08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਜਾਅਲੀ ਵੋਟਾਂ ਪਾਉਣ ਦਾ ਵਿਰੋਧ ਕਰਨ 'ਤੇ ਅਕਾਲੀ ਉਮੀਦਵਾਰ ਦੇ ਪਤੀ ਦੀ ਕੁੱਟਮਾਰ <br/>

Ad Position 21
No active advertisement
ਅਜੀਤ ਡੈਸਕ 27-05-2026

ਦਲ ਦੇ ਹਲਕਾ ਇੰਚਾਰਜ ਨੇ ਪੁਲਿਸ ਅਤੇ ਪ੍ਰਸ਼ਾਸਨ 'ਤੇ ਲਗਾਏ ਗੰਭੀਰ ਦੋਸ਼
ਰਾਮਾਂ ਮੰਡੀ, 26 ਮਈ (ਤਰਸੇਮ ਸਿੰਗਲਾ): ਨਗਰ ਕੌਂਸਲ ਚੋਣਾਂ ਦੌਰਾਨ ਅੱਜ ਵਾਰਡ ਨੰਬਰ 3 ਵਿਚ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਪਤੀ ਜੋਤੀ ਫਰੂਟ ਵਾਲੇ ਨੇ ਕਥਿਤ ਜਾਅਲੀ ਵੋਟਾਂ ਪਾਉਣ ਦਾ ਵਿਰੋਧ ਕੀਤਾ | ਸਰਕਾਰੀ ਪੱਖੀ ਸਮਰਥਕਾਂ ਅਤੇ ਵਰਕਰਾਂ ਨੇ ਉਸ 'ਤੇ ਹਮਲਾ ਕਰਕੇ ਘਸੁੰਨ ਮੁੱਕੀਆਂ ਨਾਲ ਉਸ ਦੀ ਕੁੱਟਮਾਰ ਕੀਤੀ ਅਤੇ ਗੁੱਝੀਆਂ ਸੱਟਾਂ ਮਾਰੀਆਂ | ਇਸ ਘਟਨਾ ਨੇ ਇਲਾਕੇ ਵਿਚ ਥੋੜ੍ਹੀ ਦੇਰ ਲਈ ਹਫੜਾ-ਦਫੜੀ ਮਚਾ ਦਿੱਤੀ | ਮੌਕੇ 'ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਅਤੇ ਪੁਲਿਸ ਪ੍ਰਸ਼ਾਸਨ 'ਤੇ ਗੰਭੀਰ ਸਵਾਲ ਉਠਾਏ | ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਸ਼ਾਸਨ ਸੱਤਾਧਾਰੀ ਪਾਰਟੀ ਦੇ ਦਬਾਅ ਹੇਠ ਨਿਰਪੱਖ ਡਿਊਟੀ ਨਹੀਂ ਕਰ ਰਿਹਾ | ਉਨ੍ਹਾਂ ਕਿਹਾ ਕਿ ਸਥਾਨਕ ਵਿਧਾਇਕਾ ਅਤੇ ਉਨ੍ਹਾਂ ਦੇ ਪਰਿਵਾਰ ਮੈਂਬਰਾਂ ਨੇ ਸੈਂਕੜੇ ਬਾਹਰੀ ਲੋਕਾਂ ਦੇ ਨਾਲ ਕਥਿਤ ਤੌਰ 'ਤੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ | ਉਨ੍ਹਾਂ ਦੋਸ਼ ਲਗਾਇਆ ਕਿ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਵਿਰੋਧੀ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਡਰਾਉਣ-ਧਮਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਜਾਅਲੀ ਵੋਟ ਰੋਕਣਾ ਬੇਸ਼ੱਕ ਪੁਲਿਸ ਦੀ ਜ਼ੰੁਮੇਵਾਰੀ ਹੈ, ਪਰ ਪੁਲਿਸ ਨੇ ਜਾਅਲੀ ਵੋਟ ਪਾਉਣ ਵਾਲਿਆਂ ਨੂੰ ਰੋਕਣ ਦੀ ਬਜਾਏ ਸਾਥ ਦਿੱਤਾ | ਉਮੀਦਵਾਰ ਦੇ ਪਤੀ ਦੀ ਕੁੱਟਮਾਰ ਇਸ ਗਲ ਦਾ ਕਥਿਤ ਸਬੂਤ ਹੈ | ਉਨ੍ਹਾਂ ਚੋਣ ਕਮਿਸ਼ਨ ਤੋਂ ਇਸ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਅਧਿਕਾਰੀਆਂ ਨੇ ਪਹੁੰਚ ਕੇ ਸਥਿਤੀ 'ਤੇ ਪਾਇਆ ਕਾਬੂ <br/> ਵਾਰਡ ਨੰਬਰ 23 'ਚ ਜਾਅਲੀ ਵੋਟਾਂ ਪਵਾਉਣ ਦੇ ਦੋਸ਼... ਅਗਲੀ ਖ਼ਬਰ ਨਗਰ ਪੰਚਾਇਤ ਮਹਿਰਾਜ ਚੋਣਾਂ ਦੌਰਾਨ ਹੰਗਾਮਾ, ਦੋ ਬੂਥਾਂ 'ਤੇ ਤਣਾਅਪੂਰਨ ਮਾਹੌਲ <br/>
Ad Position 24