ਲਾਇਨੋਂਪਾਰ ਇਲਾਕੇ ਵਿਚ ਝੁੱਗੀਆਂ-ਝੌਂਪੜੀਆਂ ਹਟਾਉਣ ਖ਼ਿਲਾਫ਼ ਮੁਹੱਲਾ ਵਾਸੀਆ ਨੇ ਲਗਾਇਆ ਧਰਨਾ
ਅਜੀਤ ਡੈਸਕ
06-05-2026
ਭੱਟੀ ਰੋਡ 'ਤੇ ਰੈਸਟੋਰੈਂਟ ਨੂੰ ਲੱਗੀ ਅੱਗ
ਬਠਿੰਡਾ, 5 ਮਈ (ਪ. ਪ.)- ਬਠਿੰਡਾ ਦੇ ਭੱਟੀ ਰੋਡ ਵਿਖੇ ਬਲੈਕ ਮੈਂਗੋ ਰੈਸਟੋਰੈਂਟ ਦੀ ਦੂਜੀ ਮੰਜਿਲ ਉਪਰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਇਲਾਕੇ ਵਿਚ ਹੜਕੰਪ ਮਚ ਗਿਆ | ਅੱਗ ਲੱੱਗਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ | ਅੱਗ ਲੱਗਣ ਦਾ ਪਤਾ ਲੱਗਦੇ ਹੀ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਫਾਇਰ ਬਿ੍ਗੇਡ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀਆਂ ਟੀਮਾਂ ਨੇ ਅੱਗ 'ਤੇ ਕਾਬੂ ਪਾਉਣ ਦੀ ਕਾਰਵਾਈ ਸ਼ੁਰੂ ਕੀਤੀ | ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ | ਸ਼ੁਰੂਆਤੀ ਜਾਣਕਾਰੀ ਮੁਤਾਬਿਕ ਅੱਗ ਕਾਰਨ ਰੈਸਟੋਰੈਂਟ ਦੇ ਅੰਦਰ ਕਾਫੀ ਨੁਕਸਾਨ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਪੁਲਿਸ ਅਤੇ ਸੰਬੰਧਿਤ ਵਿਭਾਗ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |