15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਤਿੰਨ ਰਾਜਾਂ ਵਿਚ ਭਾਜਪਾ ਦੀ ਜਿੱਤ ਦੀ ਖੁਸ਼ੀ ਵਿਚ ਭਾਜਪਾ ਵਰਕਰਾਂ ਨੇ ਲੱਡੂ ਵੰਡੇ <br/>

Ad Position 21
No active advertisement
ਅਜੀਤ ਡੈਸਕ 05-05-2026
ਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਹੁਣ ਭਾਜਪਾ ਦੀ ਪੰਜਾਬ ਜਿੱਤਣ ਦੀ ਤਿਆਰੀ ਹੈ-ਦਿਆਲ ਸੋਢੀ


ਮੌੜ ਮੰਡੀ, 4 ਮਈ (ਗੁਰਜੀਤ ਸਿੰਘ ਕਮਾਲੂ)-ਪੰਜ ਰਾਜਾਂ ਦੇ ਅੱਜ ਆਏ ਨਤੀਜਿਆਂ ਵਿਚ ਤਿੰਨ ਰਾਜਾਂ ਵਿਚ ਭਾਜਪਾ ਨੂੰ ਪੂਰਨ ਬਹੁਮਤ ਮਿਲਣ ਦੀ ਖੁਸ਼ੀ ਵਿਚ ਮੌੜ ਮੰਡੀ ਵਿਖੇ ਭਾਜਪਾ ਵਰਕਰਾਂ ਦੁਆਰਾ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ | ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਤੇ ਹਲਕਾ ਮੌੜ ਦੇ ਕਨਵੀਨਰ ਦਿਆਲ ਸਿੰਘ ਸੋਢੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਆਏ ਨਤੀਜਿਆਂ ਵਿਚ ਇਹ ਸਾਬਤ ਹੋ ਗਿਆ ਹੈ ਕਿ ਦੇਸ਼ ਦੀ ਜਨਤਾ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਹੈ ਜਿਸ ਕਾਰਨ ਅੱਜ ਪੱਛਮੀ ਬੰਗਾਲ, ਅਸਾਮ ਅਤੇ ਪਾਡੇਚੇਰੀ ਜਿਹੇ ਸੂਬਿਆਂ ਵਿਚ ਭਾਜਪਾ ਨੂੰ ਪੂਰਨ ਬਹੁਮਤ ਮਿਲਿਆ ਹੈ | ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਵਿਚ ਵੀ ਬਿਲਕੁਲ ਉਸੇ ਤਰ੍ਹਾਂ ਦੇ ਹਾਲਾਤ ਸਨ ਜਿਸ ਤਰ੍ਹਾਂ ਦੇ ਅੱਜਕੱਲ ਪੰਜਾਬ ਵਿਚ ਹਨ | ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਜ਼ਿਆਦਾ ਨਾਜ਼ੁਕ ਹੈ, ਲੋਕ ਗੈਂਗਸਟਰਾਂ ਦੀਆਂ ਫਿਰੌਤੀਆਂ ਤੋਂ ਡਰਦੇ ਹੋਏ ਆਪਣੇ ਕੰਮਕਾਰ ਬੰਦ ਕਰ ਰਹੇ ਹਨ ਸ਼ਰੇਆਮ ਲੁੱਟਾਂ ਖੋਹਾਂ ਅਤੇ ਕਤਲ ਹੋ ਰਹੇ ਹਨ | ਇਸ ਲਈ ਪੰਜਾਬ ਦੇ ਲੋਕ ਵੀ ਹੁਣ ਬੰਗਾਲ ਦੀ ਤਰ੍ਹਾਂ ਬੀ ਜੇ ਪੀ ਨੂੰ ਸੱਤਾ ਵਿਚ ਲਿਆਉਣ ਲਈ ਕਾਹਲੇ ਹਨ | ਉਨ੍ਹਾਂ ਨਾਅਰਾ ਲਗਾਉਦੇ ਹੋਏ ਕਿਹਾ ਕਿ ਪੱਛਮੀ ਬੰਗਾਲ ਵਿਚ ਭਾਜਪਾ ਦੀ ਸਰਦਾਰੀ ਹੈ ਹੁਣ ਪੰਜਾਬ ਦੀ ਵਾਰੀ ਹੈ | ਇਸ ਮੌਕੇ ਬਲਕੌਰ ਸਿੰਘ ਜ਼ਿਲ੍ਹਾ ਸਕੱਤਰ, ਸਤਨਾਮ ਸਿੰਘ ਮੰਡਲ ਪ੍ਰਧਾਨ, ਜੀਵਨ ਕੁਮਾਰ ਗੁਪਤਾ, ਤਰਸੇਮ ਸਿੰਗਲਾ ਮੰਡਲ ਸਕੱਤਰ, ਬੂਟਾ ਸਿੰਘ ਓ ਬੀ ਸੀ ਜ਼ਿਲ੍ਹਾ ਪ੍ਰਧਾਨ, ਸੰਜੇ ਮਿੱਤਲ, ਨਰੇਸ਼, ਹਰਸ਼ ਗੋਇਲ, ਬਲਵੀਰ ਚੰਦ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਭਗਤਾ ਭਾਈ ਕਾ ਵਿਖੇ ਲਾਈਫ਼ ਕੇਅਰ ਫਾਊਾਡੇਸ਼ਨ ਲੈਬ ਦਾ ਉਦਘਾਟਨ <br/> ਅਗਲੀ ਖ਼ਬਰ ਪੰਜਾਬ ਵਿਧਾਨ ਸਭਾ 'ਚ ਸਵਾਮੀ ਬ੍ਰਹਮ ਮੁਨੀ ਨੂੰ ਕੀਤਾ ਗਿਆ ਸਨਮਾਨਿਤ
Ad Position 24