22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੀ.ਐਸ.ਐਮ.ਪੀ.ਏ. ਬਠਿੰਡਾ ਵਲੋਂ ਨਗਰ ਨਿਗਮ ਚੋਣਾਂ ਵਿਚ 'ਆਪ' ਦੇ ਵਿਰੋਧ ਦਾ ਮਤਾ ਪਾਸ

Ad Position 21
No active advertisement
ਅਜੀਤ ਡੈਸਕ 16-05-2026
ਬਠਿੰਡਾ, 15 ਮਈ (ਵਲ੍ਹਾਣ):- ਪੰਜਾਬ ਸਟੇਟ ਮਨਿਸਟਰੀਅਲ ਪੈਨਸ਼ਨਰ ਐਸੋਸੀਏਸ਼ਨ (ਪੀ.ਐਸ.ਐਮ.ਪੀ.ਏ.) ਬਠਿੰਡਾ ਦੀ ਬੈਠਕ ਸਥਾਨਕ ਪੈਨਸ਼ਨਰ ਭਵਨ ਵਿਖੇ ਪ੍ਰਧਾਨ ਮੇਹਰਜੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੰਗਠਨ ਦੇ ਆਗੂਆਂ ਅਤੇ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਨੇ ਸ਼ਿਰਕਤ ਕੀਤੀ¢ ਬੈਠਕ ਦੌਰਾਨ ਚੀਫ਼ ਐਡਵਾਈਜ਼ਰ ਗੁਰਦੇਵ ਸਿੰਘ ਕੋਟਫੱਤਾ, ਚੇਅਰਮੈਨ ਬਲਦੇਵ ਸਿੰਘ, ਇਸਤਰੀ ਵਿੰਗ ਦੀ ਪ੍ਰਧਾਨ ਬੇਅੰਤ ਕੌਰ, ਕਾਰਜਕਾਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬੱਗਾ, ਸਕੱਤਰ ਤੀਰਥ ਬਤਰਾ, ਖ਼ਜ਼ਾਨਚੀ ਗੁਨਦੀਪ ਅਤੇ ਪੈੱ੍ਰਸ ਸਕੱਤਰ ਮਧੂ ਭੂਸ਼ਨ ਕੌੜਾ ਸਮੇਤ ਹੋਰ ਅਹੁਦੇਦਾਰਾਂ ਨੇ ਹਾਜ਼ਰੀ ਭਰੀ¢ ਇਸ ਦੌਰਾਨ ਪੈਨਸ਼ਨਰਾਂ ਦੇ ਲੰਬਿਤ ਮਸਲਿਆਂ 'ਤੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ¢ ਆਗੂਆਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਅਧੀਨ 2.59 ਫੈਕਟਰ ਨਾ ਦੇਣਾ, 1 ਜਨਵਰੀ 2016 ਤੋਂ ਬਕਾਇਆ ਰਕਮ ਜਾਰੀ ਨਾ ਕਰਨਾ ਅਤੇ 18 ਫ਼ੀਸਦੀ ਡੀ.ਏ. ਏਰੀਅਰ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਅਦਾ ਨਾ ਕਰਨਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਧੱਕਾ ਹੈ¢ ਬੈਠਕ ਵਿਚ ਮਤਾ ਪੇਸ਼ ਕੀਤਾ ਗਿਆ ਕਿ ਬਠਿੰਡਾ ਨਗਰ ਨਿਗਮ ਦੀਆਂ ਆਉਣ ਵਾਲੀਆਂ ਚੋਣਾਂ ਵਿਚ 'ਆਪ' ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇ¢ ਹਾਜ਼ਰ ਸੈਂਕੜੇ ਪੈਨਸ਼ਨਰਾਂ ਨੇ ਹੱਥ ਖੜੇ ਕਰਕੇ ਮਤੇ ਦਾ ਸਮਰਥਨ ਕੀਤਾ ਅਤੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ¢ ਆਗੂਆਂ ਨੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਆਪ ਉਮੀਦਵਾਰਾਂ ਦਾ ਸਖ਼ਤ ਵਿਰੋਧ ਕਰਨ ਦਾ ਮਤਾ ਪਾਸ ਕੀਤਾ ਜਾ ਚੁੱਕਾ ਹੈ¢ਬੈਠਕ ਦੌਰਾਨ ਸੀਨੀਅਰ ਆਗੂਆਂ ਨੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ, ਪੈਨਸ਼ਨਰਾਂ ਦੇ ਹੱਕਾਂ ਲਈ ਸੰਘਰਸ਼ ਤੇਜ਼ ਕਰਨ ਅਤੇ ਜ਼ਮੀਨੀ ਪੱਧਰ 'ਤੇ ਇੱਕਜੁੱਟਤਾ ਬਣਾਈ ਰੱਖਣ 'ਤੇ ਜ਼ੋਰ ਦਿੱਤਾ ਅਤੇ ਸਭ ਨੇ ਪੈਨਸ਼ਨਰਾਂ ਦੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ ਅਗਲੀ ਖ਼ਬਰ ਮੌੜ ਦੇ 17 ਵਾਰਡਾਂ ਵਿਚ ਅਕਾਲੀ ਦਲ ਵਲੋਂ 14 ਵਾਰਡਾਂ ਦੀਆਂ ਨਾਮਜ਼ਦਗੀਆਂ ਦਾਖਲ- ਜਨਮੇਜਾ ਸਿੰਘ ਸੇਖੋਂ
Ad Position 24