ਗੋਨਿਆਣਾ, 5 ਮਈ (ਲਛਮਣ ਦਾਸ ਗਰਗ)-ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਮਹਿਲਾ ਪੁਲਿਸ ਦੀ ਸਹਾਇਤਾ ਨਾਲ ਇੱਕ ਔਰਤ ਨਸ਼ਾ ਤਸ਼ੱਕਰ ਨੂੰ ਕਾਬੂ ਕਰਕੇ ਉਸ ਕੋਲੋਂ 2 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਥਾਣਾ ਮੁਖੀ ਦਿਲਬਾਗ ਸਿੰਘ ਨੇ ਦੱਸਿਆ ਕਿ ਉਕਤ ਸੂਚਨਾ ਦੇ ਆਧਾਰਿਤ ਗੋਨਿਆਣਾ ਮੰਡੀ ਕੋਲ ਪੁਲਿਸ ਨੇ ਟਰੈਪ ਲਗਾ ਕੇ ਮਹਿਲਾ ਪੁਲਿਸ ਦੀ ਸਹਾਇਤਾ ਨਾਲ ਜਦੋਂ ਇੱਕ ਸ਼ੱਕੀ ਔਰਤ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਪੁਲਿਸ ਨੇ ਉਸ ਕੋਲੋਂ 2 ਗ੍ਰਾਮ ਚਿੱਟਾ ਬਰਾਮਦ ਕੀਤਾ | ਪੁਲਿਸ ਨੇ ਔਰਤ ਨਸ਼ਾ ਤਸ਼ੱਕਰ ਦੀ ਪਹਿਚਾਣ ਸਰਬਜੀਤ ਕੌਰ ਵਾਸੀ ਗੋਨਿਆਣਾ ਮੰਡੀ ਵਜੋਂ ਕੀਤੀ ਹੈ | ਪੁਲਿਸ ਨੇ ਸਰਬਜੀਤ ਕੌਰ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |