22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਝੁੰਬਾ-ਜੰਗੀਰਾਣਾ ਸੜਕ ਬਣੀ ਲੋਕਾਂ ਲਈ ਜੀਅ ਦਾ ਜੰਜਾਲ, ਇੱਕ ਸਾਲ ਤੋਂ ਮੋਟਾ ਬੱਜਰ ਪਾ ਕੇ ਗਾਇਬ ਹੋਇਆ ਠੇਕੇਦਾਰ

Ad Position 21
No active advertisement
ਅਜੀਤ ਡੈਸਕ 16-05-2026
ਸੰਗਤ ਮੰਡੀ, 14 ਮਈ (ਸੁਖਤੇਜ ਧਾਲੀਵਾਲ)-ਬਠਿੰਡਾ ਦਿਹਾਤੀ ਦੇ ਪਿੰਡ ਝੁੰਬਾ ਤੋਂ ਜੰਗੀਰਾਣਾ ਨੂੰ ਜਾਂਦੀ ਸੜਕ ਪਿਛਲੇ ਇੱਕ ਸਾਲ ਤੋਂ ਲੋਕਾਂ ਲਈ ਵੱਡੀ ਮੁਸੀਬਤ ਬਣੀ ਹੋਈ ਹੈ | ਸੜਕ ਦਾ ਕੰਮ ਕਰ ਰਹੇ ਠੇਕੇਦਾਰ ਵਲੋਂ ਝੁੰਬਾ ਵਾਲੇ ਹਿੱਸੇ ਵਿਚ ਮੋਟਾ ਬੱਜਰ ਪਾ ਕੇ ਕੰਮ ਅੱਧਵਾਟੇ ਛੱਡ ਦਿੱਤਾ ਗਿਆ, ਜਿਸ ਕਾਰਨ ਰੋਜ਼ਾਨਾ ਲੰਘਣ ਵਾਲੇ ਰਾਹਗੀਰਾਂ, ਕਿਸਾਨਾਂ ਅਤੇ ਸਕੂਲੀ ਬੱਚਿਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਕਮੇਟੀ ਮੈਂਬਰ ਜਗਸੀਰ ਸਿੰਘ ਝੁੰਬਾ ਦੀ ਅਗਵਾਈ ਹੇਠ ਪੰਜਾਬ ਸਰਕਾਰ, ਪ੍ਰਸ਼ਾਸਨ ਅਤੇ ਸੜਕ ਬਣਾਉਣ ਵਾਲੇ ਠੇਕੇਦਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਤਿੱਖਾ ਰੋਸ ਪ੍ਰਗਟ ਕੀਤਾ | ਇਨ੍ਹਾਂ ਪਿੰਡਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਝੁੰਬਾ ਤੋਂ ਜੰਗੀਰਾਣਾ ਤੱਕ ਲਗਭਗ ਚਾਰ ਕਿਲੋਮੀਟਰ ਸੜਕ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਸੀ | ਠੇਕੇਦਾਰ ਨੇ ਜੰਗੀਰਾਣਾ ਦੀ ਹੱਦ ਤੱਕ ਤਾਂ ਸੜਕ ਬਣਾ ਦਿੱਤੀ ਪਰ ਝੁੰਬਾ ਵਾਲੇ ਹਿੱਸੇ ਵਿੱਚ ਮੋਟਾ ਬੱਜਰ ਪਾ ਕੇ ਪਿਛਲੇ ਇਕ ਸਾਲ ਤੋਂ ਕੰਮ ਨੂੰ ਅਧੂਰਾ ਛੱਡ ਦਿੱਤਾ | ਲੋਕਾਂ ਨੇ ਦੱਸਿਆ ਕਿ ਸੜਕ 'ਤੇ ਤੁਰਨਾ ਤਾਂ ਦੂਰ, ਦੋਪਹੀਆ ਵਾਹਨ ਚਲਾਉਣਾ ਵੀ ਖ਼ਤਰੇ ਤੋਂ ਖਾਲੀ ਨਹੀਂ ਰਿਹਾ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਕਮੇਟੀ ਮੈਂਬਰ ਜਗਸੀਰ ਸਿੰਘ ਝੁੰਬਾ ਨੇ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਠੇਕੇਦਾਰ ਨੇ ਜਾਣ-ਬੁੱਝ ਕੇ ਝੁੰਬਾ ਵਾਲੇ ਹਿੱਸੇ ਨੂੰ ਨਜ਼ਰ ਅੰਦਾਜ਼ ਕੀਤਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਨਾਲ ਕੋਈ ਲੈਣਾ-ਦੇਣਾ ਨਹੀਂ ਰਹਿ ਗਿਆ | ਉਨ੍ਹਾਂ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਠੇਕੇਦਾਰ ਅਤੇ ਪ੍ਰਸ਼ਾਸਨ ਨੇ ਜਲਦ ਸੜਕ ਦਾ ਕੰਮ ਸ਼ੁਰੂ ਨਾ ਕੀਤਾ ਤਾਂ ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀ ਵਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਵੱਡੀ ਗਿਣਤੀ 'ਚ ਪਿੰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮੋਟਰ-ਸਾਈਕਲ 'ਤੇ ਘਰ ਪਰਤ ਰਹੇ ਭੈਣ-ਭਰਾ ਨਾਲ ਵਾਪਰਿਆ ਸੜਕ ਹਾਦਸਾ-ਲੜਕੀ ਦੀ ਮੌਤ, ਲੜਕਾ ਜ਼ਖ਼ਮੀ ਅਗਲੀ ਖ਼ਬਰ ਲਹਿਰਾ ਤਾਪ ਬਿਜਲੀ ਘਰ ਦੇ ਠੇਕਾ ਮੁਲਾਜ਼ਮਾਂ ਨੇ ਦਿੜ੍ਹਬਾ ਧਰਨੇ ਦੀ ਤਿਆਰੀ ਵਜੋਂ ਕੀਤੀ ਗੇਟ ਰੈਲੀ <br/>
Ad Position 24