ਬਠਿੰਡਾ, 26 ਮਈ (ਅਵਤਾਰ ਸਿੰਘ ਕੈਂਥ)-ਸਥਾਨਕ ਗੁਰੂ ਨਾਨਕਪੁਰਾ ਇਲਾਕੇ ਦੇ ਛੱਜੂ ਵਾਲਾ ਗੁਰਦੁਆਰੇ ਨੇੜੇ, ਇਕ ਨੌਜਵਾਨ ਨੇ ਆਪਣੇ ਗਲੇ 'ਚ ਫ਼ਾਹਾ ਬੰਨ੍ਹ ਕੇ ਖੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲਣ 'ਤੇ ਬੱਸ ਸਟੈਂਡ ਚੌਕੀ ਇੰਚਾਰਜ ਜਸਕਰਨ ਸਿੰਘ ਦੀ ਅਗਵਾਈ ਵਿਚ ਪੁਲਿਸ ਟੀਮ ਅਤੇ ਸਹਾਰਾ ਜਨ ਸੇਵਾ ਦੀ ਲਾਇਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗੋਇਲ ਐਂਬੂਲੈਂਸ ਨਾਲ ਮੌਕੇ 'ਤੇ ਪਹੁੰਚੇ | ਸਹਾਰਾ ਟੀਮ ਨੇ ਲਟਕਦੇ ਨੌਜਵਾਨ ਨੂੰ ਹੇਠਾਂ ਉਤਾਰਿਆ | ਨੌਜਵਾਨ ਦੀ ਪਛਾਣ ਅੰਮਿ੍ਤਪਾਲ ਸਿੰਘ ਪੁੱਤਰ ਗਗਰ ਸਿੰਘ (20) ਵਾਸੀ ਕਰਤਾਰ ਬਸਤੀ ਵਜੋਂ ਹੋਈ ਹੈ | ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਟੀਮ ਮਿ੍ਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਲੈ ਗਈ |