ਬਠਿੰਡਾ, 26 ਮਈ (ਅਵਤਾਰ ਸਿੰਘ ਕੈਂਥ)- ਬੀਤੀ ਰਾਤ ਸਥਾਨਕ ਮੁਲਤਾਨੀਆਂ ਰੋਡ 'ਤੇ ਇਕ ਮੋਟਰਸਾਈਕਲ ਸਵਾਰ ਬਿਜਲੀ ਦੇ ਖੰਭੇ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ | ਸਹਾਰਾ ਮੁੱਖ ਦਫ਼ਤਰ 'ਤੇ ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਇਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗਿੱਲ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੀ | ਜ਼ਖਮੀ ਮੋਟਰ ਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ | ਜ਼ਖਮੀ ਮੋਟਰ ਸਾਈਕਲ ਸਵਾਰ ਸ਼ਮਸ਼ੇਰ ਸਿੰਘ ਪੁੱਤਰ ਰੇਸ਼ਮ ਸਿੰਘ (45) ਵਾਸੀ ਬਹਿਮਣ ਦੀਵਾਨਾ ਦਾ ਰਹਿਣ ਵਾਲਾ ਹੈ |