ਤੇ ਗਵਰਨਰ ਵਲੋਂ ਕੋਈ ਸਖ਼ਤ ਫ਼ੈਸਲਾ ਨਾ ਲਿਆ ਗਿਆ ਤਾਂ ਫਿਰ ਉਹ ਆਉਂਦੇ ਸਮੇਂ ਵਿਚ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਤਿੱਖੇ ਸੰਘਰਸ਼ ਲਈ ਮਜ਼ਬੂਰ ਹੋਣਗੇ¢ ਇਸ ਮੌਕੇ ਸਾਬਕਾ ਮੇਅਰ ਅਸ਼ੋਕ ਕੁਮਾਰ, ਸਾਬਕਾ ਚੇਅਰਮੈਨ ਕੇ.ਕੇ ਅਗਰਵਾਲ, ਡਾਇਰੈਕਟਰ ਮਾਰਕਫੈੱਡ ਪੰਜਾਬ ਟਹਿਲ ਸਿੰਘ ਸੰਧੂ, ਹਰਮਨ ਸਿੰਘ ਕੋਟਫੱਤਾ, ਰੁਪਿੰਦਰ ਬਿੰਦਰਾ ਜ਼ਿਲ੍ਹਾ ਮੀਤ ਪ੍ਰਧਾਨ, ਸਾਬਕਾ ਮੇਅਰ ਬਲਵੰਤ ਰਾਏ ਸਮੇਤ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਅਕਾਲ ਯੂਨੀਵਰਸਿਟੀ ਵਿਖੇ ਭਵਿੱਖ ਸਬੰਧੀ 'ਨੈਕਸਟ-ਜਨਰੇਸ਼ਨ ਮਟੀਰੀਅਲਜ਼' 'ਤੇ ਕੌਮਾਂਤਰੀ ਕਾਨਫਰੰਸ ਦਾ ਆਗਾਜ਼ ਅਗਲੀ ਖ਼ਬਰ 9 ਮਈ ਨੂੰ ਐਨ ਐਸ ਕਿਊ ਐਫ ਵੋਕੇਸ਼ਨਲ ਅਧਿਆਪਕ ਕਰਨਗੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
Ad Position 24