03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਜੀਤ ਮਹਿੰਦਰ ਸਿੰਘ ਸਿੱਧੂ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਮੰਗੀਆਂ ਵੋਟਾਂ <br/>

Ad Position 21
No active advertisement
ਅਜੀਤ ਡੈਸਕ 21-05-2026
ਮੌੜ ਮੰਡੀ, 20 ਮਈ (ਗੁਰਜੀਤ ਸਿੰਘ ਕਮਾਲੂ)-26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਮੌੜ ਮੰਡੀ ਦੀਆਂ ਚੋਣਾਂ ਲਈ ਚੋਣ ਪ੍ਰਚਾਰ ਸਿਖਰਾਂ 'ਤੇ ਪਹੁੰਚ ਚੁੱਕਾ ਹੈ ਤੇ ਸਾਰੀਆਂ ਰਾਜਸੀ ਜਮਾਤਾਂ ਦੇ ਆਗੂਆਂ ਨੇ ਆਪੋ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਲਈ ਦਿਨ ਰਾਤ ਇਕ ਕਰ ਰੱਖਿਆ ਹੈ | ਕਾਂਗਰਸ ਦੇ ਸੀਨੀਅਰ ਆਗੂ ਜੀਤਮਹਿੰਦਰ ਸਿੰਘ ਸਿੱਧੂ ਵਲੋਂ ਜਿੱਥੇ ਦੇਰ ਸ਼ਾਮ ਤੱਕ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਵਾਰਡਾਂ 'ਚ ਜਨ ਸਭਾਵਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਉਨ੍ਹਾਂ ਦੇ ਦਫ਼ਤਰਾਂ ਦੇ ਉਦਘਾਟਨ ਕਰਨ ਦੇ ਨਾਲ-ਨਾਲ ਡੋਰ ਟੂ ਡੋਰ ਜਾ ਕੇ ਵੀ ਵੋਟਾਂ ਮੰਗੀਆਂ ਜਾ ਰਹੀਆਂ ਹਨ | ਜੀਤ ਮਹਿੰਦਰ ਸਿੱਧੁੂ ਨੇ ਕਈ ਵਾਰਡਾਂ 'ਚ ਕਾਂਗਰਸੀ ਉਮੀਦਵਾਰਾਂ ਦੇ ਦਫ਼ਤਰਾਂ ਦੇ ਰਸਮੀ ਉਦਘਾਟਨ ਕੀਤੇ ਅਤੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਡੋਰ ਟੂ ਡੋਰ, ਖਾਸ ਕਰਕੇ ਦੁਕਾਨਾਂ ਤੇ ਜਾ ਕੇ ਵੋਟਾਂ ਮੰਗੀਆਂ | ਜਨਤਕ ਇਕੱਠਾਂ ਨੂੰ ਸੰਬੋਧਨ ਦੌਰਾਨ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪਿਛਲੇ ਦਿਨਾਂ 'ਚ ਹਲਕਾ ਮੌੜ ਦੇ ਕੁਝ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਾਂਗਰਸ 'ਚ ਸ਼ਮੂਲੀਅਤ ਕੀਤੀ ਤਾਂ ਅਕਾਲੀ ਦਲ ਦੇ ਯੂਥ ਆਗੂ ਗਗਨਦੀਪ ਗੱਗੁੂ ਨੇ ਵੀ ਕਾਂਗਰਸ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ ਅਤੇ ਇਹ ਇਸ ਗੱਲ ਦਾ ਸਬੂਤ ਹੈ ਕਿ ਸਮੁੱਚੇ ਸੂਬੇ ਵਾਂਗ ਹਲਕਾ ਮੌੜ 'ਚ ਵੀ ਵੱਡੀ ਗਿਣਤੀ ਲੋਕ ਕਾਂਗਰਸ ਨਾਲ ਜੁੜ ਰਹੇ ਹਨ ਕਿਉਂਕਿ ਉਹ ਇਹ ਗੱਲ ਸਮਝ ਚੁੱਕੇ ਹਨ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਜਾਂ ਉਸ ਨੂੰ ਵਿਕਾਸ ਦੀ ਰਾਹ 'ਤੇ ਲੈ ਜਾਣ ਸਬੰਧੀ ਦੂਜੀਆਂ ਸਿਆਸੀ ਧਿਰਾਂ ਦੇ ਦਾਅਵੇ ਫੋਕੇ ਹਨ ਜਦੋਂਕਿ ਕਾਂਗਰਸ ਨੇ ਜੋ ਕਿਹਾ ਉਹ ਕਰਕੇ ਦਿਖਾਇਆ ਹੈ | ਇਸ ਮੌਕੇ ਉਨ੍ਹਾਂ ਨਾਲ ਸ਼ਹਿਰ ਦੇ ਵੱਡੀ ਗਿਣਤੀ ਕਾਂਗਰਸੀ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਚੋਣਾਂ ਨੂੰ ਲੈ ਕੇ ਪੁਲਿਸ ਵਲੋਂ ਪਿੰਡਾਂ 'ਚ ਫਲੈਗ ਮਾਰਚ <br/> ਅਗਲੀ ਖ਼ਬਰ ਹੋਣਹਾਰ ਲੜਕੀਆਂ ਨੇ ਸਰਕਾਰੀ ਸਕੂਲਾਂ ਦਾ ਨਾਂਅ ਕੀਤਾ ਰੌਸ਼ਨ
Ad Position 24