ਬਠਿੰਡਾ, 5 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ):- ਅੱਜ 'ਪੈੱ੍ਰਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ' ਵਲੋਂ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਪੱਤਰਕਾਰੀ 'ਤੇ ਹੋ ਰਹੇ ਲਗਾਤਾਰ ਹਮਲਿਆਂ ਵਿਰੁੱਧ ਬਠਿੰਡਾ ਵਿਖੇ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ¢ ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪੱਤਰਕਾਰਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਵਲੋਂ ਪੈੱ੍ਰਸ ਦੀ ਜ਼ੁਬਾਨਬੰਦੀ ਦੇ ਵਤੀਰੇ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਮਨੁੱਖੀ ਚੇਨ ਬਣਾ ਕੇ ਪੈੱ੍ਰਸ ਦੀ ਆਜ਼ਾਦੀ ਨੂੰ ਹਰ ਕੀਮਤ 'ਤੇ ਬਹਾਲ ਰੱਖਣ ਦਾ ਅਹਿਦ ਲਿਆ¢ ਸੰਘਰਸ਼ ਕਮੇਟੀ ਨੇ ਐੱਸ.ਐੱਸ.ਪੀ. ਬਠਿੰਡਾ ਦੀਆਂ ਯੂਟਿਊਬਰ ਮਨਿੰਦਰਜੀਤ ਸਿੰਘ ਸਿੱਧੂ, ਰਤਨ ਧਾਲੀਵਾਲ, ਜਸ ਗਰੇਵਾਲ ਦੇ ਪੇਜਾਂ ਨੂੰ ਬੰਦ ਕਰਵਾਉਣ ਦੀਆਂ ਕਾਰਵਾਈਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਜਨਤਾ ਦੀ ਆਵਾਜ਼ ਬੁਲੰਦ ਕਰਨ ਵਾਲੇ ਇਨ੍ਹਾਂ ਪੇਜਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ¢ ਉਨ੍ਹਾਂ ਦੋਸ਼ ਲਾਇਆ ਕਿ ਇਕ ਪਾਸੇ ਸਰਕਾਰ ਭਗਵੰਤ ਮਾਨ ਦੀਆਂ ਫ਼ੋਟੋ ਵਰਤਣ 'ਤੇ ਕਾਪੀਰਾਈਟ ਸਟ੍ਰਾਈਕ ਭੇਜਦੀ ਹੈ, ਦੂਜੇ ਪਾਸੇ ਲੀਗਲ ਨੋਟਿਸ ਭੇਜ ਕੇ 'ਪੇਜ' ਬੰਦ ਕਰਵਾਉਂਦੀ ਹੈ¢ ਪੱਤਰਕਾਰਾਂ ਨੂੰ ਡਰਾਉਣ-ਧਮਕਾਉਣ ਅਤੇ ਉਨ੍ਹਾਂ ਦੇ ਕੰਮ ਵਿਚ ਦਖ਼ਲਅੰਦਾਜ਼ੀ ਕਰਨ ਦੀਆਂ ਕੋਸ਼ਿਸ਼ਾਂ ਸਿੱਧੇ ਤੌਰ 'ਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਘਾਣ ਹਨ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ¢ ਇਸ ਮੌਕੇ ਕਮੇਟੀ ਦੇ ਆਗੂਆਂ ਨੇ ਵਿਸ਼ਵ ਪੱਧਰ 'ਤੇ ਭਾਰਤ ਦੀ ਡਿੱਗ ਰਹੀ ਸਾਖ 'ਤੇ ਗੰਭੀਰ ਚਿੰਤਾ ਪ੍ਰਗਟਾਈ¢ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸ਼ਿੰਗਾਰਾ ਸਿੰਘ ਮਾਨ, ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਗੁਰਦੀਪ ਸਿੰਘ ਰਾਮਪੁਰਾ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੁਕੇਸ਼ ਮਲੌਦ, ਨੌਜਵਾਨ ਭਾਰਤ ਸਭਾ ਦੇ ਮੰਗਾ ਸਿੰਘ ਆਜ਼ਾਦ, ਬੀ ਕੇ ਯੂ ਸਿੱਧੂਪੁਰ ਦੇ ਅਮਰਜੀਤ ਸਿੰਘ ਸੰਦੋਹਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਰਾਣਾ ਰਣਬੀਰ ਸਿੰਘ, ਇਨਕਲਾਬੀ ਕੇਂਦਰ ਵਲੋਂ ਜਗਜੀਤ ਸਿੰਘ, ਮਾਨਿਕ ਗੋਇਲ, ਡੀ ਟੀ ਐਫ ਤੋਂ ਰੇਸ਼ਮ ਸਿੰਘ ਖੇਮੂਆਣਾ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਧੰਨਾ ਮੱਲ ਗੋਇਲ, ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸੁਖਪ੍ਰੀਤ ਕੌਰ, ਲੋਕ ਮੋਰਚਾ ਪੰਜਾਬ ਵਲੋਂ ਜਗਮੇਲ ਸਿੰਘ, ਪੀ ਐੱਸ ਐੱਸ ਐਫ ਵੱਲੋਂ ਅਮਨ ਕੁਮਾਰ, ਪੀ.ਆਰ.ਟੀ.ਸੀ ਬਠਿੰਡਾ ਸਰਬਜੀਤ ਸਿੰਘ ਭੁੱਲਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਲਛਮਣ ਸਿੰਘ ਸੇਵੇਵਾਲਾ, ਰਤਨ ਧਾਲੀਵਾਲ, ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮੰਗਾ ਸਿੰਘ ਵੈਰੋਕੇ, ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਦੇ ਗੁਰਦੇਵ ਸਿੰਘ ਰਾਮਾ, ਪੰਜਾਬ ਖੇਤ ਮਜ਼ਦੂਰ ਸਭਾ ਦੇ ਮੱਖਣ ਸਿੰਘ ਗੁਰੂਸਰੀਆਂ, ਬੇਰੁਜ਼ਗਾਰ ਸਾਂਝਾ ਮੋਰਚਾ ਦੇ ਹਰਵਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ¢
ਪ੍ਰੈੱਸ ਦੀ ਜ਼ੁਬਾਨਬੰਦੀ ਖ਼ਿਲਾਫ਼ ਐੱਸ.ਐੱਸ.ਪੀ. ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ
ਅਜੀਤ ਡੈਸਕ
06-05-2026