08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸੂਬਾ ਪੱਧਰੀ ਐਡਵੈਂਚਰ ਕੈਂਪ 'ਚ ਫਤਿਹ ਗਰੁੱਪ ਦੇ ਵਿਦਿਆਰਥੀਆਂ ਨੇ ਧਾਕ ਜਮਾਈ

Ad Position 21
No active advertisement
ਅਜੀਤ ਡੈਸਕ 06-05-2026
ਰਾਮਪੁਰਾ ਫੂਲ, 5 ਮਈ (ਹੇਮੰਤ ਕੁਮਾਰ ਸ਼ਰਮਾ)- ਯੂਥ ਸਰਵਿਸਿਜ਼ ਵਿਭਾਗ ਪੰਜਾਬ ਵਲੋਂ ਹੁਸ਼ਿਆਰਪੁਰ ਦੇ ਨਾਰਾ ਡੈਮ ਵਿਖੇ ਆਯੋਜਿਤ ਸੂਬਾ ਪੱਧਰੀ ਐਡਵੈਂਚਰ/ ਹਾਇਕਿੰਗ ਟ੍ਰੈਕਿੰਗ ਕੈਂਪ ਵਿਚ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੇ ਸਰਗਰਮ ਭਾਗੀਦਾਰੀ ਕਰਦੇ ਹੋਏ ਕਾਬਲੇ-ਤਾਰੀਫ਼ ਪ੍ਰਦਰਸ਼ਨ ਕੀਤਾ¢ ਕੈਂਪ ਦੌਰਾਨ ਵਿਦਿਆਰਥੀਆਂ ਨੇ ਟ੍ਰੈਕਿੰਗ, ਟੀਮ ਵਰਕ ਅਤੇ ਲੀਡਰਸ਼ਿਪ ਨਾਲ ਸੰਬੰਧਿਤ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ¢ ਸੰਸਥਾ ਦੇ ਚੇਅਰਮੈਨ ਐਸ. ਐਸ. ਚੱਠਾ ਨੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਨੂੰ ਜ਼ਿੰਦਗੀ ਦੇ ਪ੍ਰਯੋਗਾਤਮਿਕ ਪੱਖ ਨਾਲ ਜੋੜਦੇ ਹਨ ਅਤੇ ਉਨ੍ਹਾਂ ਵਿਚ ਫ਼ੈਸਲਾ ਕਰਨ ਦੀ ਸਮਰੱਥਾ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਦੇ ਹਨ¢ ਐਮ.ਡੀ. ਮਨਜੀਤ ਕੌਰ ਚੱਠਾ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਹਿੰਮਤ, ਸਹਿਯੋਗ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਗੁਣਾਂ ਨੂੰ ਉਭਾਰਦੀਆਂ ਹਨ¢ ਡੀਨ ਅਕਾਦਮਿਕ ਡਾ.ਜਗਵਿੰਦਰ ਸਿੰਘ ਨੇ ਕਿਹਾ ਕਿ ਕਲਾਸ-ਰੂਮ ਸਿੱਖਿਆ ਦੇ ਨਾਲ-ਨਾਲ ਅਜਿਹੇ ਪ੍ਰਯੋਗਾਤਮਿਕ ਤਜਰਬੇ ਵਿਦਿਆਰਥੀਆਂ ਦੇ ਵਿਅਕਤੀਗਤ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ¢ ਪਿ੍ੰਸੀਪਲ ਬਘੇਲ ਸਿੰਘ ਨੇ ਕਿਹਾ ਕਿ ਕੈਂਪ ਵਿਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਵਿਚ ਅਨੁਸ਼ਾਸਨ, ਸਮੇਂ ਦੀ ਪਾਬੰਦੀ ਅਤੇ ਟੀਮ ਸਪਿਰਟ ਨੂੰ ਹੋਰ ਮਜ਼ਬੂਤੀ ਮਿਲੀ ਹੈ¢ ਐਨ.ਐਸ.ਐਸ. ਕੋਆਰਡੀਨੇਟਰ ਪ੍ਰੋ. ਹਰਪ੍ਰੀਤ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਕੈਂਪ ਦÏਰਾਨ ਹਰ ਗਤੀਵਿਧੀ ਵਿਚ ਪੂਰੇ ਜਜ਼ਬੇ ਅਤੇ ਜ਼ਿੰਮੇਵਾਰੀ ਨਾਲ ਭਾਗ ਲਿਆ ਅਤੇ ਸੰਸਥਾ ਦਾ ਨਾਮ ਰÏਸ਼ਨ ਕੀਤਾ¢ ਪ੍ਰੋਗਰਾਮ ਅਫ਼ਸਰ ਪ੍ਰੋ. ਸੋਨਵਿੰਦਰ ਸਿੰਘ, ਪ੍ਰੋ. ਵਰਿੰਦਰ ਕÏਰ ਅਤੇ ਪ੍ਰੋ. ਮਨਦੀਪ ਕੌਰ ਨੇ ਵੀ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਵਿਦਿਆਰਥੀਆਂ ਵਿਚ ਕੁਦਰਤ ਪ੍ਰਤੀ ਰੁਝਾਨ ਅਤੇ ਸਹਿਣਸ਼ੀਲਤਾ ਨੂੰ ਵਧਾਉਂਦੇ ਹਨ¢
Ad Position 22
No active advertisement
ਪਿਛਲੀ ਖ਼ਬਰ 2 ਗ੍ਰਾਮ ਚਿੱਟੇ ਸਮੇਤ ਔਰਤ ਕਾਬੂ ਅਗਲੀ ਖ਼ਬਰ ਗ੍ਰੇਟ ਡਿਸਕਵਰੀਅਨਜ਼ ਵਿਚ ਵਿਦਿਆਰਥੀ ਕੌਂਸਲ ਗਠਨ ਸਮਾਰੋਹ ਕਰਵਾਇਆ
Ad Position 24