22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

Ad Position 21
No active advertisement
ਅਜੀਤ ਡੈਸਕ 16-05-2026
ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ): 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰਾਂ ਦੀ ਦੂਜੀ ਅਤੇ ਆਖ਼ਰੀ ਸੂਚੀ ਜਾਰੀ ਕਰ ਦਿੱਤੀ ਹੈ | ਇਸ ਸੂਚੀ ਵਿਚ ਬਾਕੀ ਰਹਿੰਦੇ 6 ਵਾਰਡਾਂ ਦੇ ਉਮੀਦਵਾਰਾਂ ਦੇ ਨਾਮ ਸ਼ਾਮਿਲ ਕੀਤੇ ਗਏ ਹਨ | ਇਕਬਾਲ ਸਿੰਘ ਬਬਲੀ ਢਿੱਲੋਂ ਨੇ ਦੱਸਿਆ ਕਿ ਪਾਰਟੀ ਵਲੋਂ ਹੁਣ ਸਾਰੇ 50 ਵਾਰਡਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਪਹਿਲੀ ਸੂਚੀ ਵਿਚ 44 ਉਮੀਦਵਾਰਾਂ ਦੇ ਨਾਮ ਸ਼ਾਮਿਲ ਸਨ, ਜਦਕਿ ਦੂਜੀ ਸੂਚੀ ਵਿਚ 6 ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਪਾਰਟੀ ਨੂੰ ਉਮੀਦ ਹੈ ਕਿ ਬਠਿੰਡਾ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੀ 10 ਸਾਲਾਂ ਦੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਫ਼ਤਵਾ ਦੇਣਗੇ ਅਤੇ ਆਪਣਾ ਮੇਅਰ ਬਣਾਉਣਗੇ | ਪਾਰਟੀ ਦੇ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਦੂਜੀ ਸੂਚੀ ਵਿਚ ਵਾਰਡ ਨੰਬਰ-20 ਤੋਂ ਗੁਰਬਖਸ਼ੀਸ਼ ਸਿੰਘ ਚੀਮਾ, ਵਾਰਡ ਨੰਬਰ-41 ਤੋਂ ਡਿੰਪੀ ਰਾਣੀ, ਵਾਰਡ ਨੰਬਰ-43 ਤੋਂ ਸੰਤੋਸ਼ ਰਾਣੀ, ਵਾਰਡ ਨੰਬਰ-44 ਤੋਂ ਅਵਤਾਰ ਸਿੰਘ, ਵਾਰਡ ਨੰਬਰ-46 ਤੋਂ ਅਮਨਦੀਪ ਸਿੰਘ ਰਾਜਾ ਅਤੇ ਵਾਰਡ ਨੰਬਰ-47 ਤੋਂ ਰੀਨਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਚੋਣਾਂ ਦੇ ਮੱਦੇਨਜ਼ਰ ਸਵਰਨਕਾਰਾਂ ਵਲੋਂ ਅਸਲ੍ਹਾ ਜਮ੍ਹਾਂ ਕਰਾਉਣ ਤੋਂ ਛੋਟ ਦੀ ਮੰਗ <br/> ਅਗਲੀ ਖ਼ਬਰ ਪੀ.ਐਸ.ਐਮ.ਪੀ.ਏ. ਬਠਿੰਡਾ ਵਲੋਂ ਨਗਰ ਨਿਗਮ ਚੋਣਾਂ ਵਿਚ 'ਆਪ' ਦੇ ਵਿਰੋਧ ਦਾ ਮਤਾ ਪਾਸ
Ad Position 24