08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਹਲਕੇ ਮੀਂਹ ਨਾਲ ਸੰਗਤ ਮੰਡੀ ਦੇ ਬਾਜ਼ਾਰ 'ਚ ਦੋ-ਦੋ ਫੁੱਟ ਪਾਣੀ ਭਰਿਆ

Ad Position 21
No active advertisement
ਅਜੀਤ ਡੈਸਕ 06-05-2026
ਸੰਗਤ ਮੰਡੀ, 5 ਮਈ (ਸੁਖਤੇਜ ਧਾਲੀਵਾਲ)- ਬੀਤੀ ਰਾਤ ਇਲਾਕੇ 'ਚ ਹੋਈ ਹਲਕੀ ਬਾਰਸ਼ ਹੋਣ ਨਾਲ ਭਾਵੇਂ ਗਰਮੀ ਤੋਂ ਕੁਝ ਰਾਹਤ ਮਹਿਸੂਸ ਹੋਈ ਹੈ ਪਰ ਸੰਗਤ ਮੰਡੀ ਦੇ ਦੁਕਾਨਦਾਰਾਂ ਨੂੰ ਬਾਜ਼ਾਰਾਂ ਵਿਚ ਭਰੇ ਮੀਂਹ ਦੇ ਪਾਣੀ ਨੇ ਫ਼ਿਕਰਾਂ ਵਿਚ ਪਾ ਕੇ ਰੱਖ ਦਿੱਤਾ ਹੈ¢ ਪਿਛਲੇ ਸਾਢੇ ਚਾਰ ਸਾਲਾਂ ਤੋਂ ਪ੍ਰਸ਼ਾਸਨ ਦੀ ਬੇਰੁਖ਼ੀ ਕਾਰਨ ਪਾਣੀ ਦੀ ਨਿਕਾਸੀ ਦੇ ਘਟੀਆ ਪ੍ਰਬੰਧਾਂ ਤੋਂ ਦੁਖੀ ਹੋ ਰਹੇ ਲੋਕਾਂ ਦੇ ਕੰਮਕਾਜ ਠੱਪ ਹੋਣ ਕਰਕੇ ਉਨ੍ਹਾਂ ਨੂੰ ਭਾਰੀ ਆਰਥਿਕ ਸੱਟ ਲੱਗੀ ਹੈ¢ ਪਰ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਆਵਾਜ਼ ਨੂੰ ਹਮੇਸ਼ਾ ਅਣਗੌਲਿਆਂ ਕਰ ਕੇ ਛੱਡ ਦਿੱਤਾ ਗਿਆ ਹੈ¢ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਉੱਪ ਪ੍ਰਧਾਨ ਮੁਨੀਸ਼ ਕੁਮਾਰ ਗਰਗ ਨੇ ਦੱਸਿਆ ਕਿ ਪ੍ਰਸ਼ਾਸਨ ਦੇ ਘਟੀਆ ਨਿਕਾਸੀ ਪ੍ਰਬੰਧਾਂ ਕਾਰਨ ਮੰਡੀ ਦੇ ਬਾਜ਼ਾਰ ਵਿਚ ਥੋੜ੍ਹਾ ਮੀਂਹ ਪੈਣ ਨਾਲ ਨੱਕੋਂ ਨੱਕ ਭਰ ਜਾਂਦਾ ਹੈ¢ ਜਿਸ ਨਾਲ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ¢ ਉਨ੍ਹਾਂ ਦੱਸਿਆ ਕਿ ਬਾਜ਼ਾਰ 'ਚ ਜ਼ਿਆਦਾ ਸਮਾਂ ਪਾਣੀ ਖੜ੍ਹਾ ਹੋਣ ਕਰਕੇ ਜਿਥੇ ਦੁਕਾਨਦਾਰਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ ਉਥੇ ਪਾਣੀ ਤੇ ਭਿਨ ਭਨਾਉਂਦੇ ਮੱਛਰਾਂ ਤੋਂ ਭਿਆਨਕ ਬਿਮਾਰੀਆਂ ਲੱਗਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ¢ ਉਨ੍ਹਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਉਹ ਇਕ ਵਾਰ ਮੰਡੀ ਦੇ ਲੋਕਾਂ ਦੀ ਫ਼ਰਿਆਦ ਖ਼ੁਦ ਆਕੇ ਸੁਨਣ ਜਿਸ ਨਾਲ ਉਨ੍ਹਾਂ ਦੀ ਗੰਭੀਰ ਸਮੱਸਿਆ ਦਾ ਹੱਲ ਕੀਤਾ ਜਾ ਸਕੇ¢

Ad Position 22
No active advertisement
ਪਿਛਲੀ ਖ਼ਬਰ ਸਪੋਰਟਕਿੰਗ ਵਰਕਰ ਯੂਨੀਅਨ ਜੀਦਾ ਅਤੇ ਭਰਾਤਰੀ ਜਥੇਬੰਦੀਆਂ ਦਾ ਵਫ਼ਦ ਕਿਰਤ ਵਿਭਾਗ ਦੇ ਸਹਾਇਕ ਕਮਿਸ਼ਨਰ ਨੂੰ ਮਿਲਿਆ ਅਗਲੀ ਖ਼ਬਰ ਮਾਛੀਵਾੜਾ ਸਾਹਿਬ ਵਿਖੇ ਸਾਬਕਾ ਫੌਜੀ 'ਤੇ ਹਮਲਾ ਨਿੰਦਣਯੋਗ, ਦੋਸ਼ੀਆਂ ਵਿਰੁੱਧ ਹੋਵੇ ਸਖ਼ਤ ਕਾਰਵਾਈ-ਜਥੇ: ਬਾਬਾ ਟੇਕ ਸਿੰ...
Ad Position 24