ਭੁੱਚੋ ਮੰਡੀ, 26 ਮਈ (ਪਰਵਿੰਦਰ ਸਿੰਘ ਜੌੜਾ)- ਪਿੰਡ ਦੇ ਵਿਕਾਸ ਅਤੇ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣ ਲਈ ਭੱੁਚੋ ਖ਼ੁਰਦ ਦੇ ਸਰਪੰਚ ਭਾਈ ਗੁਰਜਿੰਦਰ ਸਿੰਘ ਸਿੱਧੂ ਵਲੋਂ ਸ਼ਲਾਘਾਯੋਗ ਅਤੇ ਦਲੇਰਾਨਾ ਉਪਰਾਲਾ ਕੀਤਾ ਗਿਆ ਹੈ¢ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਰਪੰਚ ਵਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਮੁਹਿੰਮ ਵਿੱਢੀ ਗਈ ਹੈ¢ ਸਰਪੰਚ ਭਾਈ ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਵਲੋਂ ਪਿੰਡ ਵਿਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਸ਼ਿਕੰਜਾ ਕਸਿਆ ਗਿਆ ਹੈ¢ ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਸਰਪੰਚ ਅਤੇ ਪੁਲਿਸ ਦੀ ਇਹ ਸਾਂਝੀ ਤੇ ਦਿ੍ੜ੍ਹ ਕਾਰਵਾਈ ਪਿੰਡ ਦੀ ਨੌਜਵਾਨੀ ਨੂੰ ਸੁਰੱਖਿਅਤ ਰੱਖਣ ਅਤੇ ਇਲਾਕੇ ਅੰਦਰ ਅਮਨ-ਸ਼ਾਂਤੀ ਵਾਲਾ ਸੁਰੱਖਿਅਤ ਮਾਹੌਲ ਸਿਰਜਣ ਵਿਚ ਵੱਡੀ ਭੂਮਿਕਾ ਨਿਭਾਏਗੀ¢ ਸਰਪੰਚ ਵਲੋਂ ਚੁੱਕੇ ਗਏ ਦਲੇਰਾਨਾ ਕਦਮ ਦੀ ਹਰ ਪਾਸੇ ਭਰਪੂਰ ਸ਼ਲਾਘਾ ਹੋ ਰਹੀ ਹੈ¢ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਸਰਪੰਚ ਸਿੱਧੂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਹੈ ਕਿ ਪਿੰਡ ਨੂੰ ਨਸ਼ਾ-ਮੁਕਤ ਅਤੇ ਨਮੂਨੇ ਦਾ ਪਿੰਡ ਬਣਾਉਣ ਲਈ ਉਹ ਹਰ ਮੋੜ 'ਤੇ ਪੰਚਾਇਤ ਦਾ ਪੂਰਾ ਸਾਥ ਦੇਣਗੇ¢