14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪੁਲਿਸ ਨੇ ਦੋ ਨੌਜਵਾਨਾਂ ਨੂੰ ਚੋਰੀ ਦੇ ਮੋਟਰ-ਸਾਈਕਲਾਂ ਸਮੇਤ ਕੀਤਾ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 09-05-2026

ਤਲਵੰਡੀ ਸਾਬੋ, 8 ਮਈ (ਰਣਜੀਤ ਸਿੰਘ ਰਾਜੂ)- ਸਥਾਨਕ ਪੁਲਿਸ ਨੇ ਤਲਵੰਡੀ ਸਾਬੋ ਨਗਰ ਦੇ ਦੋ ਅਜਿਹੇ ਨੌਜਵਾਨਾਂ ਨੂੰ ਕਾਬੂ ਕਰਨ ਚ ਸਫਲਤਾ ਹਾਸਲ ਕੀਤੀ ਹੈ ਜੋ ਕਿ ਮੋਟਰਸਾਈਕਲ ਚੋਰੀ ਕਰਕੇ ਵੇਚਣ ਦੇ ਆਦੀ ਹਨ | ਪੁਲਸ ਨੇ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋ ਚਾਰ ਚੋਰੀ ਦੇ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ,ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਸ ਮੁਖੀ ਬਠਿੰਡਾ ਡਾ.ਜਯੋਤੀ ਯਾਦਵ ਅਤੇ ਜਸਜੋਯਤ ਸਿੰਘ ਡੀ.ਅੱੈਸ.ਪੀ ਤਲਵੰਡੀ ਸਾਬੋ ਦੇ ਦਿਸ਼ਾ ਨਿਰਦੇਸ਼ 'ਤੇ ਥਾਣਾ ਤਲਵੰਡੀ ਸਾਬੋ ਦੇ ਐੱਸ.ਆਈ ਜਤਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ, ਜਿਨ੍ਹਾਂ ਨੂੰ ਸੂਚਨਾ ਮਿਲੀ ਕਿ ਦੋ ਨੌਜਵਾਨ ਤਲਵੰਡੀ ਸਾਬੋ ਅਤੇ ਆਸ ਪਾਸ ਦੇ ਇਲਾਕੇ ਵਿਚ ਮੋਟਰ-ਸਾਈਕਲ ਚੋਰੀ ਕਰਨ ਦੇ ਆਦੀ ਹਨ ਤੇ ਇਸ ਸਮੇਂ ਉਹ ਚੋਰੀ ਕਰਨ ਦੀ ਫਿਰਾਕਤ ਵਿਚ ਹਨ, ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਬਿਨਾਂ ਨੰਬਰੀ ਮੋਟਰ-ਸਾਈਕਲ 'ਤੇ ਕਾਬੂ ਕਰ ਲਿਆ, ਉਨ੍ਹਾਂ ਦੀ ਪੁੱਛਗਿੱਛ ਦੌਰਾਨ ਪੁਲਿਸ ਨੇ ਕਥਿਤ ਦੋਸ਼ੀਆਂ ਤੋਂ ਤਿੰਨ ਹੋਰ ਚੋਰੀ ਦੇ ਮੋਟਰ-ਸਾਈਕਲ ਬਰਾਮਦ ਕੀਤੇ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਚਰਨਜੀਤ ਸਿੰਘ ਪੁੱਤਰ ਪੰਨੂ ਸਿੰਘ ਵਾਸੀ ਤਲਵੰਡੀ ਸਾਬੋ ਅਤੇ ਰਾਮ ਕ੍ਰਿਸਨ ਪੁੱਤਰ ਸੰਪੂਰਨ ਸਿੰਘ ਉਰਫ਼ ਲਾਡੀ ਸਿੰਘ ਵਾਸੀ ਤਲਵੰਡੀ ਸਾਬੋ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਐਸ. ਸੀ. ਵਿੰਗ ਵਲੋਂ ਪਿੰਡ ਪੱਧਰੀ ਕਮੇਟੀਆਂ ਦਾ ਗਠਨ <br/> ਅਗਲੀ ਖ਼ਬਰ 6.12 ਗ੍ਰਾਮ ਚਿੱਟੇ ਸਮੇਤ ਨਸ਼ਾ ਤਸਕਰ ਕਾਬੂ
Ad Position 24