15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਭਾਜਪਾ ਦੇ ਹੱਕ 'ਚ ਫਤਵਾ ਦੇ ਕੇ ਲੋਕਾਂ ਨੇ 'ਸਭਕਾ ਸਾਥ, ਸਭਕਾ ਵਿਕਾਸ' ਦੀ ਰਾਜਨੀਤੀ 'ਤੇ ਲਾਈ ਮੋਹਰ-ਸਾਬਕਾ ਮੰਤਰੀ ਜੱਸੀ <br/>

Ad Position 21
No active advertisement
ਅਜੀਤ ਡੈਸਕ 05-05-2026
ਤਲਵੰਡੀ ਸਾਬੋ, 4 ਮਈ (ਰਣਜੀਤ ਸਿੰਘ ਰਾਜੂ)-ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਅੱਜ ਆਏ ਨਤੀਜਿਆਂ ਮੁਤਾਬਿਕ ਵੱਕਾਰੀ ਸੂਬੇ ਪੱਛਮੀ ਬੰਗਾਲ, ਆਸਾਮ ਅਤੇ ਪੁਡੁੂਚੇਰੀ ਦੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ ਦੇ ਹੱਕ 'ਚ ਫਤਵਾ ਦੇ ਕੇ ਤੁਸ਼ਟੀਕਰਨ ਦੀ ਰਾਜਨੀਤੀ ਨੂੰ ਰੱਦ ਕਰਕੇ 'ਸਭਕਾ ਸਾਥ, ਸਭਕਾ ਵਿਕਾਸ' ਦੀ ਰਾਜਨੀਤੀ 'ਤੇ ਮੋਹਰ ਲਗਾਈ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਤੇ ਹਲਕਾ ਤਲਵੰਡੀ ਸਾਬੋ ਤੋਂ ਦੋ ਵਾਰ ਵਿਧਾਇਕ ਰਹੇ ਹਰਮੰਦਿਰ ਸਿੰਘ ਜੱਸੀ ਸਾਬਕਾ ਮੰਤਰੀ ਪੰਜਾਬ ਨੇ ਇੱਥੋਂ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ | ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਵਰਗਾ ਸੂਬਾ ਜਿੱਥੇ ਪਿਛਲੇ ਪੰਦਰਾਂ ਸਾਲ੍ਹਾਂ ਤੋਂ ਮਮਤਾ ਬੈਨਰਜੀ ਦੀ ਅਗਵਾਈ ਵਾਲੇ ਤਿ੍ਣਮੂਲ ਕਾਂਗਰਸ ਦੀ ਸਰਕਾਰ ਸੀ, 'ਚ ਲੋਕਾਂ ਨੇ ਭਾਜਪਾ ਦੇ ਹੱਕ 'ਚ ਜ਼ੋਰਦਾਰ ਫਤਵਾ ਦੇ ਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਨਿਤਿਨ ਨਬੀਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਲੋਕ ਪੱਖੀ ਨੀਤੀਆਂ ਨੂੰ ਤਰਜੀਹ ਦਿੱਤੀ ਅਤੇ ਨਫ਼ਰਤੀ ਰਾਜਨੀਤੀ ਕਰਨ ਵਾਲਿਆਂ ਨੂੰ ਧੂਲ਼ ਚਟਾ ਦਿੱਤੀ | ਸਾਬਕਾ ਮੰਤਰੀ ਜੱਸੀ ਨੇ ਅੱਗੇ ਕਿਹਾ ਕਿ ਅਸਾਮ ਦੀ ਜਨਤਾ ਨੇ ਤੀਜੀ ਵਾਰ ਅਤੇ ਪੁਡੂਚੇਰੀ ਦੀ ਜਨਤਾ ਨੇ ਦੂਜੀ ਵਾਰ ਭਾਜਪਾ ਸਰਕਾਰਾਂ 'ਚ ਵਿਸ਼ਵਾਸ ਪ੍ਰਗਟਾਇਆ ਹੈ ਕਿਉਂਕਿ ਜਿੱਥੇ ਵੀ ਭਾਜਪਾ ਦੀ ਸਰਕਾਰ ਬਣੀ ਉਸ ਨੇ ਲੋਕ ਭਲਾਈ ਹਿੱਤ ਹੀ ਕਾਰਜ ਕੀਤੇ ਹਨ | ਉਨ੍ਹਾਂ ਨੇ ਉਕਤ ਸੂਬਿਆਂ 'ਚ ਚੋਣਾਂ ਲਈ ਦਿਨ ਰਾਤ ਇਕ ਕਰਨ ਵਾਲੇ ਭਾਜਪਾ ਵਰਕਰਾਂ ਦਾ ਜਿੱਥੇ ਧੰਨਵਾਦ ਕੀਤਾ ਉੱਥੇ ਵਿਸ਼ਵਾਸ ਪ੍ਰਗਟਾਇਆ ਕਿ ਹੁਣ ਭਾਜਪਾ ਪੰਜਾਬ ਦੇ ਘਰ-ਘਰ ਤੱਕ ਪ੍ਰਧਾਨ ਮੰਤਰੀ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਲੈ ਕੇ ਜਾਵੇਗੀ ਤੇ ਲੋਕ ਸਹਿਯੋਗ ਨਾਲ ਪੰਜਾਬ 'ਚ ਵੀ ਸਰਕਾਰ ਬਣਾ ਕੇ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਸਤੇ 'ਤੇ ਲੈ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਕਮਰਸ਼ੀਅਲ ਗੈਸ ਦੇ ਨਾਂਅ 'ਤੇ ਲੁੱਟ ਬੰਦ ਕਰੋ, ਨਹੀਂ ਤਾਂ ਸੜਕਾਂ 'ਤੇ ਉੱਤਰ ਕੇ ਹਿਸਾਬ ਲਵਾਂਗੇ-ਸਤੀਸ਼ ਅਰੋੜਾ ਅਗਲੀ ਖ਼ਬਰ ਜ਼ਿਲ੍ਹਾ ਬਠਿੰਡਾ ਵਿਚ 6 ਨਵੇਂ ਖੇਡ ਮੈਦਾਨ ਲੋਕਾਂ ਨੂੰ ਕੀਤੇ ਸਮਰਪਿਤ <br/>
Ad Position 24