ਭਗਤਾ ਭਾਈਕਾ, 8 ਮਈ (ਸੁਖਪਾਲ ਸਿੰਘ ਸੋਨੀ)- ਗੁਰੂਆਂ ਅਤੇ ਸ਼ਹੀਦਾਂ ਦੀ ਇਸ ਧਰਤੀ 'ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਭਾਈਚਾਰਕ ਸਾਂਝ, ਤਰੱਕੀ ਅਤੇ ਗੁਰੂ ਸਾਹਿਬ ਦੀ ਮਰਿਆਦਾ ਦੀ ਰਾਖੀ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ¢ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਬਣਾਇਆ ਗਿਆ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਵਾਲਾ ਇਤਿਹਾਸਕ ਕਦਮ ਹੈ, ਜਿਸ ਤਹਿਤ ਹੁਣ ਬੇਅਦਬੀ ਕਰਨ ਵਾਲੇ ਕਿਸੇ ਵੀ ਹਾਲਤ ਵਿੱਚ ਕਾਨੂੰਨ ਤੋਂ ਨਹੀਂ ਬਚ ਸਕਣਗੇ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚੇਅਰਮੈਨ ਮਾਰਕਫੈੱਡ ਪੰਜਾਬ ਸਰਦਾਰ ਇੰਦਰਜੀਤ ਸਿੰਘ ਮਾਨ ਨੇ ਅੱਜ ਪ੍ਰੈੱਸ ਰਿਲੀਜ਼ ਦÏਰਾਨ ਕੀਤਾ¢ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਣ ਅਤੇ ਲੋਕਾਂ ਨੂੰ ਵੰਡਣ ਦੀ ਰਾਜਨੀਤੀ ਕੀਤੀ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਰਗ ਦੀ ਭਲਾਈ ਅਤੇ ਸਰਬੱਤ ਦੇ ਭਲੇ ਦੀ ਸੋਚ ਨਾਲ ਕੰਮ ਕਰ ਰਹੀ ਹੈ¢ ਚੇਅਰਮੈਨ ਮਾਰਕਫੈੱਡ ਪੰਜਾਬ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ 'ਮਾਨ ਸਰਕਾਰ' ਪੰਜਾਬ ਦੀ ਤਰੱਕੀ, ਨÏਜਵਾਨਾਂ ਦੇ ਭਵਿੱਖ, ਕਿਸਾਨਾਂ ਦੀ ਭਲਾਈ ਅਤੇ ਪੰਜਾਬ ਦੀ ਅਮਨ-ਸ਼ਾਂਤੀ ਲਈ ਲਗਾਤਾਰ ਕੰਮ ਕਰ ਰਹੀ ਹੈ | ਚੇਅਰਮੈਨ ਮਾਨ ਨੇ ਦੱਸਿਆ ਕਿ 'ਸ਼ੁਕਰਾਨਾ ਯਾਤਰਾ' ਦੇ ਤੀਜੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ਉੱਪਰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਮੌਕੇ ਵੱਡੀ ਗਿਣਤੀ ਵਿਚ ਪੁੱਜੀ ਸੰਗਤ ਅਤੇ ਲੋਕਾਂ ਦੇ ਅਥਾਹ ਪਿਆਰ ਨੇ ਇਹ ਵੀ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਅੱਜ ਵੀ ਇਮਾਨਦਾਰ ਅਤੇ ਲੋਕਪੱਖੀ ਸਰਕਾਰ ਦੇ ਨਾਲ ਡਟ ਕੇ ਖੜ੍ਹੇ ਹਨ ¢