02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਭਗਤਾ ਦੇ ਵਾਰਡ ਨੰਬਰ-11 ਤੋਂ ਭਾਜਪਾ ਉਮੀਦਵਾਰ ਗੀਤਾ ਰਾਣੀ ਨੇ ਘਰ-ਘਰ ਵੋਟਾਂ ਮੰਗੀਆਂ <br/>

Ad Position 21
No active advertisement
ਅਜੀਤ ਡੈਸਕ 21-05-2026
ਭਗਤਾ ਭਾਈਕਾ, 20 ਮਈ (ਸੁਖਪਾਲ ਸਿੰਘ ਸੋਨੀ)-ਨਗਰ ਪੰਚਾਇਤ ਭਗਤਾ ਭਾਈਕਾ ਦੇ ਵਾਰਡ ਨੰਬਰ-11 ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੀਤਾ ਰਾਣੀ ਪਤਨੀ ਬਵਲੇਸ਼ ਕੁਮਾਰ (ਬੌਬੀ ਸਿੰਗਲਾ) ਵਲੋਂ ਅੱਜ ਵਾਰਡ ਅਧੀਨ ਘਰ-ਘਰ ਜਾਕੇ ਵੋਟਾਂ ਮੰਗੀਆਂ ਗਈਆਂ ਅਤੇ ਚੋਣ ਨਿਸ਼ਾਨ ਦੇ ਸਟਿੱਕਰ ਵੰਡੇ ਗਏ | ਭਾਰਤੀ ਜਨਤਾ ਪਾਰਟੀ ਸਰਕਲ ਭਗਤਾ ਭਾਈਕਾ ਦੇ ਪ੍ਰਧਾਨ ਬਵਲੇਸ਼ ਕੁਮਾਰ ਬੌਬੀ ਸਿੰਗਲਾ ਨੇ ਆਪਣੀ ਪਤਨੀ ਗੀਤਾ ਰਾਣੀ ਲਈ ਵੋਟਾਂ ਮੰਗਦੇ ਹੋਏ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਪੱਖੀ ਸੇਵਾਵਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ | ਉਨ੍ਹਾਂ ਦੱਸਿਆ ਕਿ ਲੋਕ ਭਾਜਪਾ ਵਲੋਂ ਕਰਵਾਏ ਜਾ ਰਹੇ ਦੇਸ਼ ਅੰਦਰ ਵਿਕਾਸ ਕਾਰਜਾਂ ਦੀ ਪ੍ਰਸੰਸਾ ਕਰ ਰਹੇ ਹਨ | ਬੌਬੀ ਸਿੰਗਲਾ ਨੇ ਕਿਹਾ ਕਿ ਵਾਰਡ ਨੰਬਰ 11 ਅੰਦਰ ਭਾਜਪਾ ਦੀ ਪੁਜੀਸ਼ਨ ਮਜ਼ਬੂਤ ਹੋ ਰਹੀ ਹੈ, ਜਿਸ ਦੀ ਬਦੌਲਤ ਗੀਤਾ ਰਾਣੀ ਦੀ ਜਿੱਤ ਯਕੀਨੀ ਹੈ | ਭਾਜਪਾ ਉਮੀਦਵਾਰ ਗੀਤਾ ਰਾਣੀ ਅਤੇ ਭਾਜਪਾ ਆਗੂ ਬੌਬੀ ਸਿੰਗਲਾ ਵਲੋਂ ਵੋਟਰਾਂ ਨੂੰ ਆਪਣੇ ਹੱਕ 'ਚ ਵੋਟ ਪਾਉਣ ਦੀ ਅਪੀਲ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਉਮੀਦਵਾਰ ਬੀਬਾ ਹਰਦੀਪ ਕੌਰ ਨੂੰ ਸਮਰਥਕਾਂ ਨੇ ਲੱਡੂਆਂ ਨਾਲ ਤੋਲਿਆ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਸਥਿਤੀ ਮਜ਼ਬੂਤ- ਸੰਧੂ <br/>
Ad Position 24