02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਭਗਤਾ ਭਾਈਕਾ ਦੇ ਵਾਰਡ ਨੰਬਰ 7 ਤੋਂ ਅਕਾਲੀ ਉਮੀਦਵਾਰ ਨੇ ਘਰ-ਘਰ ਵੋਟਾਂ ਮੰਗੀਆਂ <br/>

Ad Position 21
No active advertisement
ਅਜੀਤ ਡੈਸਕ 21-05-2026
ਭਗਤਾ ਭਾਈਕਾ, 20 ਮਈ (ਸੁਖਪਾਲ ਸਿੰਘ ਸੋਨੀ)-ਨਗਰ ਪੰਚਾਇਤ ਭਗਤਾ ਭਾਈਕਾ ਦੇ ਵਾਰਡ ਨੰਬਰ ਸੱਤ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਚਰਨਜੀਤ ਕੌਰ ਪੁਰੀ ਪਤਨੀ ਗੁਰਚਰਨ ਸਿੰਘ ਪੁਰੀ ਸਾਬਕਾ ਕੌਂਸਲਰ ਵਲੋਂ ਅੱਜ ਘਰ ਘਰ ਜਾ ਕੇ ਵੋਟਾਂ ਦੀ ਮੰਗ ਕੀਤੀ ਗਈ | ਇਸ ਸਮੇਂ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਸਾਬਕਾ ਕੌਂਸਲਰ ਗੁਰਚਰਨ ਸਿੰਘ ਪੁਰੀ ਨੇ ਦੱਸਿਆ ਕਿ ਵਾਰਡ ਦੇ ਵੋਟਰਾਂ ਵਲੋਂ ਉਨ੍ਹਾਂ ਦੀ ਪਤਨੀ ਚਰਨਜੀਤ ਕੌਰ ਪੁਰੀ ਦੇ ਹੱਕ ਵਿਚ ਵਧੀਆ ਹੁੰਗਾਰਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ ਲੋਕਾਂ ਦੀ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਕਰਦੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਉੱਦਮ ਸਦਕਾ ਵੋਟਰਾਂ ਤੋਂ ਮਿਲ ਰਹੇ ਪਿਆਰ ਸਦਕਾ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਬੁਢਲਾਡਾ 'ਚ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਦੀ ਕਾਰ 'ਤੇ ਹਮਲਾ ਅਗਲੀ ਖ਼ਬਰ ਅਕਾਲੀ ਉਮੀਦਵਾਰ ਬੀਬਾ ਹਰਦੀਪ ਕੌਰ ਨੂੰ ਸਮਰਥਕਾਂ ਨੇ ਲੱਡੂਆਂ ਨਾਲ ਤੋਲਿਆ <br/>
Ad Position 24