ਬਠਿੰਡਾ, 5 ਮਈ (ਰੋਮਾਣਾ)-ਸਿਲਵਰ ਸਿਟੀ ਕਾਲੋਨੀ ਮਾਨਸਾ ਰੋਡ ਵਿਖੇ ਇਕ ਘਰ ਵਿਚੋਂ ਨਕਦੀ, ਡਾਲਰ ਅਤੇ ਗਹਿਣੇ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਨਾਮਜ਼ਦ ਸਮੇਤ ਅਣਪਛਾਤੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਸਿਲਵਰ ਸਿਟੀ ਕਾਲੋਨੀ ਮਾਨਸਾ ਰੋਡ ਦੇ ਰਹਿਣ ਵਾਲੇ ਗੁਰਮੀਤ ਸਿੰਘ ਨੇ ਥਾਣਾ ਕੈਨਾਲ ਕਾਲੋਨੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਸੁਰਜੀਤ ਸਿੰਘ ਬਰਾੜ ਵਾਸੀ ਬਾਬਾ ਦੀਪ ਸਿੰਘ ਨਗਰ ਆਪਣੇ ਇਕ ਅਣਪਛਾਤੇ ਸਾਥੀ ਦੇ ਨਾਲ ਉਸ ਦੇ ਘਰ ਅੰਦਰ ਦਾਖਲ ਹੋ ਗਿਆ | ਮੁਲਜ਼ਮ ਨੇ ਘਰ ਦੀ ਅਲਮਾਰੀ ਦਾ ਤਾਲਾ ਤੋੜ ਕੇ ਉਸ ਵਿਚ ਰੱਖੇ 10 ਹਜ਼ਾਰ ਰੁਪਏ, 1505 ਅਮਰੀਕੀ ਡਾਲਰ ਅਤੇ ਕਰੀਬ 12 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਹਨ | ਥਾਣਾ ਕੈਨਾਲ ਕਾਲੋਨੀ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮਾਮਲੇ ਦੀ ਜਾਂਚ ਕਰਨ ਉਪਰੰਤ ਮੁਲਜ਼ਮਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਭਾਲ ਸ਼ੁਰੂ ਕਰ ਦਿੱਤੀ ਗਈ ਹੈ |