03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਦਿਆਲ ਸੋਢੀ ਨੇ ਮੌੜ ਮੰਡੀ 'ਚ ਨਗਰ ਕੌਂਸਲ ਚੋਣਾਂ ਲਈ ਭਾਜਪਾ ਉਮੀਦਵਾਰਾਂ ਦੀ ਭਖਾਈ ਚੋਣ ਮੁਹਿੰਮ

Ad Position 21
No active advertisement
ਅਜੀਤ ਡੈਸਕ 21-05-2026
ਮੌੜ ਮੰਡੀ, 20 ਮਈ (ਗੁਰਜੀਤ ਸਿੰਘ ਕਮਾਲੂ)- ਨਗਰ ਕੌਂਸਲ ਚੋਣਾਂ ਦੇ ਸੰਦਰਭ 'ਚ ਅੱਜ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਮੌੜ ਦੇ ਕਨਵੀਨਰ ਦਿਆਲ ਸੋਢੀ ਨੇ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਵਾਰਡ ਨੰਬਰ 11 ਅਤੇ 12 ਦੇ ਉਮੀਦਵਾਰ ਕਮਲਾ ਦੇਵੀ ਅਤੇ ਗੁਰਸੇਵਕ ਸਿੰਘ ਕਾਲਾ ਦੇ ਹੱਕ ਵਿਚ ਵੱਖ-ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਦੇ ਉਮੀਦਵਾਰਾਂ ਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ, ਉਸ ਤੋਂ ਇਹ ਜਾਪਦਾ ਹੈ ਕਿ ਇਸ ਵਾਰ ਇਨ੍ਹਾਂ ਚੋਣਾਂ ਵਿਚ ਵੋਟਰ ਭਾਜਪਾ ਦੇ ਹੱਕ ਵਿਚ ਫ਼ਤਵਾ ਦੇਣਗੇ¢ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸ਼ਹਿਰਾਂ ਦੇ ਵਿਕਾਸ ਲਈ ਸਵੱਛ ਭਾਰਤ ਅਤੇ ਅੰਮਿ੍ਤ ਯੋਜਨਾ ਜਾਂ ਸੀਵਰੇਜ ਸਿਸਟਮ ਦੇ ਸੁਧਾਰ ਲਈ ਸੂਬੇ ਨੂੰ ਗ੍ਰਾਂਟਾਂ ਭੇਜੀਆਂ ਜਾਂਦੀਆਂ ਹਨ, ਉਨ੍ਹਾਂ ਗ੍ਰਾਂਟਾਂ ਦੀ ਸੂਬਾ ਪੰਜਾਬ ਦੀ ਸਰਕਾਰ ਵਰਤੋਂ ਨਹੀਂ, ਬਲਕਿ ਦੁਰਵਰਤੋਂ ਕਰਦੀ ਹੈ ਜਿਸ ਕਰਕੇ ਅੱਜ ਸ਼ਹਿਰਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ¢ ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਭੇਜਿਆ ਗਿਆ ਪੈਸਾ ਅੱਜ ਕਿਤੇ ਵੀ ਲੱਗਿਆ ਦਿਖਾਈ ਨਹੀਂ ਦੇ ਰਿਹਾ¢ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ, ਪਰ ਉਸ ਤੋਂ ਪਹਿਲਾਂ ਇਨ੍ਹਾਂ ਨਗਰ ਕੌਂਸਲ ਚੋਣਾਂ ਵਿਚ ਵੀ ਭਾਜਪਾ ਦੇ ਵੱਧ ਤੋਂ ਵੱਧ ਉਮੀਦਵਾਰਾਂ ਨੂੰ ਜਿਤਾਉਣ ਅਤੇ ਕੇਂਦਰ ਦੀ ਸਰਕਾਰ ਨਾਲ ਤਾਰਾਂ ਜੋੜਨ ਦੀ ਬੇਨਤੀ ਕੀਤੀ ਤਾਂ ਜੋ ਮੌੜ ਮੰਡੀ ਦੀ ਹਾਲਤ ਸੁਧਰ ਸਕੇ ¢ ਇਸ ਮੌਕੇ 'ਤੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਉੱਪ ਪ੍ਰਧਾਨ ਬਲਵੀਰ ਚੰਦ, ਜ਼ਿਲ੍ਹਾ ਕਮੇਟੀ ਮੈਂਬਰ ਸੁਰਿੰਦਰ ਸਿੰਘ ਮਾਨ, ਪਾਰਟੀ ਦੇ ਸੀਨੀਅਰ ਆਗੂ ਪ੍ਰਕਾਸ਼ ਚੰਦ ਵੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਬਬਲੀ ਢਿੱਲੋਂ ਵਲੋਂ ਠੇਕੇਦਾਰ ਨਛੱਤਰ ਸਿੰਘ ਧਾਲੀਵਾਲ ਦੇ ਹੱਕ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਰਾਮਾਂ ਮੰਡੀ ਦੋ ਵਾਰਡਾਂ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ <br/>
Ad Position 24