ਭਗਤਾ ਭਾਈ ਕਾ, 8 ਮਈ (ਸੁਖਪਾਲ ਸਿੰਘ ਸੋਨੀ)- ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਅੱਜ ਭਗਤਾ ਭਾਈਕਾ ਸ਼ਹਿਰ ਵਿੱਚ ਕਰੀਬ 7 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਸੜਕਾਂ ਦੇ ਨਵੀਨੀਕਰਨ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ ¢ ਇਸ ਮੌਕੇ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਅੱਜ ਪੰਜਾਬ ਵਿਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ ਅਤੇ ਹਰ ਹਲਕੇ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ¢ ਵਿਧਾਇਕ ਸਿੱਧੂ ਨੇ ਕਿਹਾ ਕਿ ਪਹਿਲਾਂ ਵਿਕਾਸ ਕਾਰਜ ਸਿਰਫ਼ ਕਾਗ਼ਜ਼ਾਂ ਤੱਕ ਸੀਮਿਤ ਰਹਿੰਦੇ ਸਨ, ਪਰ ਮਾਨ ਸਰਕਾਰ ਦੇ ਦÏਰ ਵਿਚ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਵਿਕਾਸ ਦਿਖਾਈ ਦੇ ਰਿਹਾ ਹੈ¢ ਉਨਾਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਵਿੱਚ ਪਿਛਲੇ ਕੁਝ ਸਮੇਂ ਦÏਰਾਨ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ 'ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ ¢ ਉਨਾਂ ਕਿਹਾ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਰਹਿਨੁਮਾਈ ਹੇਠ ਹਲਕੇ ਦੀਆਂ ਟੁੱਟੀਆਂ ਅਤੇ ਖ਼ਰਾਬ ਸੜਕਾਂ ਦਾ ਨਵੀਨੀਕਰਨ ਤਰਜੀਹ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸੁਵਿਧਾਜਨਕ ਅਤੇ ਸੁਰੱਖਿਅਤ ਆਵਾਜਾਈ ਮਿਲ ਸਕੇ¢ ਇਸ ਮੌਕੇ ਰਾਜਵਿੰਦਰ ਭਗਤਾ, ਜਗਸੀਰ ਸਿੰਘ ਪੰਨੂ, ਸੰਜੀਵ ਬੰਟੀ, ਸੁਰੇਸ਼ ਕੁਮਾਰ ਕਾਲਾ ਸੇਤੀਆ, ਕੁਲਵਿੰਦਰ ਸਿੰਘ ਢਿੱਲੋਂ ਸਰਪੰਚ, ਏਕਮ ਸਿੰਘ ਸਿੱਧੂ, ਡਾ ਕੇਵਲ ਭਗਤਾ, ਬੇਅੰਤ ਸਿੰਘ ਧਾਲੀਵਾਲ, ਪਰਮਿੰਦਰ ਸਿੰਘ ਫ਼ੌਜੀ, ਦੀਪਾ ਕੱਪੜੇ ਵਾਲਾ, ਚਤਰਪਾਲ ਸਿੰਘ ਬਾਬਾ, ਬਿੰਦਰ ਸਿੰਘ, ਦੀਪਕ ਮਿੱਤਲ, ਰਾਜ ਸੇਤੀਆ, ਅਨੀਕੇਤ ਸੇਤੀਆ, ਗੁਰਪ੍ਰੀਤ ਸਿੰਘ ਸਲਾਬਤਪੁਰਾ, ਰਾਜਾ ਹਮੀਰਗੜ ਆਦਿ ਲੋਕ ਹਾਜ਼ਰ ਸਨ¢