22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਕੂਲ ਆਫ਼ ਐਮੀਨੈਂਸ ਕੋਟਸ਼ਮੀਰ ਦੀ ਮਨਜੋਤ ਕੌਰ ਨੇ ਕੀਤੀ 12ਵੀਂ ਜਮਾਤ ਦੀ ਮੈਰਿਟ ਵਿਚ ਪੁਜ਼ੀਸ਼ਨ ਹਾਸਿਲ

Ad Position 21
No active advertisement
ਅਜੀਤ ਡੈਸਕ 16-05-2026
ਕੋਟਫੱਤਾ, 15 ਮਈ (ਰਣਜੀਤ ਸਿੰਘ ਬੁੱਟਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਸਲਾਨਾ ਨਤੀਜਿਆਂ 'ਚ ਸਕੂਲ ਆਫ਼ ਐਮੀਨੈਂਸ ਕੋਟਸ਼ਮੀਰ ਦੀ ਵਿਦਿਆਰਥਣ ਮਨਜੋਤ ਕੌਰ ਨੇ ਮੈਰਿਟ ਪੁਜੀਸ਼ਨ ਪ੍ਰਾਪਤ ਕਰਕੇ ਰਾਜ ਪੱਧਰ 'ਤੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਮਨਜੋਤ ਕੌਰ ਨਾਨ ਮੈਡੀਕਲ ਦੀ ਵਿਦਿਆਰਥਣ ਹੈ ਅਤੇ ਜਿਸ ਵਿਚ ਉਸ ਨੇ 96.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਪੰਜਾਬ ਵਿਚੋਂ 17ਵਾਂ ਸਥਾਨ ਪ੍ਰਾਪਤ ਕੀਤਾ | ਜ਼ਿਕਰਯੋਗ ਹੈ ਕਿ ਮਨਜੋਤ ਨੇ ਦਸਵੀਂ ਜਮਾਤ ਦੇ ਸਲਾਨਾ ਨਤੀਜੇ ਵਿਚ ਵੀ ਮੈਰਿਟ ਪੁਜੀਸ਼ਨ ਪ੍ਰਾਪਤ ਕੀਤੀ ਸੀ | ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਿੰਡ ਵਿਚ ਇਕ ਰੋਡ ਸ਼ੋਅ ਉਪਰੰਤ ਮਨਜੋਤ ਅਤੇ ਉਸ ਦੇ ਮਾਪਿਆਂ ਨੂੰ ਸਕੂਲ ਵਿਖੇ ਇਕ ਸਧਾਰਨ ਸਮਾਗਮ ਦੌਰਾਨ ਸਨਮਾਨਿਤ ਕੀਤਾ | ਇਸ ਪ੍ਰਾਪਤੀ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਮਮਤਾ ਖੁਰਾਣਾ ਸੇਠੀ ਵਲੋਂ ਮਨਜੋਤ ਸਮੇਤ ਸਾਰੇ ਸਫ਼ਲ ਵਿਦਿਆਰਥੀਆਂ, ਮਾਪੇ ਅਤੇ ਸਕੂਲ ਅਧਿਆਪਕਾਂ ਨੂੰ ਵਧਾਈ ਸੰਦੇਸ਼ ਦਿੰਦੇ ਹੋਏ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਪਿ੍ੰਸੀਪਲ ਨਿਸ਼ਾ ਬਾਂਸਲ ਨੇ ਵਧਾਈ ਦਿੰਦੇ ਹੋਏ ਦੱਸਿਆ ਕਿ ਮਨਜੋਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਮਿਹਨਤ, ਲਗਨ, ਸਵੈ ਅਧਿਐਨ ਅਤੇ ਅਧਿਆਪਕਾਂ ਦੇ ਦਿੱਤੇ ਮਾਰਗ ਤੇ ਚੱਲ ਕੇ ਵੱਡੀਆਂ ਪ੍ਰਾਪਤੀਆਂ ਕੀਤੀਆਂ ਜਾ ਸਕਦੀਆਂ ਹਨ | ਇਸ ਮੌਕੇ ਮਾ: ਦਵਿੰਦਰ ਸਿੰਘ ਕੋਟਸ਼ਮੀਰ, ਵਿਸ਼ਾਲ ਬਾਂਸਲ, ਅਲਪਨਾ ਚੋਪੜਾ, ਹਰਬਖਸ਼ ਸਿੰਘ, ਨੀਤੂ ਰਾਣੀ, ਕਿਰਨਪਾਲ ਕੌਰ, ਸੀਨਮ, ਸੁਮਨ ਕਾਂਸਲ, ਮੋਨਾ ਰਾਣੀ, ਮਲਕੀਤ ਸਿੰਘ ਆਹਲੂਵਾਲੀਆ, ਡਾ. ਰਵਨੀਤ ਸਿੰਘ ਮਾਨ, ਸੋਮਾ ਸਿੰਘ ਝੰਡੂਕੇ, ਅਸ਼ੋਕ ਕੁਮਾਰ, ਗੁਰਦੀਪ ਸਿੰਘ ਪਥਰਾਲਾ, ਅਮਰੀਕ ਸਿੰਘ, ਮਨਦੀਪ ਸਿੰਘ ਤਲਵੰਡੀ, ਅਮਰਜੀਤ ਕੌਰ, ਸੋਨਪ੍ਰੀਤ ਕੌਰ, ਨਿਸ਼ਾ ਅਰੋੜਾ, ਅੰਜੂ ਰਾਣੀ, ਰਣਜੀਤ ਕੌਰ, ਪ੍ਰਤਿਭਾ ਸ਼ਰਮਾਂ, ਸ਼ਿਵਾਲੀ ਗੁਪਤਾ, ਸ਼ਿਵਾਨੀ ਜਿੰਦਲ, ਪਰਮਜੀਤ ਕੌਰ, ਰਚਨਾ ਗੋਇਲ, ਰੀਤੂ ਰਾਣੀ, ਪਰਮਜੀਤ ਕੌਰ, ਜੋਤੀ ਸੱਚਦੇਵਾ, ਕਮਲਜੀਤ ਕੌਰ, ਨੀਤੂ ਗੁਪਤਾ, ਕੁਲਜੀਤ ਕੌਰ, ਪਰਮਜੀਤ ਕੌਰ, ਅੰਮਿ੍ਤਪਾਲ ਸਿੰਘ, ਰਣਜੀਤ ਰਾਮ, ਗੁਰਦੀਪ ਸਿੰਘ, ਗੁਰਜੰਟ ਸਿੰਘ ਚੌਂਕੀਦਾਰ ਅਤੇ ਕੁਸਮ ਦੇਵੀ ਆਦਿ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਭਾਕਿਯੂ ਸਿੱਧੂਪੁਰ ਵਲੋਂ ਲੈਂਡ ਮਾਰਗੇਜ਼ ਬੈਂਕ ਦਾ ਘਿਰਾਓ ਲਗਾਤਾਰ ਜਾਰੀ, ਅੱਜ ਵੱਡਾ ਇਕੱਠ ਸੱਦਿਆ
Ad Position 24