08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਮਾਛੀਵਾੜਾ ਸਾਹਿਬ ਵਿਖੇ ਸਾਬਕਾ ਫੌਜੀ 'ਤੇ ਹਮਲਾ ਨਿੰਦਣਯੋਗ, ਦੋਸ਼ੀਆਂ ਵਿਰੁੱਧ ਹੋਵੇ ਸਖ਼ਤ ਕਾਰਵਾਈ-ਜਥੇ: ਬਾਬਾ ਟੇਕ ਸਿੰਘ <br/>

Ad Position 21
No active advertisement
ਅਜੀਤ ਡੈਸਕ 06-05-2026
ਤਲਵੰਡੀ ਸਾਬੋ, 5 ਮਈ (ਰਣਜੀਤ ਸਿੰਘ ਰਾਜੂ)-ਇਤਿਹਾਸਿਕ ਨਗਰ ਮਾਛੀਵਾੜਾ ਸਾਹਿਬ ਵਿਖੇ ਨਗਰ ਕੌਂਸਲ ਦੇ ਕਰਮਚਾਰੀਆਂ ਵਲੋਂ ਇਕ ਸਿੱਖ ਸਾਬਕਾ ਫੌਜੀ ਕੁਲਦੀਪ ਸਿੰਘ ਅਤੇ ਉਸ ਦੇ 16 ਸਾਲਾ ਪੁੱਤਰ ਸੁਮਨਪ੍ਰੀਤ ਸਿੰਘ ਦੀ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਦੀ ਘਟਨਾ ਅਤਿ ਨਿੰਦਣਯੋਗ ਹੈ ਅਤੇ ਇਹ ਪ੍ਰਸ਼ਾਸਨਿਕ ਗੁੰਡਾਗਰਦੀ ਦੀ ਸਿਖ਼ਰ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਸ ਲਈ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰੇ | ਉਕਤ ਵਿਚਾਰਾਂ ਦਾ ਪ੍ਰਗਟਾਵਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਪ੍ਰੈੱਸ ਬਿਆਨ ਰਾਹੀਂ ਕੀਤਾ | ਸਿੰਘ ਸਾਹਿਬ ਨੇ ਕਿਹਾ ਕਿ ਇਹ ਬੇਹੱਦ ਅਫ਼ਸੋਸਨਾਕ ਪਹਿਲੂ ਹੈ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਾ ਰਿਹਾ ਇਕ ਸਾਬਕਾ ਫੌਜੀ, ਜੋ ਹੁਣ ਸਤਿਗੁਰਾਂ ਦੇ ਦੱਸੇ ਮਾਰਗ 'ਤੇ ਚੱਲਦਿਆਂ 'ਕਿਰਤ' ਕਰਕੇ ਆਪਣਾ ਗੁਜ਼ਾਰਾ ਕਰ ਰਿਹਾ ਹੈ, ਨੂੰ ਸਰਕਾਰੀ ਕਰਮਚਾਰੀਆਂ ਵਲੋਂ ਨਿਸ਼ਾਨਾ ਬਣਾਇਆ ਗਿਆ | ਮਾਛੀਵਾੜਾ ਸਾਹਿਬ ਵਰਗੀ ਪਵਿੱਤਰ ਧਰਤੀ 'ਤੇ ਇਕ ਕਿਰਤੀ ਸਿੱਖ ਨੂੰ ਗੰਭੀਰ ਜ਼ਖ਼ਮੀ ਕਰਨਾ ਨਾ ਬਰਦਾਸ਼ਤਯੋਗ ਘਟਨਾ ਹੈ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਉਕਤ ਮਾਮਲੇ 'ਚ ਦਿੱਤੇ ਗਏ 24 ਘੰਟਿਆਂ ਦੇ ਅਲਟੀਮੇਟਮ ਦੀ ਪੂਰਨ ਹਿਮਾਇਤ ਕਰਦਿਆਂ ਜਥੇਦਾਰ ਬਾਬਾ ਟੇਕ ਸਿੰਘ ਨੇ ਕਿਹਾ ਕਿ ਜੇਕਰ ਨਿਰਧਾਰਿਤ ਸਮੇਂ ਅੰਦਰ ਪੁਲਿਸ ਨੇ ਦੋਸ਼ੀਆਂ ਵਿਰੁੱਧ ਇਰਾਦਾ-ਏ-ਕਤਲ ਵਰਗੀਆਂ ਸਖ਼ਤ ਧਾਰਾਵਾਂ ਤਹਿਤ ਪਰਚਾ ਦਰਜ ਨਾ ਕੀਤਾ ਤਾਂ ਸਿੱਖ ਕੌਮ ਸੰਘਰਸ਼ ਵਿੱਢੇਗੀ | ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਉੱਚ ਪੁਲਿਸ ਅਧਿਕਾਰੀਆਂ ਨੂੰ ਸੁਚੇਤ ਕੀਤਾ ਕਿ ਅਜਿਹੇ ਅਨਸਰਾਂ ਨੂੰ ਤੁਰੰਤ ਨੱਥ ਪਾਈ ਜਾਵੇ ਤਾਂ ਜੋ ਅੱਗੋਂ ਕਿਸੇ ਕਿਰਤੀ ਸਿੱਖ ਨਾਲ ਅਜਿਹਾ ਧੱਕਾ ਕਰਨ ਦੀ ਹਿੰਮਤ ਨਾ ਕਰ ਸਕਣ | ਸਿੰਘ ਸਾਹਿਬ ਨੇ ਪੀੜ੍ਹਤ ਪਰਿਵਾਰ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਕਿਹਾ ਕਿ ਇਨਸਾਫ਼ ਦੀ ਲੜਾਈ 'ਚ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਹਲਕੇ ਮੀਂਹ ਨਾਲ ਸੰਗਤ ਮੰਡੀ ਦੇ ਬਾਜ਼ਾਰ 'ਚ ਦੋ-ਦੋ ਫੁੱਟ ਪਾਣੀ ਭਰਿਆ ਅਗਲੀ ਖ਼ਬਰ ਐੱਸ. ਐੱਸ. ਡੀ. ਗਰਲਜ਼ ਕਾਲਜ ਵਿਖੇ ਹੋਸਟਲ ਦੇ ਸੀਨੀਅਰ ਵਿਦਿਆਰਥੀਆਂ ਨੂੰ ਦਿੱਤੀ 'ਜਸ਼ਨ-ਏ- ਹੋਸਟਲ' ਵਿਦਾਇਗੀ ਪਾਰਟੀ
Ad Position 24