ਗੋਨਿਆਣਾ, 5 ਮਈ (ਲਛਮਣ ਦਾਸ ਗਰਗ): ਸੂਬੇ ਵਿਚ 'ਯੁੱਧ ਨੱਸ਼ਿਆਂ ਵਿਰੁੱਧ' ਚਲਾਈ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੂੰ ਉਸ ਵੇਲੇ ਬਹੁਤ ਵੱਡੀ ਸਫਲਤਾ ਮਿਲੀ, ਜਦੋਂ ਸੀ.ਆਈ.ਏ ਸਟਾਫ਼ ਬਠਿੰਡਾ ਨੇ ਥਾਣਾ ਨੇਹੀਆਂ ਵਾਲਾ ਦੀ ਹੱਦ ਅੰਦਰੋਂ ਇੱਕ ਨਸ਼ਾ ਤਸ਼ੱਕਰ ਨੂੰ ਕਾਬੂ ਕਰਕੇ ਉਸ ਕੋਲੋ 30 ਗ੍ਰਾਮ ਚਿੱਟਾ ਬਰਾਮਦ ਕੀਤਾ | ਸੀ.ਆਈ.ਏ ਸਟਾਫ਼ ਬਠਿੰਡਾ ਦੇ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਅਤੇ ਥਾਣਾ ਨੇਹੀਆਂ ਵਾਲਾ ਦੇ ਮੁਖੀ ਦਿਲਬਾਗ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇਲਾਕੇ ਦੇ ਪਿੰਡ ਭੋਖੜਾ ਕੋਲ ਇਕ ਨਸ਼ਾ ਤਸ਼ੱਕਰ ਨਸ਼ੇ ਦੀ ਖ਼ਰੀਦੋ ਫ਼ਰੋਖ਼ਤ ਕਰਨ ਦੀ ਆੜ ਵਿਚ ਘੁੰਮ ਰਿਹਾ ਹੈ | ਜਿਸ ਤਹਿਤ ਸੀ.ਆਈ.ਏ ਸਟਾਫ਼ ਨੇ ਉਕਤ ਪਿੰਡ ਕੋਲ ਟਰੈਪ ਲਗਾ ਕੇ ਜਦੋਂ ਉੱਥੋਂ ਲੰਘ ਰਹੇ ਇੱਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਤਾਂ ਪੁਲਿਸ ਨੇ ਉਸ ਕੋਲੋਂ 30 ਗ੍ਰਾਮ ਚਿੱਟਾ ਬਰਾਮਦ ਕੀਤਾ | ਪੁਲਿਸ ਨੇ ਨਸ਼ਾ ਤਸ਼ੱਕਰ ਦੀ ਪਹਿਚਾਨ ਰਾਜਵਿੰਦਰ ਸਿੰਘ ਵਾਸੀ ਸਿੰਘਪੁਰਾ ਬਸਤੀ ਭੋਖੜਾ ਵਜੋਂ ਕੀਤੀ ਹੈ | ਪੁਲਿਸ ਨੇ ਰਾਜਵਿੰਦਰ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |