ਬਠਿੰਡਾ, 5 ਮਈ (ਸੱਤਪਾਲ ਸਿੰਘ ਸਿਵੀਆਂ)-ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਹੱਲ ਕਰਵਾਉਣ ਦੇ ਲਈ ਛੇ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ ਤੇ ਹੱਲ ਨਾ ਹੋਣ ਦੀ ਹਾਲਤ ਵਿਚ ਸੰਘਰਸ਼ ਵਿੱਢਣ ਦੀ ਚੇਤਾਵਨੀ ਦਿੱਤੀ ਗਈ | ਡੈਮੋਕਰੇਟਿਕ ਟੀਚਰ ਫਰੰਟ ਬਠਿੰਡਾ ਦੇ ਪ੍ਰਧਾਨ ਬਲਜਿੰਦਰ ਸਿੰਘ, ਸਕੱਤਰ ਜਸਵਿੰਦਰ ਸਿੰਘ ਮੈਰੀਟੋਰੀਅਸ ਟੀਚਰ ਯੂਨੀਅਨ ਆਗੂ ਡਾ: ਬਲਰਾਜ ਸਿੰਘ ਤੇ ਬੂਟਾ ਸਿੰਘ ਮਾਨ, 3704 ਅਧਿਆਪਕ ਯੂਨੀਅਨ ਤੋਂ ਕੁਲਦੀਪ ਸਿੰਘ ਤੇ ਹਰਸ਼ਦੀਪ ਸਿੰਘ, ਈਟੀਟੀ 6635 ਅਧਿਆਪਕ ਫਰੰਟ ਆਗੂ ਦਵਿੰਦਰ ਸਿੰਘ ਡਿੱਖ, ਜਸ਼ਨਦੀਪ ਸਿੰਘ ਸਿੱਧੂ, 2392 ਅਧਿਆਪਕ ਯੂਨੀਅਨ ਆਗੂ ਗੁਰਪ੍ਰਕਾਸ਼ ਸਿੰਘ, ਲਵਪ੍ਰੀਤ ਸਿੰਘ ਤੇ ਕਿਰਨਦੀਪ ਕੌਰ ਅਤੇ 4161 ਅਧਿਆਪਕ ਯੂਨੀਅਨ ਆਗੂ ਭੁਪਿੰਦਰ ਸਿੰਘ ਅਤੇ ਅੰਕੁਸ਼ ਕੁਮਰ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਪਿਛਲੇ ਲੰਬੇ ਸਮੇਂ ਲਟਕਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਵਲੋਂ ਚਾਰ ਸਾਲ ਬੀਤਣ 'ਤੇ ਵੀ ਪੂਰਾ ਨਹੀਂ ਕੀਤਾ ਗਿਆ, ਜਿਸ ਨਾਲ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ | ਅਧਿਆਪਕ ਆਗੂਆਂ ਨੇ ਕਿਹਾ ਕਿ ਛੇਤੀ ਅਧਿਆਪਕ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਅਗਲੇ ਦਿਨਾਂ ਅੰਦਰ ਪੰਜਾਬ ਸਰਕਾਰ ਦੇ ਖਿਲਾਫ਼ ਤਿੱਖੇ ਸੰਘਰਸ਼ ਕੀਤੇ ਜਾਣਗੇ | ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਨਾਲ ਆਰ ਪਾਰ ਦੀ ਲੜਾਈ ਲਈ ਕਮਰ ਕਸੇ ਕਰ ਲੈਣ | ਇਸ ਮੌਕੇ ਡੀਟੀਐਫ ਦੇ ਸੂਬਾ ਸਕੱਤਰ ਰੇਸ਼ਮ ਸਿੰਘ ਖ਼ੇਮੋਆਣਾ, ਹਰਜੀਤ ਸਿੰਘ ਜੀਦਾ ਆਦਿ ਆਗੂ ਮੌਜੂਦ ਸਨ |
ਅਧਿਆਪਕ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ <br/>
ਅਜੀਤ ਡੈਸਕ
06-05-2026