ਬਠਿੰਡਾ, 5 ਮਈ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਪਾਸੋਂ 15 ਗ੍ਰਾਮ ਹੈਰੋਇਨ, 52 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ | ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਬੂਟਾ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਕਾਲੋਨੀ ਪੁਲਿਸ ਵਲੋਂ ਸਰਹਿੰਦ ਨਹਿਰ ਬਹਿਮਣ ਦੀਵਾਨਾ ਪੁਲ ਕੋਲੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਕਮਲ ਗਰਗ ਵਾਸੀ ਬੰਗੀ ਨਗਰ ਬਠਿੰਡਾ ਵਜੋਂ ਹੋਈ ਹੈ, ਜਿਸ 'ਤੇ ਥਾਣਾ ਕੈਨਾਲ ਕਾਲੋਨੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਦੂਸਰੇ ਮਾਮਲੇ ਵਿਚ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਅਨੁਸਾਰ ਥਾਣਾ ਕੈਨਾਲ ਪੁਲਿਸ ਵਲੋਂ ਅੰਡਰ ਬਿ੍ਜ, ਨਰੂਆਣਾ ਰੋਡ ਪਾਸੋਂ ਰਿੰਕੂ ਕੁਮਾਰ ਨਾਮੀ ਵਿਅਕਤੀ ਨੂੰ 52 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕਰ ਲਿਆ ਗਿਆ | ਜਿਸ ਵਿਰੁੱਧ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜਮਾਨਤ ਰਿਹਾਅ ਕਰ ਦਿੱਤਾ ਗਿਆ ਹੈ |