02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

'ਆਪ' ਨੂੰ ਮਿਲਿਆ ਪਿੰਡ ਮਹਿਰਾਜ 'ਚ ਵੱਡਾ ਹੁਲਾਰਾ 40 ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਹੋਏ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 21-05-2026
ਮਹਿਰਾਜ, 20 ਮਈ (ਸੁਖਪਾਲ ਮਹਿਰਾਜ): ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਮਹਿਰਾਜ ਪੱਤੀ ਕਾਲਾ ਤੋਂ ਰਾਮ ਚੰਦਰ ਦਰਜ਼ੀ 40 ਪਰਿਵਾਰਾਂ ਸਮੇਤ ਭਾਜਪਾ ਅਤੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ 'ਆਪ' ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸਭਨਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਦੀ ਨੀਅਤ ਅਤੇ ਨੀਤੀ ਪੰਜਾਬ ਪੱਖੀ ਹੈ, ਜਿਸ ਕਾਰਨ ਲੋਕ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਚੋਣਾਂ ਵਿਚ ਆਮ ਆਦਮੀ ਪਾਰਟੀ ਪੂਰੇ ਜੋਸ਼ ਨਾਲ ਮੈਦਾਨ ਵਿਚ ਉੱਤਰੇਗੀ ਅਤੇ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਛੱਡ ਕੇ ਲੋਕਾਂ ਦਾ 'ਆਪ' ਵਿਚ ਸ਼ਾਮਿਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੀ ਜਨਤਾ ਰਵਾਇਤੀ ਪਾਰਟੀਆਂ ਤੋਂ ਤੰਗ ਆ ਚੁੱਕੀ ਹੈ ਅਤੇ ਹੁਣ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਨੂੰ ਤਰਜੀਹ ਦੇ ਰਹੀ ਹੈ | ਰਾਮ ਚੰਦਰ ਦਰਜ਼ੀ ਅਤੇ ਉਨ੍ਹਾਂ ਨਾਲ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਵਿਧਾਇਕ ਬਲਕਾਰ ਸਿੱਧੂ ਅਤੇ ਮਾਨ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ 'ਆਪ' ਵਿਚ ਸ਼ਾਮਿਲ ਹੋਏ ਹਨ | ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਆਗੂ ਗੋਚਾ ਟਰੱਕ ਯੂਨੀਅਨ ਪ੍ਰਧਾਨ ਸ਼ੇਰ ਬਹਾਦਰ ਸਿੰਘ, ਡਾ: ਸੁਖਪਾਲ ਸਿੰਘ, ਮੈਡਮ ਗੁਰਮੇਲ ਕੌਰ, ਯੋਧਾ ਮਹਿਰਾਜ, ਸਰਪੰਚ ਲੱਖਾ ਪਿੱਪਲੀ, ਹੈਪੀ ਮਹਿਲ, ਲਖਵਿੰਦਰ ਸਿੰਘ ਲੱਖਾ, ਪਰਮਜੀਤ ਸਿੰਘ, ਬੂਰਾ ਸਿੰਘ ਨੰਬਰਦਾਰ, ਗੁਰਚਰਨ ਸਿੰਘ, ਜਗਦੀਪ ਸਿੰਘ ਕਾਲੀ, ਗੁਰਦੀਪ ਸਿੰਘ, ਨੇਜਾ ਸਿੰਘ, ਸੁਖਚੈਨ ਸਿੰਘ, ਸਤਵੀਰ ਸਿੰਘ, ਗੁਰਵਿੰਦਰ ਸਿੰਘ, ਜੱਸਾ ਸਿੰਘ, ਮਹਿਮਾ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਬਣਨ ਲਈ ਉਮੀਦਵਾਰ ਪੱਬਾਂ ਭਾਰ <br/> ਅਗਲੀ ਖ਼ਬਰ ਖੁਸ਼ਬਾਜ ਸਿੰਘ ਜਟਾਣਾ ਦੀ ਟੀਮ ਵਲੋਂ ਕਾਂਗਰਸੀ ਉਮੀਦਵਾਰ ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ
Ad Position 24