22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਇੰਪਲਾਈਜ਼ ਫੈਡਰੇਸ਼ਨ ਚਾਹਲ ਵਲੋਂ ਮੁਲਾਜ਼ਮ ਮੰਗਾਂ ਸਬੰਧੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 16-05-2026
ਲਹਿਰਾ ਮੁਹੱਬਤ, 15 ਮਈ (ਸੁਖਪਾਲ ਸਿੰਘ ਸੁੱਖੀ)- ਇੰਪਲਾਇਜ ਫੈਡਰੇਸ਼ਨ ਚਾਹਲ ਗਰੁੱਪ ਥਰਮਲ ਲਹਿਰਾ ਮੁਹੱਬਤ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਬਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਹੋਈ | ਇਸ ਦੌਰਾਨ ਰਜਿੰਦਰ ਸਿੰਘ ਨਿੰਮਾ ਜਨਰਲ ਸਕੱਤਰ, ਰਘਬੀਰ ਸਿੰਘ ਸੈਣੀ, ਕੇਸਵ ਅਧਿਕਾਰੀ ਮੀਤ ਪ੍ਰਧਾਨ, ਗੁਰਭੇਜ ਸਿੰਘ ਖ਼ਜ਼ਾਨਚੀ, ਗੁਰਲਾਲ ਸਿੰਘ ਗਿੱਲ, ਅਰੁਣਜੋਤ ਸਿੰਘ, ਰੁਪਿੰਦਰਜੀਤ ਸਿੰਘ, ਰਾਹੁਲ ਸਿੰਘ, ਦਾਨਿਸ਼ ਕੁਮਾਰ, ਸੂਰਜ ਕੁਮਾਰ ਹਾਜ਼ਰ ਹੋਏ | ਇਸ ਤੋਂ ਇਲਾਵਾ ਨਵੇਂ ਨਿਯੁਕਤ ਕਰਮਚਾਰੀਆਂ ਦਾ ਜਥੇਬੰਦੀ ਨੇ ਭਰਵਾਂ ਸਵਾਗਤ ਕੀਤਾ | ਇਸ ਮੀਟਿੰਗ ਵਿਚ ਪੰਜਾਬ ਪੱਧਰ ਦੀਆਂ ਮੰਗਾਂ ਅਜ਼ਮਾਇਸ਼ੀ ਸਮੇਂ ਦੌਰਾਨ ਪੂਰੀ ਪੇਅ ਜਾਰੀ ਕਰਨ, ਲੋਕਲ ਮੰਗ ਕੁਆਟਰ ਅਲਾਟਮੈਂਟ 'ਚ ਆ ਰਹੀਆਂ ਮੁਸ਼ਕਿਲਾਂ ਦਾ ਹੱਲ, ਹਾਊਸ ਰੈਟ ਘੱਟ ਕਰਨ ਅਤੇ ਡਿਊਟੀ ਸਮੇਂ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਵਿਚਾਰ ਚਰਚਾ ਕੀਤੀ | ਜਥੇਬੰਦੀ ਦੇ ਅਹੁਦੇਦਾਰਾਂ ਨੇ 13 ਮਈ 2026 ਨੂੰ ਵਿੱਤ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਦੀ ਕਾਰਵਾਈ ਸਾਂਝੀ ਕੀਤੀ | ਸਰਕਾਰ ਤੋਂ ਮੰਗ ਕੀਤੀ ਕਿ ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਜਨਰੇਸ਼ਨ ਅਲਾਂਊਸ ਦਿੱਤਾ ਜਾਵੇ ਅਤੇ ਥਰਮਲ ਦੇ ਆਊਟਸੋਰਸ ਕਾਮਿਆਂ ਨੂੰ ਮਹਿਕਮੇ ਵਿਚ ਸਮਾਇਆ ਜਾਵੇ | ਨਵੀਆਂ ਆਈਆਂ ਮੰਗਾਂ ਮਸਲਿਆਂ ਨੂੰ ਮੈਨੇਜਮੈਂਟ ਕੋਲ ਲੈ ਕੇ ਜਾਣ ਦਾ ਭਰੋਸਾ ਥਰਮਲ ਮੁਲਾਜ਼ਮਾਂ ਨੂੰ ਦਿਵਾਇਆ |

Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਨੇ ਚਲਦੇ ਆਟੋ ਰਿਕਸ਼ਾ 'ਚੋਂ ਮਾਰੀ ਛਾਲ, ਗੰਭੀਰ ਜ਼ਖ਼ਮੀ ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਵਲੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>...
Ad Position 24