ਰਾਮਾਂ ਮੰਡੀ, 5 ਮਈ (ਤਰਸੇਮ ਸਿੰਗਲਾ)-ਅੱਜ ਨੇੜਲੇ ਪਿੰਡ ਰਾਮਾਂ ਵਿਖੇ ਆਪਸੀ ਝਗੜੇ ਕਾਰਨ ਇਕ ਬਜ਼ੁਰਗ ਦੇ ਜ਼ਖਮੀ ਹੋਣ ਦੀ ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰਾਂ ਰਿੰਕਾ ਮਿਸਤਰੀ ਅਤੇ ਗਗਨ ਐਂਬੂਲੈਂਸ ਲੈ ਕੇ ਪਹੁੰਚੇ ਅਤੇ ਜ਼ਖ਼ਮੀ ਬਜ਼ੁਰਗ ਨੂੰ ਇਲਾਜ ਲਈ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਜ਼ਖ਼ਮੀ ਨੇ ਆਪਣਾ ਨਾਮ ਨਰਿੰਦਰ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਪਿੰਡ ਰਾਮਾਂ ਦੱਸਿਆ ਹੈ |