14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਮਹਿਰਾਜ 'ਚ ਗੁਰਪ੍ਰੀਤ ਮਲੂਕਾ ਨੇ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-05-2026
ਮਹਿਰਾਜ, 24 ਮਈ (ਸੁਖਪਾਲ ਮਹਿਰਾਜ)- ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਭਾਜਪਾ ਵਲੋਂ ਚੋਣ ਪ੍ਰਚਾਰ ਤੇਜ਼ ਕੀਤਾ ਗਿਆ ਹੈ¢ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਮਹਿਰਾਜ ਦੇ ਵਾਰਡ ਨੰਬਰ 12 ਵਿਚ ਭਾਜਪਾ ਉਮੀਦਵਾਰ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ¢ ਇਸ ਤੋਂ ਇਲਾਵਾ ਉਨ੍ਹਾਂ ਭਾਜਪਾ ਉਮੀਦਵਾਰ ਹਰਪਾਲ ਸਿੰਘ ਪਾਲਾ, ਹਰਜੀਤ ਕÏਰ ਅਤੇ ਸੰਦੀਪ ਕÏਰ ਦੇ ਹੱਕ ਵਿੱਚ ਵੀ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਭਾਜਪਾ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ¢ ਗੁਰਪ੍ਰੀਤ ਮਲੂਕਾ ਨੇ ਕਿਹਾ ਕਿ ਪੰਜਾਬ ਦੇ ਲੋਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਜ਼ਮਾ ਚੁੱਕੇ ਹਨ ਪਰ ਕੋਈ ਵੀ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰੀ¢ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਕਾਰਨ ਪੰਜਾਬ ਹਰ ਖੇਤਰ ਵਿੱਚ ਪਿੱਛੜਦਾ ਜਾ ਰਿਹਾ ਹੈ, ਜਦਕਿ ਭਾਜਪਾ ਸ਼ਾਸਿਤ ਸੂਬੇ ਲਗਾਤਾਰ ਤਰੱਕੀ ਕਰ ਰਹੇ ਹਨ¢ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਹੁਣ ਭਾਜਪਾ ਦੇ ਹੱਕ ਵਿੱਚ ਲਾਮਬੰਦ ਹੋ ਰਹੇ ਹਨ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਭਾਜਪਾ ਉਮੀਦਵਾਰ ਵੱਡੀ ਜਿੱਤ ਦਰਜ ਕਰਨਗੇ¢ ਇਸ ਮÏਕੇ ਜਸਵੀਰ ਸਿੰਘ ਮਹਿਰਾਜ, ਸਵਰਨ ਸਿੰਘ, ਚੰਦਨ ਕਾਂਤ, ਜਸਪ੍ਰੀਤ ਜੱਸਾ ਭੁੱਚੋ, ਜੋਗਿੰਦਰ ਸਿੰਗਲਾ, ਭਾਰਤ ਭੂਸ਼ਣ ਜੈਨ, ਵਿਵੇਕ ਗਰਗ, ਮੇਜਰ ਸਿੰਘ ਬਰਾੜ ਅਤੇ ਰਤਨ ਸ਼ਰਮਾ ਮਲੂਕਾ ਵੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਸਿੱਖਾਂ ਵਿਚ ਧਰਮ ਪਰਿਵਰਤਨ ਨੂੰ ਕਿਵੇਂ ਰੋਕਿਆ ਜਾਵੇ? ਅਗਲੀ ਖ਼ਬਰ ਆਟੋ ਚਾਲਕ ਵਲੋਂ ਪੈਟਰੋਲ ਪੰਪ ਕਰਮਚਾਰੀ ਦੇ ਘਰੋਂ 35 ਹਜ਼ਾਰ ਰੁਪਏ ਚੋਰੀ ਕਰਨ ਦਾ ਦੋਸ਼ <br/>
Ad Position 24