08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਵਿਧਵਾ ਔਰਤ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਆਪ ਦੇ ਸੋਸ਼ਲ ਮੀਡੀਆ ਇੰਚਾਰਜ ਖ਼ਿਲਾਫ਼ ਮੁਕੱਦਮਾ ਦਰਜ <br/>

Ad Position 21
No active advertisement
ਅਜੀਤ ਡੈਸਕ 06-05-2026
ਬਠਿੰਡਾ, 5 ਮਈ (ਪੱਤਰ ਪ੍ਰੇਰਕ)-ਬਠਿੰਡਾ ਪੁਲਿਸ ਨੇ ਆਮ ਆਦਮੀ ਪਾਰਟੀ (ਆਪ) ਦੇ ਸੋਸ਼ਲ ਮੀਡੀਆ ਇੰਚਾਰਜ ਹਰਤੇਜ ਭੁੱਲਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਉਸ 'ਤੇ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਕੰਮ ਕਰ ਰਹੀ ਇਕ ਵਿਧਵਾ ਔਰਤ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਇਤਰਾਜ਼ਯੋਗ ਸੁਨੇਹੇ ਭੇਜਣ ਦੇ ਦੋਸ਼ ਲੱਗੇ ਹਨ | ਪੁਲਿਸ ਨੇ ਇਹ ਕਾਰਵਾਈ ਸਮਾਜਿਕ ਸੰਸਥਾਵਾਂ ਵਲੋਂ ਕਈ ਮਹੀਨਿਆਂ ਤੋਂ ਬਣਾਏ ਜਾ ਰਹੇ ਦਬਾਅ ਤੋਂ ਬਾਅਦ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਕੁਝ ਮਹੀਨੇ ਪਹਿਲਾਂ ਸ਼ਿਕਾਇਤ ਮਿਲੀ ਸੀ ਕਿ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਇੰਚਾਰਜ ਹਰਤੇਜ ਭੁੱਲਰ ਨੇ ਇੱਕ ਵਿਧਵਾ ਔਰਤ ਨੂੰ ਫ਼ੋਨ ਕਰਕੇ ਅਤੇ ਇਤਰਾਜ਼ਯੋਗ ਸੁਨੇਹੇ ਭੇਜ ਕੇ ਤੰਗ ਕੀਤਾ | ਰਾਜਨੀਤਿਕ ਸੰਬੰਧਾਂ ਕਾਰਨ ਪੁਲਿਸ ਵਲੋਂ ਸ਼ੁਰੂਆਤੀ ਦੌਰ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ | ਇਸ ਮਾਮਲੇ ਨੂੰ ਲੈ ਕੇ ਸਮਾਜਿਕ ਸੰਸਥਾਵਾਂ ਨੇ ਉੱਚ ਅਧਿਕਾਰੀਆਂ ਨਾਲ ਮਿਲ ਕੇ ਸੰਘਰਸ਼ ਦੀ ਚੇਤਾਵਨੀ ਦਿੱਤੀ ਸੀ | ਇਸ ਤੋਂ ਬਾਅਦ ਬਠਿੰਡਾ ਪੁਲਿਸ ਨੇ ਹਰਤੇਜ ਸਿੰਘ ਭੁੱਲਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਇੱਕ ਕਿਸਾਨ ਆਗੂ ਨੇ ਦੋਸ਼ ਲਗਾਏ ਕਿ ਹਰਤੇਜ ਭੁੱਲਰ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਦਾ ਆਗੂ ਦੱਸਦੇ ਹੋਏ ਅਤੇ ਫੇਸਬੁੱਕ 'ਤੇ ਉੱਚ ਅਧਿਕਾਰੀਆਂ ਨਾਲ ਤਸਵੀਰਾਂ ਸਾਂਝੀਆਂ ਕਰਕੇ ਕਰਮਚਾਰੀਆਂ ਨੂੰ ਡਰਾਉਂਦਾ-ਧਮਕਾਉਂਦਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸੇ ਪ੍ਰਭਾਵ ਦਾ ਇਸਤੇਮਾਲ ਕਰਦੇ ਹੋਏ ਔਰਤ ਨੂੰ ਵੀ ਤੰਗ ਕੀਤਾ ਗਿਆ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਔਰਤ ਦੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਹਰਤੇਜ ਸਿੰਘ ਭੁੱਲਰ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਦੂਜੇ ਪਾਸੇ ਹਰਤੇਜ ਸਿੰਘ ਭੁੱਲਰ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਭਿ੍ਸ਼ਟਾਚਾਰ ਖ਼ਿਲਾਫ਼ ਕੰਮ ਕਰ ਰਹੇ ਹਨ ਅਤੇ ਇਸੇ ਕਾਰਨ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਤਹਿਤ ਮੁਕੱਦਮਾ ਦਰਜ ਕਰਵਾਇਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਲੜਾਈ ਵਿਚ ਜ਼ਖ਼ਮੀ ਬਜ਼ੁਰਗ ਨੂੰ ਹਸਪਤਾਲ ਪਹੁੰਚਾਇਆ ਅਗਲੀ ਖ਼ਬਰ ਭਿ੍ਸ਼ਟਾਚਾਰ ਖ਼ਿਲਾਫ਼ ਕੰਮ ਕਰਨ ਦੌਰਾਨ ਉਸ ਦੇ ਖ਼ਿਲਾਫ਼ ਸਾਜ਼ਿਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ - ਹਰਤੇਜ ਭੁੱਲਰ <br/>...
Ad Position 24